ਸਰਗੁਨ ਮਹਿਤਾ ਨੇ ਪਤੀ ਰਵੀ ਦੁਬੇ ਦੇ ਨਾਲ ਸਾਂਝਾ ਕੀਤਾ ਵੀਡੀਓ, ਵੇਖੋ ਵੀਡੀਓ

written by Shaminder | October 18, 2022 03:20pm

ਸਰਗੁਨ ਮਹਿਤਾ (Sargun Mehta) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video)ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਆਪਣੇ ਪਤੀ ਦੇ ਲਈ ਪਿਆਰ ਦਾ ਇਜ਼ਹਾਰ ਵੀ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਬਹੁਤ ਹੀ ਪਿਆਰਾ ਜਿਹਾ ਕੈਪਸ਼ਨ ਵੀ ਦਿੱਤਾ ਹੈ ।

Sargun Mehta And Ravi dubey- image From instagram

ਹੋਰ ਪੜ੍ਹੋ : ਵਿਦੇਸ਼ ‘ਚ ਪ੍ਰੀਤ ਹਰਪਾਲ ਦੇ ਘਰ ਪਹੁੰਚੀ ਸਤਿੰਦਰ ਸੱਤੀ, ਪ੍ਰੀਤ ਹਰਪਾਲ ਨੇ ਕਿਹਾ ‘ਬਿਗਾਨੇ ਦੇਸ਼ ‘ਚ ਆਪਣੇ ਲੋਕਾਂ ਨੂੰ ਮਿਲ ਕੇ ਬੜਾ ਚੰਗਾ ਲੱਗਦਾ’

ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਆਪਣੇ ਪਤੀ ਦੇ ਨਾਲ ਰੋਮਾਂਟਿਕ ਹੁੰਦੀ ਹੋਈ ਨਜ਼ਰ ਆ ਰਹੀ ਹੈ । ਸਰਗੁਨ ਮਹਿਤਾ ਅਤੇ ਰਵੀ ਦੁਬੇ ਅਕਸਰ ਇੱਕ ਦੂਜੇ ਦੇ ਨਾਲ ਆਪਣੇ ਪਿਆਰ ਦਾ ਇਜ਼ਹਾਰ ਕਰਦੇ ਹੋਏ ਨਜ਼ਰ ਆਉਂਦੇ ਹਨ । ਦੋਵਾਂ ਦੀ ਮੁਲਾਕਾਤ ਵੀ ਟੀਵੀ ਦੇ ਇੱਕ ਸ਼ੋਅ ਦੇ ਦੌਰਾਨ ਹੋਈ ਸੀ ।

sargun mehta- image From instagram

ਹੋਰ ਪੜ੍ਹੋ : ਬੱਬੂ ਮਾਨ ਨੇ ਆਪਣੇ ਖੇਤਾਂ ਤੋਂ ਤਸਵੀਰ ਕੀਤੀ ਸਾਂਝੀ, ਨਵੇਂ ਗੀਤ ‘ਕੱਲਮ ਕੱਲਾ’ ਦਾ ਕੀਤਾ ਐਲਾਨ

ਇਸੇ ਸ਼ੋਅ ਤੋਂ ਬਾਅਦ ਦੋਨਾਂ ਦਰਮਿਆਨ ਦੋਸਤੀ ਹੋਈ । ਫਿਰ ਕੁਝ ਸਾਲਾਂ ਬਾਅਦ ਦੋਵਾਂ ਨੇ ਵਿਆਹ ਕਰਵਾ ਲਿਆ । ਦੋਵੇਂ ਮਨੋਰੰਜਨ ਜਗਤ ‘ਚ ਆਪੋ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦੇ ਦਿਲਾਂ ‘ਚ ਖ਼ਾਸ ਜਗ੍ਹਾ ਬਣਾ ਚੁੱਕੇ ਹਨ । ਸਰਗੁਨ ਮਹਿਤਾ ਇਨ੍ਹੀਂ ਦਿਨੀਂ ਕਈ ਫ਼ਿਲਮਾਂ ਕਰ ਰਹੀ ਹੈ ।

ਕੁਝ ਦਿਨ ਪਹਿਲਾਂ ਹੀ ਦਿਲਜੀਤ ਦੋਸਾਂਝ ਦੇ ਨਾਲ ਉਨ੍ਹਾਂ ਦੀ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ ਰਿਲੀਜ਼ ਹੋਈ ਹੈ । ਇਸ ਫ਼ਿਲਮ ‘ਚ ਸਰਗੁਨ ਮਹਿਤਾ ਪਹਿਲੀ ਵਾਰ ਦਿਲਜੀਤ ਦੋਸਾਂਝ ਦੇ ਨਾਲ ਦਿਖਾਈ ਦਿੱਤੀ ਹੈ । ਇਸ ਤੋਂ ਇਲਾਵਾ ਅੇਮੀ ਵਿਰਕ ਦੇ ਨਾਲ ਵੀ ਉਨ੍ਹਾਂ ਦੀ ਜੋੜੀ ਨੂੰ ਕਾਫੀ ਪਸੰਦ ਕੀਤਾ ਗਿਆ ਹੈ । ਦੋਵਾਂ ਦੀ ਕੁਝ ਸਮਾਂ ਪਹਿਲਾਂ ਹੀ ਫ਼ਿਲਮ ‘ਸੌਂਕਣ ਸੌਂਕਣੇ’ ਆਈ ਸੀ । ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ।

 

View this post on Instagram

 

A post shared by Ravie Dubey (@ravidubey2312)

You may also like