
ਫ਼ਿਲਮ ‘ਕਲੀ ਜੋਟਾ’ (Kali jotta) ਦੀ ਰਿਲੀਜ਼ ਡੇਟ ਸਾਹਮਣੇ ਆ ਚੁੱਕੀ ਹੈ । ਇਹ ਫ਼ਿਲਮ ਅਗਲੇ ਸਾਲ 3 ਫਰਵਰੀ 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ ।ਸਤਿੰਦਰ ਸਰਤਾਜ (Satinder Sartaaj) ਨੇ ਇਸ ਫ਼ਿਲਮ ਦਾ ਇੱਕ ਪੋਸਟਰ ਸਾਂਝਾ ਕਰਦੇ ਹੋਏ ਇਸ ਬਾਰੇ ਜਾਣਕਾਰੀ ਦਿੱਤੀ ਹੈ । ਫ਼ਿਲਮ ਨੂੰ ਲੈ ਕੇ ਪ੍ਰਸ਼ੰਸਕ ਬਹੁਤ ਉੇਤਸ਼ਾਹਿਤ ਹਨ । ਕਿਉਂਕਿ ਇਸ ਫ਼ਿਲਮ ਨੀਰੂ ਬਾਜਵਾ (Neeru Bajwa) ਅਤੇ ਸਤਿੰਦਰ ਸਰਤਾਜ ਪਹਿਲੀ ਵਾਰ ਨਜ਼ਰ ਆਉਣਗੇ ।

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਨੂੰ ਲਾਈਵ ਪ੍ਰਫਾਰਮੈਂਸ ਦੇ ਦੌਰਾਨ ਮਿਸ ਪੂਜਾ, ਜੈਸਮੀਨ ਸੈਂਡਲਾਸ ਅਤੇ ਸਤਿੰਦਰ ਸਰਤਾਜ ਨੇ ਦਿੱਤੀ ਸ਼ਰਧਾਂਜਲੀ
ਫ਼ਿਲਮ ਦੀ ਕਹਾਣੀ ਲਵ ਸਟੋਰੀ ‘ਤੇ ਅਧਾਰਿਤ ਹੈ । ਫ਼ਿਲਮ ‘ਚ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਮੁੱਖ ਭੂਮਿਕਾ ‘ਚ ਨਜ਼ਰ ਆਉਣਗੇ । ਇਸ ਫ਼ਿਲਮ ‘ਚ ਵਾਮਿਕਾ ਗੱਬੀ ਵੀ ਨਜ਼ਰ ਆਏਗੀ ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਨੀਰੂ ਬਾਜਵਾ ਕਈ ਹਿੱਟ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ ।

ਉਸ ਦੀਆਂ ਫ਼ਿਲਮਾਂ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ ਅਤੇ ਜਲਦ ਹੀ ਉਹ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਅਦਾਕਾਰੀ ਕਰਦੀ ਦਿਖਾਈ ਦੇਵੇਗੀ ।ਸਤਿੰਦਰ ਸਰਤਾਜ ਵੀ ਕੁਝ ਸਮਾਂ ਪਹਿਲਾਂ ਇੱਕੋਮਿੱਕੇ ਲੈ ਕੇ ਆਏ ਸਨ ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਅਦਿਤੀ ਦੇਵ ਸ਼ਰਮਾ ਦਿਖਾਈ ਦਿੱਤੇ ਸਨ । ਇਸ ਤੋਂ ਇਲਾਵਾ ਉਹ ਇੰਡਸਟਰੀ ਨੂੰ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਹਨ ।

ਸਤਿੰਦਰ ਸਰਤਾਜ ਵਧੀਆ ਗਾਇਕੀ ਦੇ ਨਾਲ-ਨਾਲ ਬਹੁਤ ਹੀ ਵਧੀਆ ਲੇਖਣੀ ਦੇ ਲਈ ਵੀ ਜਾਣੇ ਜਾਂਦੇ ਹਨ । ਉਨ੍ਹਾਂ ਨੇ ਹੁਣ ਤੱਕ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ਅਤੇ ਦਿੰਦੇ ਆ ਰਹੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਸਤਿੰਦਰ ਸਰਤਾਜ ਪੰਜਾਬੀ ਇੰਡਸਟਰੀ ‘ਚ ਅਜਿਹੇ ਸਿਤਾਰੇ ਹਨ ਜੋ ਬਹੁਤ ਹੀ ਜ਼ਿਆਦਾ ਪੜ੍ਹੇ ਲਿਖੇ ਹਨ ।
View this post on Instagram