ਭੈਣ-ਭਰਾ ਦਾ ਇਹ ਵੀਡੀਓ ਹਰ ਇੱਕ ਨੂੰ ਆ ਰਿਹਾ ਹੈ ਖੂਬ ਪਸੰਦ, ਸ਼ਹਿਬਾਜ਼ ਆਪਣੀ ਭੈਣ ਸ਼ਹਿਨਾਜ਼ ਗਿੱਲ ਦੇ ਸਿਰ ‘ਤੇ ਤੇਲ ਲਗਾਉਂਦਾ ਆਇਆ ਨਜ਼ਰ, ਦੇਖੋ ਵਾਇਰਲ ਵੀਡੀਓ

written by Lajwinder kaur | May 21, 2021

ਪੰਜਾਬ ਦੀ ਕੈਟਰੀਨਾ ਕੈਫ ਯਾਨੀਕਿ ਸ਼ਹਿਨਾਜ਼ ਗਿੱਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਸ਼ਹਿਨਾਜ਼ ਗਿੱਲ ਦੇ ਚਾਹੁਣ ਵਾਲਿਆਂ ਦੀ ਲੰਬੀ ਚੌੜੀ ਫੈਨ ਲਿਸਟ । ਸੋਸ਼ਲ ਮੀਡੀਆ ਉੱਤੇ ਸ਼ਹਿਨਾਜ਼ ਗਿੱਲ ਦੀਆਂ ਵੀਡੀਓਜ਼ ਤੇ ਤਸਵੀਰ ਖੂਬ ਟਰੈਂਡ ਕਰਦੀਆਂ ਨੇ। ਅਜਿਹੇ ‘ਚ ਉਨ੍ਹਾਂ ਦਾ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ।

shehbaaz and shehnaaz Image Source: instagram

ਹੋਰ ਪੜ੍ਹੋ : ਬੇਟੇ ਵਿਆਨ ਦੇ ਬਰਥਡੇਅ ਤੇ ਮੰਮੀ ਸ਼ਿਲਪਾ ਸ਼ੈੱਟੀ ਤੇ ਪਾਪਾ ਰਾਜ ਕੁੰਦਰਾ ਨੇ ਪਿਆਰੀ ਜਿਹੀ ਵੀਡੀਓ ਸਾਂਝੀ ਕਰਕੇ ਕੀਤਾ ਵਿਸ਼

actress shehnaaz gill Image Source: instagram

ਇਸ ਵੀਡੀਓ ‘ਚ ਸ਼ਹਿਨਾਜ਼ ਗਿੱਲ ਆਪਣੇ ਭਰਾ ਸ਼ਹਿਬਾਜ਼ ਦੇ ਨਾਲ ਨਜ਼ਰ ਆ ਰਹੀ ਹੈ। ਭਰਾ ਆਪਣੀ ਭੈਣ ਸ਼ਹਿਨਾਜ਼ ਦੇ ਸਿਰ ਚ ਤੇਲ ਲਗਾ ਕੇ ਵਲਾਂ ਦੀਆਂ ਖੂਬ ਮਾਲਿਸ਼ ਕਰ ਰਿਹਾ ਹੈ। ਦੋਵਾਂ ਭੈਣ-ਭਰਾ ਦਾ ਇਹ ਕਿਊਟ ਤੇ ਮਸਤੀ ਵਾਲਾ ਵੀਡੀਓ ਹਰ ਇੱਕ ਨੂੰ ਬਹੁਤ ਪਸੰਦ ਆ ਰਿਹਾ ਹੈ। ਇਹ ਵੀਡੀਓ ਸ਼ਹਿਨਾਜ਼ ਗਿੱਲ ਦੇ ਫੈਨ ਪੇਜ਼ ਨੇ ਸ਼ੇਅਰ ਕੀਤਾ ਹੈ।

brother sister shehbaaz and shehnaaz Image Source: instagram

 

ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਉਹ ਹਾਲ ਹੀ 'ਚ ਉਹ ਬਾਦਸ਼ਾਹ ਦੇ ਗੀਤ ਫਲਾਈ ‘ਚ ਨਜ਼ਰ ਆਈ ਸੀ। ਇਸ ਤੋਂ ਇਲਾਵਾ ਉਹ ਦਿਲਜੀਤ ਦੋਸਾਂਝ ਦੇ ਨਾਲ ਆਉਣ ਵਾਲੀ ਫ਼ਿਲਮ ਹੌਸਲਾ ਰੱਖ ਦੀ ਸ਼ੂਟਿੰਗ ਵੀ ਪੂਰੀ ਕਰ ਚੁੱਕੀ ਹੈ। ਉਹ ਕਈ ਨਾਮੀ ਪੰਜਾਬੀ ਗਾਇਕਾਂ ਦੇ ਨਾਲ ਕੰਮ ਕਰ ਚੁੱਕੀ ਹੈ। ਵਧੀਆ ਅਦਾਕਾਰਾ ਹੋਣ ਦੇ ਨਾਲ ਉਹ ਕਮਾਲ ਦੀ ਗਾਇਕਾ ਵੀ ਹੈ। ਉਹ ਕਈ ਸਿੰਗਲ ਟਰੈਕ ਤੇ ਡਿਊਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੀ ਹੈ।

 

You may also like