
ਸਮਾਜ ਸੇਵੀ ਸੰਸਥਾ ਖਾਲਸਾ ਏਡ ਦੇ ਮੁਖੀ ਰਵੀ ਸਿੰਘ ਖਾਲਸਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ। ਉਨ੍ਹਾਂ ਨੇ ਆਪਣੇ ਸ਼ੋਸਲ ਮੀਡੀਆ ਅਕਾਉਂਟ ਉੱਤੇ ਪੰਜਾਬੀਆਂ ਦਾ ਨਾਂਅ ਰੌਸ਼ਨ ਕਰਨ ਵਾਲੇ ਪੰਜਾਬੀ ਮੂਲ ਦੇ ਕੈਨੇਡੀਅਨ ਪਹਿਲਵਾਨ ਅਰਜਨ ਸਿੰਘ ਭੁੱਲਰ (Arjan Singh Bhullar ) ਨੂੰ ਉਨ੍ਹਾਂ ਦੀ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ ਹੈ।


ਉਨ੍ਹਾਂ ਨੇ ਅਰਜਨ ਸਿੰਘ ਭੁੱਲਰ ਦੀ ਇੱਕ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਬਹੁਤ ਵਧੀਆ ਸਾਡੇ ਪੰਜਾਬੀ ਯੋਧੇ @Theonearjansinghbhull ! ਇੱਕ ਪੰਜਾਬੀ ਦੇ ਤੌਰ ਤੇ ਉਸਦੀ ਇਸ ਸ਼ਾਨਦਾਰ ਪ੍ਰਾਪਤੀ ਨੂੰ ਯਾਦ ਰੱਖਿਆ ਜਾਵੇਗਾ ✊🏽✊🏽 The CHAMP 🏆!!!! #MMA #Champ’ । ਪ੍ਰਸ਼ੰਸਕ ਵੀ ਕਮੈਂਟ ਕਰਕੇ ਇਸ ਪੰਜਾਬੀ ਗੱਭਰੂ ਨੂੰ ਵਧਾਈਆਂ ਦੇ ਰਹੇ ਨੇ। ਬਾਲੀਵੁੱਡ ਐਕਟਰ ਰਣਦੀਪ ਹੁੱਡਾ ਤੇ ਕਈ ਹੋਰ ਕਲਾਕਾਰਾਂ ਨੇ ਵੀ ਪੋਸਟਾਂ ਪਾ ਕੇ ਅਰਜਨ ਭੁੱਲਰ ਨੂੰ ਮੁਬਾਰਕਬਾਦ ਦਿੱਤੀ ਹੈ।

ਅਰਜਨ ਭੁੱਲਰ ਨੇ ਲੰਬੇ ਸਮੇਂ ਤੋਂ ਹੈਵੀਵੇਟ ਚੈਂਪੀਅਨ ਬਣੇ ਰਹਿਣ ਵਾਲੇ ਬ੍ਰੈਂਡਨ ਵੇਰਾ ਨੂੰ ਦੂਜੇ ਰਾਊਂਡ ਵਿੱਚ ਤਕਨੀਕੀ ਤੌਰ ‘ਤੇ ਨੌਕਆਊਟ ਕਰਕੇ ਇਤਿਹਾਸ ਵਿੱਚ ਪਹਿਲੇ ਭਾਰਤੀ ਮਿਕਸਡ ਮਾਰਸ਼ਲ ਆਰਟਸ (MMA) ਵਰਲਡ ਚੈਂਪੀਅਨ ਹੋਣ ਦਾ ਮਾਣ ਹਾਸਿਲ ਕਰ ਲਿਆ ਹੈ। ਜਿਸ ਦੀ ਚਰਚਾ ਵਿਸ਼ਵ ਪੱਧਰ ‘ਤੇ ਹੋ ਰਹੀ ਹੈ।
