‘ਰੱਬ ਨੇ ਮਿਲਿਆ’ ਗਾਣੇ ‘ਚ ਗਿੱਪੀ ਗਰੇਵਾਲ ਹੋਏ ਸਰਗੁਣ ਮਹਿਤਾ ਨਾਲ ਰੋਮਾਂਟਿਕ, ਗੀਤ ਛਾਇਆ ਟਰੈਡਿੰਗ ‘ਚ, ਦੇਖੋ ਵੀਡੀਓ

written by Lajwinder kaur | May 19, 2019

ਗਿੱਪੀ ਗਰੇਵਾਲ ਦੀ ਆਉਣ ਵਾਲੀ ਫ਼ਿਲਮ ‘ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ’ ਜੋ ਕੇ ਬਹੁਤ ਜਲਦ ਸਰੋਤਿਆਂ ਦੇ ਰੁਬਰੂ ਹੋਣ ਵਾਲੀ ਹੈ। ਜਿਸ ਦੇ ਚਲਦੇ ਗਿੱਪੀ ਗਰੇਵਾਲ ਤੇ ਸਰਗੁਣ ਮਹਿਤਾ ਪੱਬਾਂ ਭਾਰ ਹੋਏ ਪਏ ਹਨ। ਇਸ ਫ਼ਿਲਮ ਦੇ ਇੱਕ ਤੋਂ ਬਾਅਦ ਇੱਕ ਗੀਤ ਰਿਲੀਜ਼ ਹੋ ਰਹੇ ਹਨ। ਫ਼ਿਲਮ ‘ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ’ ਦਾ ਰੋਮਾਂਟਿਕ ਗੀਤ ‘ਰੱਬ ਨੇ ਮਿਲਿਆ’ ਰਿਲੀਜ਼ ਹੋ ਗਿਆ ਹੈ ਤੇ ਰਿਲੀਜ਼ਿੰਗ ਤੋਂ ਬਾਅਦ ਇਹ ਗੀਤ ਟਰੈਡਿੰਗ ‘ਚ ਛਾਇਆ ਹੋਇਆ ਹੈ।

ਹੋਰ ਵੇਖੋ:ਰੂਹਾਂ ਨੂੰ ਛੂਹਣ ਵਾਲੇ ਸਰਦਾਰ ਅਲੀ ਦੇ ਗੀਤ ‘ਕਟੋਰਾ’ ਤੋਂ ਉੱਠਿਆ ਪਰਦਾ, ਵੇਖੋ ਵੀਡੀਓ

‘ਰੱਬ ਨੇ ਮਿਲਿਆ’ ਗੀਤ ਨੂੰ ਕਮਲ ਖ਼ਾਨ ਨੇ ਆਪਣੀ ਸੁਰੀਲੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਸ ਗੀਤ ਦੇ ਬੋਲ ਰਿੱਕੀ ਖ਼ਾਨ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਜਤਿੰਦਰ ਸ਼ਾਹ ਨੇ ਦਿੱਤਾ ਹੈ। ਇਸ ਗੀਤ ਨੂੰ ‘ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ’ ਦੇ ਨਾਇਕ ਗਿੱਪੀ ਗਰੇਵਾਲ ਤੇ ਨਾਇਕਾ ਸਰਗੁਣ ਮਹਿਤਾ ਉੱਤੇ ਫਿਲਮਾਇਆ ਗਿਆ ਹੈ। ਇਹ ਗੀਤ ਰੋਮਾਂਟਿਕ ਜ਼ੌਨਰ ਦਾ ਹੈ ਜਿਸ ‘ਚ ਦੋਵਾਂ ਦੀ ਜੋੜੀ ਬਹੁਤ ਹੀ ਪਿਆਰੀ ਲਗ ਰਹੀ ਹੈ। ਇਹ ਗੀਤ ਟਾਇਮਸ ਮਿਊਜ਼ਿਕ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਲੋਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਤੇ ਗੀਤ ਟਰੈਡਿੰਗ ‘ਚ ਛਾਇਆ ਹੋਇਆ ਹੈ। ਇਸ ਫ਼ਿਲਮ ਨੂੰ ਕਰਣ ਆਰ ਗੁਲਾਨੀ ਨੇ ਡਾਇਰੈਕਟਰ ਕੀਤਾ ਹੈ। ਫ਼ਿਲਮ ਨਾਮਵਰ ਅਦਾਕਾਰ ਅਤੇ ਲੇਖਕ ਨਰੇਸ਼ ਕਥੂਰੀਆ ਨੇ ਫ਼ਿਲਮ ਦਾ ਸਕਰੀਨ ਪਲੇਅ ਅਤੇ ਡਾਇਲਾਗਜ਼ ਲਿਖੇ ਹਨ। ਗਿੱਪੀ ਗਰੇਵਾਲ ਤੇ ਸਰਗੁਣ ਮਹਿਤਾ ਦੀ ਫ਼ਿਲਮ ‘ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ’ 24 ਮਈ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋ ਜਾਵੇਗੀ।

 

You may also like