ਲਓ ਜੀ ਇੱਕ ਹੋਰ ਪੰਜਾਬੀ ਸਿੰਗਰ ਸੁੱਖੀ ਮਿਊਜ਼ਿਕਲ ਡੌਕਟਰਜ਼ ਨੂੰ ਮਿਲਿਆ ਦੁਬਈ ਦਾ ਗੋਲਡਨ ਵੀਜ਼ਾ, ਪੋਸਟ ਪਾ ਕੇ ਸਾਂਝੀ ਕੀਤੀ ਖੁਸ਼ੀ

written by Lajwinder kaur | January 28, 2022

ਬਾਲੀਵੁੱਡ ਦੇ ਕਈ ਨਾਮੀ ਕਲਾਕਾਰਾਂ ਨੂੰ ਦੁਬਈ ਦਾ ਗੋਲਡਨ ਵੀਜ਼ਾ ਮਿਲ ਚੁੱਕਿਆ ਹੈ। ਪਿਛਲੇ ਸਾਲ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਮਿਊਜ਼ਿਕ ਡਾਇਰੈਕਟਰ ਤੇ ਗਾਇਕ ਬੀ ਪਰਾਕ ਨੂੰ ਦੁਬਈ ਦਾ ਗੋਲਡਨ ਵੀਜ਼ਾ (Golden Visa) ਮਿਲਿਆ ਸੀ। ਇਸ ਲੜੀ ਦੇ ਤਹਿਤ ਹੁਣ ਇੱਕ ਹੋਰ ਪੰਜਾਬੀ ਗਾਇਕ ਨੂੰ ਇਹ ਵੀਜ਼ਾ ਮਿਲਿਆ ਹੈ। ਜੀ ਹਾਂ ਆਪਣੇ ਗੀਤਾਂ ਤੇ ਬੀਟਾਂ ਉੱਤੇ ਦਰਸ਼ਕਾਂ ਨੂੰ ਨੱਚਾਉਣ ਵਾਲਾ ਸੁੱਖੀ ਮਿਊਜ਼ਿਕਲ ਡੌਕਟਰਜ਼ ਨੂੰ (Sukhe Muzical Doctorz)

ਹੋਰ ਪੜ੍ਹੋ : ਬਹੁਤ ਸਮੇਂ ਬਾਅਦ ਗਾਇਕ ਹਰਫ ਚੀਮਾ ਨੇ ਸਾਂਝੀਆਂ ਕੀਤੀਆਂ ਆਪਣੀ ਪਤਨੀ ਜੈਸਮੀਨ ਚੀਮਾ ਦੀਆਂ ਨਵੀਆਂ ਤਸਵੀਰਾਂ, ਪੋਸਟ ਪਾ ਕੇ ਪਤਨੀ ਨੂੰ ਦਿੱਤੀ ਜਨਮਦਿਨ ਦੀ ਵਧਾਈ

inside image of sukhi e pic

ਕੋਕਾ ਫੇਮ ਸਿੰਗਰ ਸੁੱਖੀ ਮਿਊਜ਼ਿਕਲ ਡੌਕਟਰਜ਼ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਪਾ ਕੇ ਇਹ ਖੁਸ਼ਖਬਰੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ  ਹੈ- ‘ਮੈਂ ਇੱਕ ਅਜਿਹੇ ਦੇਸ਼ ਤੋਂ ਗੋਲਡਨ ਵੀਜ਼ਾ ਪ੍ਰਾਪਤ ਕਰਕੇ ਬਹੁਤ ਮਾਣ ਮਹਿਸੂਸ ਕਰ ਰਿਹਾ ਹਾਂ ਜਿਸਨੂੰ ਮੈਂ ਪਿਆਰ ਕਰਦਾ ਹਾਂ! ਮੈਂ ਇਸ ਖੂਬਸੂਰਤ ਦੇਸ਼ ਅਤੇ ਇਸ ਦੁਆਰਾ ਪ੍ਰਦਾਨ ਕੀਤੇ ਸਾਰੇ ਮੌਕਿਆਂ ਤੋਂ ਖੁਸ਼ ਹਾਂ। ਭਵਿੱਖ ‘ਚ ਮੈਂ ਇੱਥੇ... ਅਤੇ ਇਸ ਸਭ ਦਾ ਹਿੱਸਾ ਬਣ ਕੇ ਬਹੁਤ ਖੁਸ਼ ਹਾਂ! ਗਾਇਕਾਂ ਅਤੇ ਰਚਨਾਤਮਕ ਲੋਕਾਂ ਦਾ ਸਮਰਥਨ ਕਰਨ ਲਈ ਦੁਬਈ ਫ਼ਿਲਮ ਅਤੇ ਟੀਵੀ ਕਮਿਸ਼ਨ ਦਾ ਧੰਨਵਾਦ @filmdubai’। ਇਸ ਪੋਸਟ ਦੇ ਨਾਲ ਉਨ੍ਹਾਂ ਨੇ ਗੋਲਡਨ ਵੀਜ਼ਾ ਲੈਂਦੇ ਹੋਏ ਦੀ ਇੱਕ ਤਸਵੀਰ ਵੀ ਪੋਸਟ ਕੀਤੀ ਹੈ। ਦਰਸ਼ਕ ਅਤੇ ਕਲਾਕਾਰ ਕਮੈਂਟ ਕਰਕੇ ਸੁੱਖੀ ਮਿਊਜ਼ਿਕਲ ਡੌਕਟਰਜ਼ ਵਧਾਈਆਂ ਦੇ ਰਹੇ ਹਨ।

Sukhe Muzical Doctorz made a video with Friends on Laung laachi song

ਹੋਰ ਪੜ੍ਹੋ : ਪਿਆਰ ਦੇ ਹਸੀਨ ਸਫਰ ‘ਤੇ ਲੈ ਜਾ ਰਹੇ ਨੇ ਗਾਇਕ ਪ੍ਰਭ ਗਿੱਲ ਆਪਣੇ ਨਵੇਂ ਗੀਤ ‘ਸ਼ੁਕਰਗੁਜ਼ਾਰ’ ‘ਚ, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

ਸੁੱਖੀ ਮਿਊਜ਼ਿਕਲ ਡੌਕਟਰਜ਼ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਤੇ ਮਿਊਜ਼ਿਕ ਡਾਇਰੈਕਟਰ ਨੇ। ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਨੇ। ਪਿੱਛੇ ਜਿਹੇ ‘COCO’ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਸੀ, ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ। ਜੇ ਗੱਲ ਕਰੀਏ ਸੁੱਖੀ ਮਿਊਜ਼ਿਕਲ ਡੌਕਟਰਜ਼ ਦੇ ਵਰਕ ਫਰੰਟ ਦੀ ਤਾਂ ਉਹ ਸਨਾਈਪਰ, ਸੁਸਾਈਡ, ਜੈਗੂਆਰ, ਕੁੜੀਏ ਸਨੈਪਚੈਟ ਵਾਲੀਏ, ਆਲ ਬਲੈਕ, ਕੋਕਾ ਅਤੇ ਸੁਪਰਸਟਾਰ, ‘ਵੀਡੀਓ ਬਣਾ ਦੇ’ ਵਰਗੇ ਕਈ ਸ਼ਾਨਦਾਰ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਉਹ ਕਈ ਨਾਮੀ ਗਾਇਕਾਂ ਦੇ ਗੀਤਾਂ ‘ਚ ਆਪਣੇ ਮਿਊਜ਼ਿਕ ਦਾ ਤੜਕਾ ਵੀ ਲਗਾ ਚੁੱਕੇ ਨੇ ।

You may also like