ਸ਼ਹਿਨਾਜ਼ ਗਿੱਲ ਨੇ ਦੋਸਤ ਦੇ ਮੰਗਣੇ ‘ਚ ਖੂਬ ਕੀਤਾ ਡਾਂਸ, ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਪਹਿਲੀ ਵਾਰ ਖੁਸ਼ ਨਜ਼ਰ ਆਈ ਅਦਾਕਾਰਾ

written by Shaminder | December 27, 2021

ਸ਼ਹਿਨਾਜ਼ ਗਿੱਲ (Shehnaaz Gill) ਜੋ ਕਿ ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਪੂਰੀ ਤਰ੍ਹਾਂ ਟੁੱਟ ਗਈ ਸੀ । ਪਰ ਹੁਣ ਉਹ ਆਪਣੇ ਦੁੱਖ ਤੋਂ ਹੌਲੀ ਹੌਲੀ ਉੱਭਰ ਰਹੀ ਹੈ ।ਉਹ ਪਿਛਲੇ ਕੁਝ ਮਹੀਨਿਆਂ ਤੋਂ ਕਾਫੀ ਪਰੇਸ਼ਾਨ ਚੱਲ ਰਹੀ ਸੀ । ਪਰ ਹੁਣ ਉਸ ਨੇ ਸਮਾਜਿਕ ਸਮਾਰੋਹਾਂ ‘ਚ ਸ਼ਿਰਕਤ ਕਰਨੀ ਸ਼ੁਰੂ ਕਰ ਦਿੱਤੀ ਹੈ । ਅਦਾਕਾਰਾ (Actress)ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਜਿਸ ‘ਚ ਉਹ ਮੈਨੇਜਰ ਅਤੇ ਨਿਰਮਾਤਾ ਕੌਸ਼ਲ ਦੇ ਮੰਗਣੇ ਦੇ ਮੌਕੇ ਰੱਖੀ ਗਈ ਕੁੜਮਾਈ ‘ਚ ਪਹੁੰਚੀ ਸੀ । ਜਿਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ।

Shehnaaz Gill, image From instagram

ਹੋਰ ਪੜ੍ਹੋ : ਦਰਸ਼ਨ ਔਲਖ ਨੇ ਸ੍ਰੀ ਕਰਤਾਰਪੁਰ ਸਾਹਿਬ ‘ਚ ਟੇਕਿਆ ਮੱਥਾ, ਗੁਰੂ ਘਰ ਦੀਆਂ ਖੁਸ਼ੀਆਂ ਕੀਤੀਆਂ ਹਾਸਲ

ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸ਼ਹਿਨਾਜ਼ ਗਿੱਲ ਪਾਰਟੀ ‘ਚ ਡਾਂਸ ਕਰਦੀ ਹੋਈ ਦਿਖਾਈ ਦੇ ਰਹੀ ਹੈ ।ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਸ਼ਹਿਨਾਜ਼ ਗਰੁੱਪ 'ਚ 'ਜ਼ਿੰਗਾਟ' ਗੀਤ 'ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਉਸ ਦੇ ਪ੍ਰਸ਼ੰਸਕਾਂ ਨੇ ਵੀਡੀਓ ਸ਼ੇਅਰ ਕਰਕੇ ਉਸ ਨੂੰ ਮਜ਼ਬੂਤ ਰਹਿਣ ਲਈ ਕਿਹਾ, ਨਾਲ ਹੀ ਉਸ ਦੀ ਖੁਸ਼ੀ ਲਈ ਪ੍ਰਾਰਥਨਾ ਕੀਤੀ।

Shehnaaz Gill

ਲੋਕ ਚਾਹੁੰਦੇ ਹਨ ਕਿ ਸ਼ਹਿਨਾਜ਼ ਆਪਣੇ ਅਤੀਤ ਨੂੰ ਪਿੱਛੇ ਛੱਡ ਕੇ ਅੱਗੇ ਵਧੇ। ਸ਼ਹਿਨਾਜ਼ ਗਿੱਲ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਇਸ ਵੀਡੀਓ ਨੂੰ ਉਸ ਦੇ ਫੈਨਸ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ।

ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਜਿਸ ਤੋਂ ਬਾਅਦ ਉਸ ਨੇ ਆਪਣੀ ਆਵਾਜ਼ ‘ਚ ਕਈ ਗੀਤ ਵੀ ਕੱਢੇ ਅਤੇ ਕਈ ਫ਼ਿਲਮਾਂ ‘ਚ ਬਤੌਰ ਅਦਾਕਾਰਾ ਵੀ ਨਜ਼ਰ ਆਈ । ਹਾਲ ਹੀ ‘ਚ ਉਸ ਦੀ ਦਿਲਜੀਤ ਦੋਸਾਂਝ ਦੇ ਨਾਲ ਫ਼ਿਲਮ ਆਈ ਸੀ ‘ਹੌਂਸਲਾ ਰੱਖ’, ਇਸ ਫ਼ਿਲਮ ‘ਚ ਸ਼ਹਿਨਾਜ਼ ਗਿੱਲ ਦੀ ਅਦਾਕਾਰੀ ਨੂੰ ਦਰਸ਼ਕਾਂ ਦੇ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ ।

 

 

You may also like