ਪੰਜਾਬੀ ਐਕਟਰੈੱਸ ਦ੍ਰਿਸ਼ਟੀ ਗਰੇਵਾਲ ਦਾ ਹੋਇਆ ਵਿਆਹ, ਸੋਸ਼ਲ ਮੀਡੀਆ ‘ਤੇ ਲੱਗਿਆ ਵਧਾਈ ਵਾਲੇ ਮੈਸੇਜਾਂ ਦਾ ਤਾਂਤਾ
ਪੰਜਾਬੀ ਐਕਟਰੈੱਸ ਦ੍ਰਿਸ਼ਟੀ ਗਰੇਵਾਲ ਦਾ ਹੋਇਆ ਵਿਆਹ, ਸੋਸ਼ਲ ਮੀਡੀਆ ‘ਤੇ ਲੱਗਿਆ ਵਧਾਈ ਵਾਲੇ ਮੈਸੇਜਾਂ ਦਾ ਤਾਂਤਾ
ਟੀਵੀ ਜਗਤ ਤੇ ਪੰਜਾਬੀ ਸਿਨੇਮਾ ਜਗਤ ਦੀ ਨਾਮੀ ਅਦਾਕਾਰਾ ਦ੍ਰਿਸ਼ਟੀ ਗਰੇਵਾਲ (DRISHTII GAREWAL) ਵਿਆਹ ਦੇ ਬੰਧਨ ‘ਚ ਬੱਝ ਚੁੱਕੀ ਹੈ। ਉਨ੍ਹਾਂ ਨੇ ਐਕਟਰ ਅਭੈ ਅਤਰੀ (Abheyy Attri) ਦੇ ਨਾਲ ਵਿਆਹ ਕਰਵਾਇਆ ਹੈ।
image source- instagram
image source- instagram
ਐਕਟਰੈੱਸ ਦ੍ਰਿਸ਼ਟੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਅਕਾਉਂਟ ਉੱਤੇ ਆਪਣੇ ਵਿਆਹ ਦੀਆਂ ਕੁਝ ਤਸਵੀਰਾਂ ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕੀਤੀਆਂ ਨੇ। ਉਨ੍ਹਾਂ ਨੇ ਕੈਪਸ਼ਨ ਚ ਲਿਖਿਆ ਹੈ- ਮੇਰਾ ਸਥਾਈ ਰਿਸ਼ਤੇ ਦਾ status: ਦੁਨੀਆ ਦਾ ਹੈਂਡਸਮ ਗੱਭਰੂ ਸਦਾ ਲਈ ਮੇਰਾ ਹੋ ਗਿਆ ਹੈ’ । ਇਸ ਪੋਸਟ ਉੱਤੇ ਪ੍ਰਸ਼ੰਸਕ ਕਮੈਂਟ ਕਰਕੇ ਨਵੀਂ ਵਿਆਹੀ ਜੋੜੀ ਨੂੰ ਵਧਾਈਆਂ ਦੇ ਰਹੇ ਨੇ।
image source- instagram
ਜ਼ਿਲ੍ਹਾ ਲੁਧਿਆਣਾ ਦੇ ਕਸਬਾ ਰਾਏਕੋਟ ਨਾਲ ਸਬੰਧਿਤ ਦ੍ਰਿਸ਼ਟੀ ਗਰੇਵਾਲ ਮੁੱਢ ਤੋਂ ਹੀ ਅਭਿਨੇਤਰੀ ਬਣਨਾ ਚਾਹੁੰਦੀ ਸੀ । ਜੇ ਗੱਲ ਕਰੀਏ ਦ੍ਰਿਸ਼ਟੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ‘ਬੈਸਟ ਆਫ ਲੱਕ’ ਅਤੇ ‘ਮਿੱਟੀ ਨਾ ਫਰੋਲ ਜੋਗੀਆ’ ‘ਹਾਰਡ ਕੌਰ’, ਮੁਕਲਾਵਾ ਵਰਗੀਆਂ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਜਲਵੇ ਦਿਖਾ ਚੁੱਕੀ ਹੈ। ਇਸ ਤੋਂ ਇਲਾਵਾ ਉਹ ਦਿਲਜੀਤ ਦੋਸਾਂਝ ਦੇ ਆਉਣ ਵੀ ਫ਼ਿਲਮ ਜੋੜੀ ‘ਚ ਨਜ਼ਰ ਆਵੇਗੀ। ਦ੍ਰਿਸ਼ਟੀ ਗਰੇਵਾਲ ਟੀਵੀ ਦੇ ਪਰਦੇ ਉੱਤੇ ਵੀ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕੀ ਹੈ।
image source- instagram
View this post on Instagram
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
