ਮੈਂਡੀ ਤੱਖਰ ਤੇ ਜੋਬਨਪ੍ਰੀਤ ਸਿੰਘ ਦੇ ਪਿਆਰ ਨੂੰ ਬਿਆਨ ਕਰਦਾ ‘ਵੇ ਸੱਜਣਾ’ ਗੀਤ ਕੈਲਾਸ਼ ਖੇਰ ਦੀ ਆਵਾਜ਼ ਹੋਇਆ ਰਿਲੀਜ਼, ਦੇਖੋ ਵੀਡੀਓ

written by Lajwinder kaur | August 21, 2019

ਮੈਂਡੀ ਤੱਖਰ ਤੇ ਜੋਬਨਪ੍ਰੀਤ ਸਿੰਘ ਦੀ ਆਉਣ ਵਾਲੀ ਪੰਜਾਬੀ ਫ਼ਿਲਮ ‘ਸਾਕ’ ਦਾ ਪਹਿਲਾ ਗਾਣਾ ‘ਵੇ ਸੱਜਣਾ’ ਦਰਸ਼ਕਾਂ ਦੇ ਸਨਮੁਖ ਹੋ ਚੁੱਕਿਆ ਹੈ। ਪਿਆਰ ਦੀਆਂ ਤੰਦਾਂ ਨਾਲ ਭਰੇ ਇਸ ਗਾਣੇ ਨੂੰ ਬਾਲੀਵੁੱਡ ਦੇ ਦਿੱਗਜ ਗਾਇਕ ਕੈਲਾਸ਼ ਖੇਰ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ।

ਇਸ ਗਾਣੇ ਦੇ ਬੋਲ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗੀਤਕਾਰ ਵੀਤ ਬਲਜੀਤ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਦੇ ਨਾਲ ਚਾਰ ਚੰਨ ਲਗਾਏ ਨੇ ਓਂਕਾਰ ਮਿਨਹਾਸ ਹੋਰਾਂ ਨੇ। ਇਸ ਗਾਣੇ ਨੂੰ ਫ਼ਿਲਮ ਦੀ ਨਾਇਕਾ ਮੈਂਡੀ ਤੱਖਰ ਤੇ ਨਾਇਕ ਜੋਬਨਪ੍ਰੀਤ ਸਿੰਘ ਉੱਤੇ ਫ਼ਿਲਮਾਇਆ ਗਿਆ ਹੈ। ਇਸ ਗੀਤ ਨੂੰ ਵ੍ਹਾਇਟ ਹਿੱਲ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਇਸ ਗਾਣੇ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਸਾਕ ਫ਼ਿਲਮ ‘ਚ ਮੈਂਡੀ ਤੱਖਰ ਜੋ ਕਿ ਚੰਨ ਕੌਰ ਦਾ ਕਿਰਦਾਰ ‘ਚ ਨਜ਼ਰ ਆਉਣਗੇ ਤੇ ਜੋਬਨਪ੍ਰੀਤ ਸਿੰਘ ਫੌਜੀ ਕਰਮ ਸਿੰਘ ਦਾ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆਉਣਗੇ।

ਹੋਰ ਵੇਖੋ:ਹਾਸਿਆਂ ਦੇ ਰੰਗਾਂ ਨਾਲ ਭਰਿਆ ਆਯੁਸ਼ਮਾਨ ਖੁਰਾਨਾ ਦੀ ਫ਼ਿਲਮ ‘ਡ੍ਰੀਮ ਗਰਲ’ ਦਾ ਟਰੇਲਰ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

ਇਨ੍ਹਾਂ ਦੋਵਾਂ ਤੋਂ ਇਲਾਵਾ ਫ਼ਿਲਮ ‘ਚ ਮੁਕੁਲ ਦੇਵ, ਸੋਨਪ੍ਰੀਤ ਜਵੰਦਾ, ਦਿਲਾਵਰ ਸਿੱਧੂ, ਰੁਪਿੰਦਰ ਰੂਪੀ, ਮਹਾਬੀਰ ਭੁੱਲਰ ਸਣੇ ਹੋਰ ਕਈ ਅਦਾਕਾਰ ਵੀ ਨਜ਼ਰ ਆਉਣਗੇ। ਇਹ ਫ਼ਿਲਮ 6 ਸਤੰਬਰ ਨੂੰ ਰਿਲੀਜ਼ ਹੋਵੇਗੀ।

 

 

You may also like