
ਸਤਿੰਦਰ ਸਰਤਾਜ (Satinder Sartaaj) ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਰਹੇ ਹਨ । ਇਸੇ ਲੜੀ ਦੇ ਤਹਿਤ ਉਨ੍ਹਾਂ ਦਾ ਨਵਾਂ ਗੀਤ ‘ਤਿੱਤਲੀ’ (Titli) ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਸਤਿੰਦਰ ਸਰਤਾਜ ਨੇ ਖੁਦ ਲਿਖੇ ਹਨ ਅਤੇ ਮਿਊਜ਼ਿਕ ਦਿੱਤਾ ਹੈ ਬੀਟ ਮਿਨਿਸਟਰ ਨੇ । ਇਹ ਇੱਕ ਰੋਮਾਂਟਿਕ ਗੀਤ ਹੈ । ਜਿਸ ‘ਚ ਇੱਕ ਕੁੜੀ ਦੇ ਨਾਲ ਪਿਆਰ ਦੀਆਂ ਗੱਲਾਂ ਕਰਦੇ ਹੋਇਆ ਗਾਇਕ ਨਜ਼ਰ ਆ ਰਿਹਾ ਹੈ ।

ਹੋਰ ਪੜ੍ਹੋ : ਆਟੋ ਰਿਕਸ਼ਾ ਡਰਾਈਵਰ ਨੇ ਲਾਟਰੀ ‘ਚ ਜਿੱਤੇ 25 ਕਰੋੜ, ਮਲੇਸ਼ੀਆ ‘ਚ ਕਰੀਅਰ ਬਨਾਉਣ ਲਈ ਜਾਣ ਦੀ ਕਰ ਰਿਹਾ ਸੀ ਤਿਆਰੀ
ਉਨ੍ਹਾਂ ਦੇ ਇਸ ਗੀਤ ਨੂੰ ਸੋਸ਼ਲ ਮੀਡੀਆ ‘ਤੇ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ । ਸਤਿੰਦਰ ਸਰਤਾਜ ਇਸ ਤੋਂ ਪਹਿਲਾਂ ਵੀ ਕਈ ਹਿੱਟ ਗੀਤ ਦੇ ਚੁੱਕੇ ਹਨ । ਆਪਣੀ ਵਧੀਆ ਗਾਇਕੀ ਦੇ ਨਾਲ-ਨਾਲ ਉਹ ਆਪਣੀ ਬਿਹਤਰੀਨ ਲੇਖਣੀ ਦੇ ਲਈ ਵੀ ਜਾਣੇ ਜਾਂਦੇ ਹਨ ।

ਹੋਰ ਪੜ੍ਹੋ : ਮਹਾਰਾਣੀ ਐਲਿਜ਼ਾਬੇਥ ਨੂੰ ਯਾਦ ਕਰਕੇ ਭਾਵੁਕ ਹੋਏ ਮਲਕੀਤ ਸਿੰਘ, ਮਹਾਰਾਣੀ ਦੇ ਨਾਲ ਵੀਡੀਓ ਕੀਤਾ ਸਾਂਝਾ
ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲਵਿੰਗ ਹੈ । ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਜਿੱਥੇ ਮੱਲਾਂ ਮਾਰੀਆਂ ਹਨ, ਉੱਥੇ ਹੀ ਉਹ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹਨ । ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਕਰ ਚੁੱਕੇ ਹਨ ।

ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਸੰਗੀਤ ਦੇ ਖੇਤਰ ‘ਚ ਨਾਮ ਕਮਾਉਣ ਵਾਲੇ ਸਤਿੰਦਰ ਸਰਤਾਜ ਦੇ ਗੀਤਾਂ ਦਾ ਉਨ੍ਹਾਂ ਦੇ ਪ੍ਰਸ਼ੰਸਕ ਵ ਬੇਸਬਰੀ ਦੇ ਨਾਲ ਇੰਤਜ਼ਾਰ ਕਰਦੇ ਹਨ ।