ਸ਼ਾਹਰੁਖ ਖ਼ਾਨ ਦੀ ਧੀ ਸੁਹਾਨਾ ਖ਼ਾਨ ਨੇ ਆਪਣੀ ਗਲੈਮਰਸ ਤਸਵੀਰਾਂ ਦੇ ਨਾਲ ਵਧਾਇਆ ਸੋਸ਼ਲ ਮੀਡੀਆ ਦਾ ਤਾਪਮਾਨ, ਲੱਖਾਂ ਦੀ ਗਿਣਤੀ ‘ਚ ਆਏ ਲਾਈਕਸ
ਸ਼ਾਹਰੁਖ ਖ਼ਾਨ ਦੀ ਧੀ ਸੁਹਾਨਾ ਖ਼ਾਨ ਨੇ ਆਪਣੀ ਗਲੈਮਰਸ ਤਸਵੀਰਾਂ ਦੇ ਨਾਲ ਵਧਾਇਆ ਸੋਸ਼ਲ ਮੀਡੀਆ ਦਾ ਤਾਪਮਾਨ, ਲੱਖਾਂ ਦੀ ਗਿਣਤੀ ‘ਚ ਆਏ ਲਾਈਕਸ
ਸ਼ਾਹਰੁਖ ਖਾਨ ਦੀ ਬੇਟੀ ਸੁਹਾਨਾ ਖ਼ਾਨ ਗਲੈਮਰ ਦੇ ਮਾਮਲੇ 'ਚ ਕਿਸੇ ਬਾਲੀਵੁੱਡ ਦੀਆਂ ਹੀਰੋਇਨਾਂ ਤੋਂ ਘੱਟ ਨਹੀਂ । ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਫੈਨ ਫਾਲਇੰਗ ਕਿਸੇ ਸਟਾਰ ਤੋਂ ਘੱਟ ਨਹੀਂ ਹੈ। ਉਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਅਕਸਰ ਇੰਸਟਾਗ੍ਰਾਮ 'ਤੇ ਲਾਈਕਸ ਅਤੇ ਟਿੱਪਣੀਆਂ ਨਾਲ ਭਰ ਜਾਂਦੀਆਂ ਹਨ। ਸੁਹਾਨਾ ਖ਼ਾਨ ਦੀਆਂ ਕੁਝ ਨਵੀਆਂ ਤਸਵੀਰਾਂ ਇਸ ਸਮੇਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ (Shah Rukh Khan's daughter Suhana Khan ), ਜਿਨ੍ਹਾਂ ਨੂੰ ਦੇਖਣ ਵਾਲੇ ਲੋਕ ਸੁਹਾਨਾ ਦੇ ਸਟਾਈਲਿਸ਼ ਅੰਦਾਜ਼ ਦੀ ਤਾਰੀਫ ਕਰਦੇ ਨਜ਼ਰ ਆ ਰਹੇ ਹਨ।

ਹੋਰ ਪੜ੍ਹੋ : ਗਿੱਪੀ ਗਰੇਵਾਲ ਦੀ ਭਤੀਜੀ ਮੁਸਕਾਨ ਦਾ ਹੋਇਆ ਵਿਆਹ, ਪੰਜਾਬੀ ਕਲਾਕਾਰਾਂ ਨੇ ਪਹੁੰਚ ਕੇ ਨਵੀਂ ਵਿਆਹੀ ਜੋੜੀ ਨੂੰ ਦਿੱਤਾ ਆਸ਼ੀਰਵਾਦ
ਸੁਹਾਨਾ ਖ਼ਾਨ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ । ਜਿਸ ਚ ਉਹ ਸੋਫੇ 'ਤੇ ਗਲੈਮਰਸ ਅੰਦਾਜ਼ 'ਚ ਪੋਜ਼ ਦਿੰਦੀ ਹੋਈ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਸੁਹਾਨਾ ਨੇ ਬਲੈਕ ਅਤੇ ਗ੍ਰੇ ਕਲਰ ਦੀ ਡੀਪ ਨੇਕ ਪ੍ਰਿੰਟਿਡ ਡਰੈੱਸ ਪਾਈ ਹੋਈ ਹੈ ਅਤੇ ਉਹ ਸੋਫੇ 'ਤੇ ਲੇਟ ਕੇ ਪੋਜ਼ ਦਿੰਦੀ ਹੋਈ ਦਿਖਾਈ ਦੇ ਰਹੀ ਹੈ।

ਤਸਵੀਰਾਂ ਪੋਸਟ ਕਰਦੇ ਹੋਏ ਸੁਹਾਨਾ ਨੇ ਕੈਪਸ਼ਨ 'ਚ ਲਿਖਿਆ, 'ਉਡੀਕ ਕਰੋ, ਮੈਨੂੰ ਤੁਹਾਡੇ ਲਈ ਪੋਜ਼ ਦੇਣ ਦਿਓ।' ਸੁਹਾਨਾ ਦੀ ਦੋਸਤ ਅਤੇ ਬਾਲੀਵੁੱਡ ਅਭਿਨੇਤਰੀ ਅਨਨਿਆ ਪਾਂਡੇ ਨੇ ਵੀ ਇਸ ਪੋਸਟ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ ਅਤੇ ਉਸ ਦੀ ਤਾਰੀਫ ਕੀਤੀ ਹੈ। ਇਸ ਦੇ ਤੋਂ ਇਲਾਵਾ ਕਈ ਹੋਰ ਨਾਮੀ ਹਸਤੀਆਂ ਤੇ ਪ੍ਰਸ਼ੰਸਕਾਂ ਨੇ ਵੀ ਕਮੈਂਟ ਕੀਤੀ ਨੇ। ਸੁਹਾਨਾ ਖ਼ਾਨ ਦੀਆਂ ਇਨ੍ਹਾਂ ਗਲੈਮਰਸ ਤਸਵੀਰਾਂ ਨੂੰ ਦੇਖ ਕੇ ਉਨ੍ਹਾਂ ਨੂੰ ਪਿਆਰ ਕਰਨ ਵਾਲੇ ਲੱਖਾਂ ਲੋਕਾਂ ਨੇ ਲਾਈਕਸ ਦਾ ਤਾਂਤਾ ਲਿਆ ਹੋਇਆ ਹੈ। ਤਿੰਨ ਲੱਖ ਤੋਂ ਵੱਧ ਲਾਈਕਸ ਤੇ ਵੱਡੀ ਗਿਣਤੀ ਚ ਕਮੈਂਟ ਆ ਚੁੱਕੇ ਨੇ। ਫਿਲਹਾਲ ਸੁਹਾਨਾ ਕਿਸੇ ਵੀ ਬਾਲੀਵੁੱਡ ਫਿਲਮ 'ਚ ਨਜ਼ਰ ਨਹੀਂ ਆਈ ਹੈ, ਫਿਲਹਾਲ ਉਹ ਆਪਣੀ ਪੜ੍ਹਾਈ ਪੂਰੀ ਕਰ ਰਹੀ ਹੈ। ਇਸ ਦੇ ਬਾਵਜੂਦ ਸੁਹਾਨਾ ਨੂੰ ਸੋਸ਼ਲ ਮੀਡੀਆ 'ਤੇ ਲੱਖਾਂ ਲੋਕ ਫਾਲੋ ਕਰਦੇ ਹਨ, ਲੋਕ ਉਸ ਦੀਆਂ ਤਸਵੀਰਾਂ ਅਤੇ ਵੀਡੀਓ 'ਤੇ ਆਪਣੀ ਪ੍ਰਤੀਕਿਰਿਆ ਦੇ ਕੇ ਤਾਰੀਫ ਕਰਦੇ ਹਨ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
