ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਪਹਿਲੀ ਵਾਰ ਜਨਤਕ ਤੌਰ 'ਤੇ ਨਜ਼ਰ ਆਈ ਸ਼ਹਿਨਾਜ਼ ਗਿੱਲ, ਅਨਾਥ ਬੱਚਿਆਂ ਨੂੰ ਮਿਲਕੇ ਦਿੱਤਾ ਪਿਆਰ ਅਤੇ ਖੁਸ਼ੀ

written by Lajwinder kaur | December 01, 2021

ਸ਼ਹਿਨਾਜ਼ ਗਿੱਲ Shehnaaz Gill ਨੇ ਆਪਣੇ ਅੰਦਾਜ਼ ਅਤੇ ਮਾਸੂਮੀਅਤ ਨਾਲ ਸਾਰਿਆਂ ਦਾ ਦਿਲ ਜਿੱਤ ਲਿਆ ਹੈ । ਬਿੱਗ ਬੌਸ ਸੀਜ਼ਨ 13 ਨਾਲ ਮਸ਼ਹੂਰ ਹੋਈ ਸ਼ਹਿਨਾਜ਼ ਅੱਜ ਵੀ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਰਾਜ ਕਰਦੀ ਹੈ। ਬਿੱਗ ਬੌਸ 13 ‘ਚ ਬਣੀ ਸ਼ਹਿਨਾਜ਼ ਗਿੱਲ ਅਤੇ ਸਿਧਾਰਥ ਸ਼ੁਕਲਾ ਦੀ ਜੋੜੀ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ ਸੀ। ਦੋਵਾਂ ਦੀ ਜੋੜੀ ਨੂੰ ਦਰਸ਼ਕਾਂ ਵੱਲੋਂ ਖੂਬ ਪਿਆਰ ਮਿਲਿਆ, ਜਿਸ ਕਰਕੇ ਦੋਵਾਂ ਦੀ ਜੋੜੀ ਨੂੰ ਸਿੱਡਨਾਜ਼ ਦਾ ਨਾਂ ਵੀ ਦਿੱਤਾ ਗਿਆ ਸੀ। ਉਥੇ ਹੀ ਸਿਧਾਰਥ ਦੀ ਮੌਤ ਤੋਂ ਬਾਅਦ ਸ਼ਹਿਨਾਜ਼ ਗਿੱਲ ਨੇ ਸੋਸ਼ਲ ਲਾਈਫ ਤੋਂ ਦੂਰੀ ਬਣਾ ਲਈ ਸੀ। ਇਸ ਦੇ ਨਾਲ ਹੀ ਕਾਫੀ ਸਮੇਂ ਬਾਅਦ ਸ਼ਹਿਨਾਜ਼ ਨੂੰ ਪਬਲਿਕ ਏਰੀਆ 'ਚ ਸਪਾਟ ਕੀਤਾ ਗਿਆ ਹੈ। ਸ਼ਹਿਨਾਜ਼ ਅੰਮ੍ਰਿਤਸਰ ਦੇ ਪਿੰਗਲਵਾੜਾ ਵਿੱਚ ਅਨਾਥ ਆਸ਼ਰਮ ਵਿੱਚ ਗਈ ਹੈ (orphanage in Amritsar)। ਜਿੱਥੇ ਸੋਸ਼ਲ ਮੀਡੀਆ 'ਤੇ ਤਸਵੀਰਾਂ ਅਤੇ ਵੀਡੀਓਜ਼ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

ਹੋਰ ਪੜ੍ਹੋ: ਅਨੀਤਾ ਦੇਵਗਨ ਅਤੇ ਹਰਦੀਪ ਗਿੱਲ ਨੇ ਵਿਆਹ ਦੀ ਵਰ੍ਹੇਗੰਢ ਮੌਕੇ ‘ਤੇ ਸੱਚਖੰਡ ਦਰਬਾਰ ਸਾਹਿਬ ‘ਚ ਟੇਕਿਆ ਮੱਥਾ, ਵੀਡੀਓ ਸ਼ੇਅਰ ਕਰਕੇ ਪ੍ਰਸ਼ੰਸਕਾਂ ਤੋਂ ਮੰਗੀਆਂ ਅਸੀਸਾਂ

shehnaaz gill at orphanage amritsar image source-instagram

ਹਾਲ ਹੀ 'ਚ ਸ਼ਹਿਨਾਜ਼ ਗਿੱਲ ਦੀ ਇੱਕ ਵੀਡੀਓ ਅਤੇ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ। ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਉਹ ਅੰਮ੍ਰਿਤਸਰ ਦੇ ਪਿੰਗਲਵਾੜਾ ਇਲਾਕੇ 'ਚ ਇਕ ਅਨਾਥ ਆਸ਼ਰਮ 'ਚ ਇਨ੍ਹਾਂ ਪਿਆਰੇ ਬੱਚਿਆਂ ਨੂੰ ਮਿਲਣ ਪਹੁੰਚੀ ਹੈ। ਇੱਥੇ ਪਹੁੰਚਦੇ ਹੀ ਉਨ੍ਹਾਂ ਨੇ ਬੱਚਿਆਂ ਦੇ ਨਾਲ ਅਤੇ ਬਜ਼ੁਰਗਾਂ ਦੇ ਨਾਲ ਸਮੇਂ ਬਿਤਾਇਆ ਅਤੇ ਉਨ੍ਹਾਂ ਨੂੰ ਜੱਫੀ ਪਾ ਕੇ ਮਿਲੀ।  ਤਸਵੀਰਾਂ 'ਚ ਦੇਖ ਸਕਦੇ ਹੋ ਉਹ ਜ਼ਮੀਨ 'ਤੇ ਬੈਠ ਕੇ ਬੱਚਿਆਂ ਦੇ ਨਾਲ ਗੱਲਬਾਤ ਕਰ ਰਹੀ ਹੈ। ਇਸ ਦੌਰਾਨ ਸ਼ਹਿਨਾਜ਼ ਕਾਫੀ ਖੁਸ਼ ਨਜ਼ਰ ਆ ਰਹੀ ਸੀ। ਪ੍ਰਸ਼ੰਸਕਾਂ ਨੂੰ ਕਾਫੀ ਸਮੇਂ ਬਾਅਦ ਸ਼ਹਿਨਾਜ਼ ਦੇ ਚਿਹਰੇ 'ਤੇ ਮੁਸਕਾਨ ਦੇਖਣ ਨੂੰ ਮਿਲੀ ਹੈ।

shehnaaz gill amritsar pic image source-instagram

ਹੋਰ ਪੜ੍ਹੋ: ਵਿਰਾਟ ਕੋਹਲੀ ਨੇ ਅਨੁਸ਼ਕਾ ਸ਼ਰਮਾ ਨਾਲ ਸਾਂਝੀ ਕੀਤੀ ਇੱਕ ਰੋਮਾਂਟਿਕ ਤਸਵੀਰ, ਪਤਨੀ ਅਨੁਸ਼ਕਾ ਨੇ ਕੁਝ ਇਸ ਤਰ੍ਹਾਂ ਉਡਾਇਆ ਉਨ੍ਹਾਂ ਦਾ ਮਜ਼ਾਕ

ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਹਾਲ ਹੀ 'ਚ ਪੰਜਾਬੀ ਫ਼ਿਲਮ 'ਹੌਸਲਾ ਰੱਖ' 'ਚ ਨਜ਼ਰ ਆਈ ਹੈ। ਇਸ ਫ਼ਿਲਮ ਨੇ ਬਾਕਸ ਆਫ਼ਿਸ ਉੱਤੇ ਕਮਾਲ ਦਾ ਕੰਮ ਕੀਤਾ ਹੈ। ਸ਼ਹਿਨਾਜ਼ ਗਿੱਲ ਆਪਣਾ ਇੱਕ ਗੀਤ  ‘ਤੂੰ ਯਹੀਂ ਹੈ’ (Tu Yaheen Hai -TRIBUTE) ਲੈ ਕੇ ਆਈ ਸੀ, ਇਸ ਗੀਤ ਦੇ ਨਾਲ ਉਨ੍ਹਾਂ ਨੇ ਸਿਧਾਰਥ ਨੂੰ ਸ਼ਰਧਾਂਜਲੀ ਦਿੱਤੀ ਸੀ।

shehnaaz with kids image source-instagram

You may also like