ਰੇਸ਼ਮ ਸਿੰਘ ਅਨਮੋਲ ਨੇ ਆਪਣੇ ਭਰਾ ਦੇ ਜਨਮ ਦਿਨ ‘ਤੇ ਤਸਵੀਰਾਂ ਸਾਂਝੀਆ ਕਰ ਦਿੱਤੀ ਜਨਮ ਦਿਨ ਦੀ ਵਧਾਈ

written by Shaminder | December 04, 2021

ਰੇਸ਼ਮ ਸਿੰਘ ਅਨਮੋਲ (Resham Singh Anmol)  ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ । ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਭਰਾ (Brother) ਦੇ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਆਪਣੇ ਭਰਾ ਨੂੰ ਜਨਮ ਦਿਨ (Brother Birthday) ਦੀ ਵਧਾਈ ਦਿੱਤੀ ਹੈ ।ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਹੈਪੀ ਬਰਥਡੇ ਮੇਰੀ ਪ੍ਰੇਰਣਾ, ਮੇਰੇ ਆਦਰਸ਼ ਅਤੇ ਮੇਰੇ ਵੱਡੇ ਭਰੇ ਡਾਕਟਰ ਨਿਰਮਲ ਸਿੰਘ ਅਨਮੋਲ’ ।

Resham Singh Anmol image From instagarm

ਹੋਰ ਪੜ੍ਹੋ : ਪ੍ਰੀਤ ਹਰਪਾਲ ਦਾ ਨਵਾਂ ਗੀਤ ‘ਗਲਤੀ’ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ

ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਖੂਬ ਪਸੰਦ ਕੀਤਾ ਜਾ ਰਿਹਾ ਹੈ ਅਤੇ ਹਰ ਕੋਈ ਰੇਸ਼ਮ ਸਿੰਘ ਅਨਮੋਲ ਨੂੰ ਉਨ੍ਹਾਂ ਦੇ ਭਰਾ ਦੇ ਜਨਮ ਦਿਨ ‘ਤੇ ਵਧਾਈ ਦੇ ਰਿਹਾ ਹੈ । ਰੇਸ਼ਮ ਸਿੰਘ ਅਨਮੋਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਰੇਸ਼ਮ ਸਿੰਘ ਅਨਮੋਲ ਇੱਕ ਗਾਇਕ ਹੋਣ ਦੇ ਨਾਲ-ਨਾਲ ਇੱਕ ਕਾਮਯਾਬ ਕਿਸਾਨ ਵੀ ਹਨ ।

Resham Singh Avmol Brother image From instagram

ਉਹ ਪਿਛਲੇ ਕਈ ਮਹੀਨਿਆਂ ਤੋਂ ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ‘ਚ ਵੀ ਸ਼ਾਮਿਲ ਰਹੇ ਹਨ ਅਤੇ ਅਕਸਰ ਉਹ ਕਿਸਾਨਾਂ ਦੇ ਸਮਰਥਨ ‘ਚ ਲਗਾਤਾਰ ਆਪਣੀ ਆਵਾਜ਼ ਬੁਲੰਦ ਕਰ ਰਹੇ ਸਨ । ਕਿਉਂਕਿ ਉਹ ਕਿਸਾਨ ਹੋਣ ਦੇ ਨਾਤੇ ਕਿਸਾਨਾਂ ਦੇ ਦਰਦ ਨੂੰ ਸਮਝਦੇ ਸਨ । ਰੇਸ਼ਮ ਸਿੰਘ ਅਨਮੋਲ ਨੇ ਕਿਸਾਨਾਂ ਦੇ ਸਮਰਥਨ ‘ਚ ਕਈ ਗੀਤ ਵੀ ਕੱਢੇ ਸਨ ਅਤੇ ਕਿਸਾਨਾਂ ਦੇ ਅੰਦੋਲਨ ‘ਚ ਜਾ ਕੇ ਉਨ੍ਹਾਂ ਨੇ ਲੰਗਰ ਸੇਵਾ, ਬਰਤਨ ਧੋਣ ਦੀ ਸੇਵਾ ਸਣੇ ਕਈ ਸੇਵਾਵਾਂ ਨਿਭਾਈਆਂ ਸਨ । ਉਨ੍ਹਾਂ ਨੇ ਬੀਤੇ ਦਿਨ ‘ਜਿੱਤ ਕੇ ਪੰਜਾਬ ਚੱਲਿਆ’ ਟਾਈਟਲ ਹੇਠ ਗੀਤ ਵੀ ਕੱਢਿਆ ਸੀ । ਜਿਸ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ ।

You may also like