ਸੰਜੇ ਦੱਤ ਨੇ ਪਰਿਵਾਰ ਦੇ ਨਾਲ ਮਨਾਇਆ ਈਦ ਦਾ ਤਿਉਹਾਰ, ਤਸਵੀਰਾਂ ਵਾਇਰਲ

written by Shaminder | May 14, 2021 11:41am

ਈਦ ਦਾ ਤਿਉਹਾਰ ਦੇਸ਼ ਭਰ ‘ਚ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ ।ਅਦਾਕਾਰ ਸੰਜੇ ਦੱਤ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਵੀ ਇਸ ਤਿਉਹਾਰ ਨੂੰ ਬੜੀ ਹੀ ਧੂਮਧਾਮ ਦੇ ਨਾਲ ਮਨਾਇਆ ਗਿਆ । ਸੰਜੇ ਦੱਤ ਦੀ ਪਰਿਵਾਰ ਦੇ ਨਾਲ ਇੱਕ ਤਸਵੀਰ ਵਾਇਰਲ ਹੋ ਰਹੀ ਹੈ ।ਜਿਸ ‘ਚ ਪੂਰਾ ਪਰਿਵਾਰ ਈਦ ਮਨਾਉਂਦਾ ਦਿਖਾਈ ਦੇ ਰਿਹਾ ਹੈ ।

Sanjay Image From Sanjay Dutt's instagram

ਹੋਰ ਪੜ੍ਹੋ : ਦੀਪਿਕਾ ਪਾਦੁਕੋਣ ਦੇ ਪਿਤਾ ਪ੍ਰਕਾਸ਼ ਪਾਦੂਕੋਣ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਆਈ ਨੈਗਟਿਵ  

sanjay Image From Sanjay Dutt's instagram

ਸੰਜੇ ਦੱਤ ਦੀ ਪਤਨੀ ਮਾਨਿਅਤਾ ਦੱਤ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਜਿਸ ‘ਚ ਪੂਰਾ ਪਰਿਵਾਰ ਨਜ਼ਰ ਆ ਰਿਹਾ ਹੈ ।ਮਾਨਿਅਤਾ ਦੱਤ ਮੁਸਲਿਮ ਪਰਿਵਾਰ ਦੇ ਨਾਲ ਸਬੰਧ ਰੱਖਦੀ ਹੈ । ਜਿਸ ਕਰਕੇ ਈਦ ਦਾ ਤਿਉਹਾਰ ਪਰਿਵਾਰ ਵੱਲੋਂ ਬੜੀ ਹੀ ਧੂਮਧਾਮ ਦੇ ਨਾਲ ਮਨਾਇਆ ਜਾਂਦਾ ਹੈ।

Sanjay Dutt And Manyata Dutt Image From Sanjay Dutt's instagram

ਸੰਜੇ ਦੱਤ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।
ਉਹ ਹੋਰ ਵੀ ਕਈ ਫ਼ਿਲਮਾਂ ‘ਚ ਜਲਦ ਹੀ ਦਿਖਾਈ ਦੇਣਗੇ । ਕੁਝ ਮਹੀਨੇ ਪਹਿਲਾਂ ਉਨ੍ਹਾਂ ਦੇ ਲੰਗਸ ਕੈਂਸਰ ਦੀ ਖਬਰ ਨੇ ਸਭ ਨੂੰ ਹੈਰਾਨ ਕਰ ਦਿੱਤਾ ਸੀ ।

 

View this post on Instagram

 

A post shared by Voompla (@voompla)

ਜਿਸ ਤੋਂ ਬਾਅਦ ਕਈ ਦਿਨਾਂ ਤੱਕ ਉਨ੍ਹਾਂ ਦਾ ਮੁੰਬਈ ਦੇ ਇੱਕ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ । ਜਿਸ ਤੋਂ ਬਾਅਦ ਉਹ ਹੁਣ ਠੀਕ ਹਨ ।

You may also like