ਗਾਇਕ ਸਰਬਜੀਤ ਚੀਮਾ ਦਾ ਨਵਾਂ ਗੀਤ ‘ਅੱਜ ਦਾ ਪੰਜਾਬ’ ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

written by Lajwinder kaur | May 21, 2021 04:37pm

ਪੰਜਾਬੀ ਗਾਇਕ ਸਰਬਜੀਤ ਚੀਮਾ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦਾ ਰੁਬਰੂ ਹੋਏ ਨੇ। ਜੀ ਹਾਂ ਉਹ ‘ਅੱਜ ਦਾ ਪੰਜਾਬ’ ਟਾਈਟਲ ਹੇਠ ਨਵਾਂ ਗੀਤ ਲੈ ਕੇ ਆਏ ਨੇ।  ਇਸ ਗੀਤ ਚ ਗਾਇਕ ਸਰਬਜੀਤ ਚੀਮਾ ਨੇ ਅੱਜ ਦੇ ਪੰਜਾਬ ਦੇ ਹਾਲਾਤਾਂ ਨੂੰ ਬਿਆਨ ਕੀਤਾ ਹੈ। ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਲਿਉਸਿਵ ਚਲਾਇਆ ਜਾ ਰਿਹਾ ਹੈ।

punjabi singer sarbjit cheema new song ajj da punjab image source- youtube

ਹੋਰ ਪੜ੍ਹੋ : ਹਰ ਇੱਕ ਨੂੰ ਪਸੰਦ ਆ ਰਿਹਾ ਹੈ ਨਿੰਜਾ ਤੇ ਕਿਊਟ ਬੱਚੀ ਦਾ ਇਹ ਪਿਆਰਾ ਜਿਹਾ ਵੀਡੀਓ, ਗਾਇਕ ਨੇ ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਵੀਡੀਓ

inside pic from the song aaj da punjab image source- youtube

ਇਸ ਗੀਤ 'ਚ ਉਨ੍ਹਾਂ ਨੇ ਪੁਰਾਣੇ ਪੰਜਾਬ ਤੇ ਅੱਜ ਦੇ ਪੰਜਾਬ ਦੇ ਹਾਲਾਤਾਂ ਨੂੰ ਬਹੁਤ ਹੀ ਕਮਾਲ ਦੇ ਢੰਗ ਦੇ ਨਾਲ ਬਿਆਨ ਕੀਤਾ ਹੈ। ਇਸ ਗੀਤ ਚ ਪੰਜਾਬੀ ਵਿਰਸੇ ਤੇ ਪੰਜਾਬੀਅਤ ਦੀ ਗੱਲ ਕੀਤੀ ਗਈ ਹੈ। ਇਸ ਗੀਤ ਦੇ ਬੋਲ ਗੀਤਕਾਰ ਲਖਬੀਰ ਮੋਰਾਂਵਾਲੀ ਨੇ ਲਿਖੇ ਨੇ ਤੇ ਮਿਊਜ਼ਿਕ JASSI BROS ਨੇ ਦਿੱਤਾ ਹੈ। ਗਾਣੇ ਦੇ ਵੀਡੀਓ ਚ ਪੰਜਾਬੀ ਸੱਭਿਆਚਾਰ ਦੇਖਣ ਨੂੰ ਮਿਲ ਰਿਹਾ ਹੈ। ਇਸ ਮਿਊਜ਼ਿਕ ਵੀਡੀਓ ਨੂੰ Hit Star Records ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ  ਗਾਣੇ ਨੂੰ ਭਰਵਾਂ ਹੰਗਾਰਾ ਮਿਲ ਰਿਹਾ ਹੈ। ਤੁਹਾਨੂੰ ਇਹ ਗੀਤ ਕਿਵੇਂ ਦਾ ਲੱਗਿਆ ਹੈ ਕਮੈਂਟ ਕਰਕੇ ਜ਼ਰੂਰ ਦੱਸੋ।

inside image of punjabi siger sarbjit cheema aaj da punjab image source- youtube

ਜੇ ਗੱਲ ਕਰੀਏ ਸਰਬਜੀਤ ਚੀਮਾ ਦੇ ਵਰਕ ਫਰੰਟ ਦੀ ਤਾਂ ਹਾਲ ‘ਚ ਉਨ੍ਹਾਂ ਦੇ ਕਈ ਕਿਸਾਨੀ ਗੀਤ ਰਿਲੀਜ਼ ਹੋਏ ਹਨ । ਇਸ ਤੋਂ ਇਲਾਵਾ ਉਹ ਹਰ ਤਰ੍ਹਾਂ ਦੇ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵਾਹ ਵਾਹੀ ਖੱਟ ਚੁੱਕੇ ਨੇ। ਉਹ ਕਈ ਸੁਪਰ ਹਿੱਟ ਫ਼ਿਲਮਾਂ ‘ਚ ਕੰਮ ਕਰ ਚੁੱਕੇ ਨੇ।

You may also like