ਸਿੱਧੂ ਮੂਸੇਵਾਲਾ ਦੀ ਮੌਤ ‘ਚ ਲਾਰੇਂਸ ਬਿਸ਼ਨੋਈ ਦਾ ਨਾਮ ਆਉਣ ਤੋਂ ਬਾਅਦ ਵਧਾਈ ਗਈ ਸਲਮਾਨ ਖ਼ਾਨ ਦੀ ਸੁਰੱਖਿਆ

written by Shaminder | May 31, 2022

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala )  ਦਾ ਬੀਤੇ ਐਤਵਾਰ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ । ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੇਂਸ ਬਿਸ਼ਨੋਈ (lawrence bishnoi) ਨੇ ਲਈ ਸੀ । ਜਿਸ ਤੋਂ ਬਾਅਦ ਅਦਾਕਾਰ ਸਲਮਾਨ ਖ਼ਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ।ਖਬਰਾਂ ਮੁਤਾਬਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਦਿੱਲੀ ਦੀ ਤਿਹਾੜ ਜੇਲ੍ਹ ‘ਚ ਰਚੀ ਗਈ ਸੀ ।

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਕੈਨੇਡਾ ‘ਚ ਲੋਕਾਂ ਨੇ ਆਵਾਜ਼ ਕੀਤੀ ਬੁਲੰਦ, ਤਸਵੀਰਾਂ ਹੋ ਰਹੀਆਂ ਵਾਇਰਲ

ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਲਾਰੇਂਸ ਬਿਸ਼ਨੋਈ ਨੇ ਵਰਚੁਅਲ ਕਾਂਟੈਕਟ ਨੰਬਰ ਤੋਂ ਵਿਦੇਸ਼ ‘ਚ ਬੈਠੇ ਗੋਲਡੀ ਬਰਾੜ ਦੇ ਨਾਲ ਕਈ ਵਾਰ ਗੱਲਬਾਤ ਕੀਤੀ ਸੀ ।ਪੁਲਿਸ ਮੁਤਾਬਕ ਅਦਾਕਾਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਰਾਜਸਥਾਨ ਦੇ ਗਿਰੋਹ ਵੱਲੋਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਤੋਂ ਵੀ ਬਚਣ ਦੀ ਨਸੀਹਤ ਦਿੱਤੀ ਹੈ ।

Lawrence bishnoi ,,.-m image From google

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੀ ਮਾਂ ਨੇ ਆਖਰੀ ਵਾਰ ਪੁੱਤਰ ਦਾ ਕੀਤਾ ਜੂੜਾ, ਪਿਓ ਨੇ ਸਜਾਈ ਸੂਹੀ ਦਸਤਾਰ

ਦੱਸ ਦਈਏ ਕਿ ਬਿਸ਼ਨੋਈ ਸਮਾਜ ਵੱਲੋਂ ਕਾਲਾ ਹਿਰਨ ਮਾਮਲੇ ‘ਚ ਸਲਮਾਨ ਦਾ ਨਾਮ ਆਉਣ ਤੋਂ ਬਾਅਦ ਲਾਰੇਂਸ ਨੇ ਸਲਮਾਨ ਦੇ ਕਤਲ ਦੀ ਯੋਜਨਾ ਬਣਾਈ ਸੀ । ਪਰ ਉਹ ਇਸ ‘ਚ ਨਾਕਾਮ ਰਿਹਾ ਸੀ, ਪਰ ਹੁਣ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹੁਣ ਪੁਲਿਸ ਵੱਲੋਂ ਅਦਾਕਾਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ।

Salman Khan image From google

ਦੱਸ ਦਈਏ ਕਿ ਅੱਜ ਸਿੱਧੂ ਮੂਸੇਵਾਲਾ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਮੂਸੇਵਾਲ ‘ਚ ਕਰ ਦਿੱਤਾ ਗਿਆ ਹੈ । ਇਸ ਮੌਕੇ ਲੱਖਾਂ ਦੀ ਤਾਦਾਦ ‘ਚ ਉਨ੍ਹਾਂ ਦੇ ਪ੍ਰਸ਼ੰਸਕ ਪਿੰਡ ਮੂਸੇਵਾਲ ‘ਚ ਪਹੁੰਚੇ ਅਤੇ ਨਮ ਅੱਖਾਂ ਦੇ ਨਾਲ ਆਪਣੇ ਮਹਿਬੂਬ ਕਲਾਕਾਰ ਨੂੰ ਅੰਤਿਮ ਵਿਦਾਈ ਦਿੱਤੀ ।

 

View this post on Instagram

 

A post shared by Salman Khan (@beingsalmankhan)

You may also like