ਸਰਗੁਨ ਮਹਿਤਾ ਨੇ ਰਵੀ ਦੁਬੇ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ, ਵੇਖੋ ਵੀਡੀਓ

written by Shaminder | September 08, 2022 01:17pm

ਸਰਗੁਨ ਮਹਿਤਾ (Sargun Mehta) ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਮੋਹ’ ਨੂੰ ਲੈ ਕੇ ਕਾਫੀ ਚਰਚਾ ‘ਚ ਹੈ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਉਨ੍ਹਾਂ ਨੇ ‘ਮੋਹ’ ਫ਼ਿਲਮ ਦੇ ਗੀਤ ਦੇ ਨਾਲ ਸ਼ੇਅਰ ਕੀਤਾ ਹੈ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਅਦਾਕਾਰਾ ਦੇ ਪ੍ਰੰਸ਼ਸਕ ਵੀ ਖੂਬ ਪਸੰਦ ਕਰ ਰਹੇ ਹਨ ਅਤੇ ਆਪੋ ਆਪਣੇ ਕਮੈਂਟਸ ਦੇ ਰਹੇ ਹਨ ।

Sargun Mehta With husband image Source :instagram

ਹੋਰ ਪੜ੍ਹੋ : ਕ੍ਰਾਈਮ ਅਤੇ ਥ੍ਰਿਲਰ ਦੇ ਨਾਲ ਭਰਪੂਰ ਨੀਰੂ ਬਾਜਵਾ ਦੀ ਨਵੀਂ ਫ਼ਿਲਮ ‘ਕ੍ਰਿਮੀਨਲ’ ਦਾ ਟ੍ਰੇਲਰ ਹੋਇਆ ਰਿਲੀਜ਼, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਨੀਰੂ ਬਾਜਵਾ ਦਾ ਅੰਦਾਜ਼

ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਸਰਗੁਨ ਮਹਿਤਾ ਨੇ ਫ਼ਿਲਮ ‘ਮੋਹ’ ਦੀ ਰਿਲੀਜ਼ ਡੇਟ ਦਾ ਵੀ ਖੁਲਾਸਾ ਕੀਤਾ ਹੈ । ਸਰਗੁਨ ਮਹਿਤਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਅਨੇਕਾਂ ਹੀ ਹਿੱਟ ਫ਼ਿਲਮਾਂ ਦਿੱਤੀਆਂ ਹਨ ।

Sargun Mehta And Ravi dubey- image From instagram

ਹੋਰ ਪੜ੍ਹੋ : ਗੁਰਦਾਸ ਮਾਨ ਦੇ ਗੀਤ ‘ਗੱਲ ਸੁਣੋ ਪੰਜਾਬੀ ਦੋਸਤੋ’ ਦੀ ਜੈਨੀ ਜੌਹਲ ਨੇ ਕੀਤੀ ਤਾਰੀਫ, ਕਿਹਾ ‘ਕੋਈ ਸੱਚਾ ਪੰਜਾਬੀ ਤੁਹਾਡੀ ਦਿੱਤੀ ਦੇਣ ਭੁਲਾ ਨਹੀਂ ਸਕਦਾ’

ਇਨ੍ਹਾਂ ਸਭ ਫ਼ਿਲਮਾਂ ‘ਚ ਅਦਾਕਾਰਾ ਨੇ ਵੱਖੋ ਵੱਖਰੀ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਸਰਗੁਨ ਮਹਿਤਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਟੀਵੀ ਦੇ ਇੱਕ ਸੀਰੀਅਲ ਦੇ ਨਾਲ ਕੀਤੀ ਸੀ । ਜਿਸ ਤੋਂ ਬਾਅਦ ਉਸ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਵੇਖਿਆ ਅਤੇ ਪੰਜਾਬੀ ਫ਼ਿਲਮਾਂ ‘ਚ ਐਂਟਰੀ ਕੀਤੀ ।

sargun-mehta- Image Source: Instagram

ਹੁਣ ਅਦਾਕਾਰਾ ਨੇ ਬਾਲੀਵੁੱਡ ਇੰਡਸਟਰੀ ‘ਚ ਵੀ ਕਦਮ ਰੱਖਿਆ ਹੈ ਅਤੇ ਅਦਾਕਾਰਾ ਹੁਣ ਅਕਸ਼ੇ ਕੁਮਾਰ ਦੇ ਨਾਲ ਫ਼ਿਲਮ ਕਠਪੁਤਲੀ ‘ਚ ਵੀ ਨਜ਼ਰ ਆਈ ਹੈ । ਇਸ ਫ਼ਿਲਮ ‘ਚ ਉਸ ਨੇ ਪੁਲਿਸ ਅਫਸਰ ਦਾ ਕਿਰਦਾਰ ਨਿਭਾਇਆ ਹੈ । ਇਸ ਫ਼ਿਲਮ ‘ਚ ਉਸ ਦੇ ਵੱਲੋਂ ਨਿਭਾਏ ਗਏ ਕਿਰਦਾਰ ਨੂੰ ਫੈਨਸ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ ।

 

View this post on Instagram

 

A post shared by Sargun Mehta (@sargunmehta)

You may also like