
ਸ਼ਹਿਨਾਜ਼ ਗਿੱਲ (Shehnaaz Gill) ਆਪਣੇ ਕਿਊਟ ਅੰਦਾਜ਼ ਦੇ ਲਈ ਜਾਣੀ ਜਾਂਦੀ ਹੈ । ਉਹ ਸੋਸ਼ਲ ਮੀਡੀਆ ‘ਤੇ ਵੀ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਪਣੇ ਦਿਲ ਦੇ ਜਜ਼ਬਾਤ ਅਕਸਰ ਪ੍ਰਸ਼ੰਸਕਾਂ ਦੇ ਨਾਲ ਸਾਂਝੇ ਕਰਦੀ ਰਹਿੰਦੀ ਹੈ । ਹੁਣ ਅਦਾਕਾਰਾ ਦਾ ਇੱਕ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ । ਜਿਸ ‘ਚ ਉਹ ਆਪਣੇ ਪ੍ਰਸ਼ੰਸਕਾਂ ਦੇ ਨਾਲ ਫਰਸ਼ ‘ਤੇ ਬੈਠ ਕੇ ਖਾਣਾ ਖਾਂਦੀ ਹੋਈ ਨਜ਼ਰ ਆ ਰਹੀ ਹੈ ।

ਹੋਰ ਪੜ੍ਹੋ : ਮਾਂ ਦੇ ਨਾਲ ਬੈਠੀ ਇਸ ਬੱਚੀ ਨੂੰ ਕੀ ਤੁਸੀਂ ਪਛਾਣਿਆ ! ਬਾਲੀਵੁੱਡ ਦੀਆਂ ਹਿੱਟ ਫ਼ਿਲਮਾਂ ‘ਚ ਆ ਚੁੱਕੀ ਹੈ ਨਜ਼ਰ
ਇਸ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਕਿੰਨੀ ਨਿਮਰਤਾ ਦੇ ਨਾਲ ਫਰਸ਼ ‘ਤੇ ਆਪਣੇ ਪ੍ਰਸ਼ੰਸਕਾਂ ਦਰਮਿਆਨ ਬੈਠ ਕੇ ਭੋਜਨ ਦਾ ਅਨੰਦ ਲੈ ਰਹੀ ਹੈ ।ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤਾਂ ‘ਚ ਬਤੌਰ ਮਾਡਲ ਕੰਮ ਕੀਤਾ ਹੈ ।

ਹੋਰ ਪੜ੍ਹੋ : ਪੰਜਾਬੀ ਸੰਗੀਤ ਜਗਤ ਤੋਂ ਬੁਰੀ ਖ਼ਬਰ, ਗਾਇਕ ਕਾਬਲ ਰਾਜਸਥਾਨੀ ਦਾ ਦਿਹਾਂਤ
ਪੰਜਾਬੀ ਇੰਡਸਟਰੀ ਦੇ ਨਾਲ-ਨਾਲ ਉਹ ਬਾਲੀਵੁੱਡ ‘ਚ ਵੀ ਸਰਗਰਮ ਹੈ ਅਤੇ ਜਲਦ ਹੀ ਸਲਮਾਨ ਖ਼ਾਨ ਦੇ ਨਾਲ ਫ਼ਿਲਮ ‘ਚ ਅਦਾਕਾਰੀ ਕਰਦੀ ਵੀ ਦਿਖਾਈ ਦੇਵੇਗੀ । ਸ਼ਹਿਨਾਜ਼ ਗਿੱਲ ਨੇ ਉਂਝ ਤਾਂ ਪੰਜਾਬੀ ਇੰਡਸਟਰੀ ‘ਚ ਬਤੌਰ ਗਾਇਕਾ, ਮਾਡਲ ਕੰਮ ਕੀਤਾ ਹੈ, ਪਰ ਉਸ ਨੂੰ ਅਸਲ ਪਛਾਣ ਉਦੋਂ ਮਿਲੀ ਜਦੋਂ ਬਿੱਗ ਬੌਸ ‘ਚ ਉਸ ਨੇ ਆਪਣੀਆਂ ਅਦਾਵਾਂ ਦੇ ਨਾਲ ਹਰ ਕਿਸੇ ਦਾ ਦਿਲ ਜਿੱਤ ਲਿਆ ।

ਇਸ ਸ਼ੋਅ ‘ਚ ਉਸ ਨੇ ਖੁਦ ਨੂੰ ਪੰਜਾਬ ਦੀ ਕੈਟਰੀਨਾ ਕੈਫ ਦੇ ਨਾਂਅ ਨਾਲ ਸਭ ਨੂੰ ਜਾਣੂ ਕਰਵਾਇਆ । ਇਸੇ ਸ਼ੋਅ ‘ਚ ਸਿਧਾਰਥ ਸ਼ੁਕਲਾ ਦੇ ਨਾਲ ਉਸ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।