ਸ਼ਹਿਨਾਜ਼ ਗਿੱਲ ਦੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਛਾਈਆਂ, ਪ੍ਰਸ਼ੰਸਕਾਂ ਨੂੰ ਆ ਰਹੀਆਂ ਪਸੰਦ

written by Shaminder | May 16, 2022

ਸ਼ਹਿਨਾਜ਼ ਗਿੱਲ (Shehnaaz Gill)  ਸੋਸ਼ਲ ਮੀਡੀਆ ‘ਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ।ਉਸ ਨੇ ਆਪਣੀਆਂ ਨਵੀਆਂ ਤਸਵੀਰਾਂ (New Pics) ਸ਼ੇਅਰ ਕੀਤੀਆਂ ਹਨ । ਜਿਸ ‘ਚ ਅਦਾਕਾਰਾ ਦਾ ਬਹੁਤ ਹੀ ਖੁਬਸੂਰਤ ਅੰਦਾਜ ਵੇਖਣ ਨੂੰ ਮਿਲ ਰਿਹਾ ਹੈ । ਅਦਾਕਾਰਾ ਨੇ ਇੱਕ ਤੋਂ ਬਾਅਦ ਇੱਕ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ ।

shehnaaz gill.,,, image From instagram

ਹੋਰ ਪੜ੍ਹੋ : ਕਦੇ ਸ਼ੌਹਰਤ ਲਈ ਤਰਸ ਰਹੀ ਸੀ ਸ਼ਹਿਨਾਜ਼ ਗਿੱਲ, ਹੁਣ ਲੋਕਾਂ ‘ਚ ਹੋਈ ਹਰਮਨ ਪਿਆਰੀ

ਇਨ੍ਹਾਂ ਤਸਵੀਰਾਂ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਖੂਬ ਰਿਐਕਸ਼ਨ ਦਿੱਤੇ ਜਾ ਰਹੇ ਹਨ । ਸ਼ਹਿਨਾਜ਼ ਗਿੱਲ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਛਾ ਗਈਆਂ ਹਨ । ਦੱਸ ਦਈਏ ਕਿ ਸ਼ਹਿਨਾਜ਼ ਗਿੱਲ ਹਰ ਕਿਸੇ ਦੀ ਪਹਿਲੀ ਪਸੰਦ ਬਣੀ ਹੋਈ ਹੈ । ਜਲਦ ਹੀ ਅਦਾਕਾਰਾ ਸਲਮਾਨ ਖ਼ਾਨ ਦੇ ਨਾਲ ਫ਼ਿਲਮ ‘ਚ ਨਜ਼ਰ ਆਏਗੀ ।

shehnaaz gill.- image From instagram

ਹੋਰ ਪੜ੍ਹੋ : ਕੀ ਮੁੜ ਤੋਂ ਸ਼ੁਰੂ ਹੋਈ ਹਿਮਾਂਸ਼ੀ ਖੁਰਾਣਾ ਅਤੇ ਸ਼ਹਿਨਾਜ਼ ਗਿੱਲ ਵਿਚਾਲੇ ਕੈਟ ਫਾਈਟ?

ਬੀਤੇ ਦਿਨੀਂ ਵੀ ਈਦ ਦੇ ਮੌਕੇ ‘ਤੇ ਅਦਾਕਾਰਾ ਸਲਮਾਨ ਦੇ ਘਰ ਪਹੁੰਚੀ ਸੀ । ਅਦਾਕਾਰਾ ਦੇ ਸਲਮਾਨ ਖ਼ਾਨ ਦੇ ਨਾਲ ਵੀ ਕਈ ਵੀਡੀਓ ਵਾਇਰਲ ਹੋਏ ਸਨ । ਸ਼ਹਿਨਾਜ਼ ਗਿੱਲ ਇੱਕ ਅਜਿਹੀ ਅਦਾਕਾਰਾ ਹੈ । ਜਿਸ ਨੇ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦੇ ਦਿਲਾਂ ‘ਚ ਖ਼ਾਸ ਜਗ੍ਹਾ ਬਣਾ ਲਈ ਹੈ ।

ਅਦਾਕਾਰਾ ਉਸ ਵੇਲੇ ਚਰਚਾ ‘ਚ ਆਈ ਸੀ ਜਦੋਂ ਉਸ ਨੂੰ ਸਿਧਾਰਥ ਸ਼ੁਕਲਾ ਦੇ ਨਾਲ ਬਿੱਗ ਬੌਸ ‘ਚ ਵੇਖਿਆ ਗਿਆ ਸੀ । ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਬਤੌਰ ਮਾਡਲ ਕਈ ਪੰਜਾਬੀ ਗੀਤਾਂ ‘ਚ ਕੰਮ ਕਰ ਚੁੱਕੀ ਹੈ । ਕੁਝ ਸਮਾਂ ਪਹਿਲਾਂ ਹੀ ਉਸ ਦੀ ਫ਼ਿਲਮ ‘ਹੌਸਲਾ ਰੱਖ’ ਜੋ ਕਿ ਦਿਲਜੀਤ ਦੋਸਾਂਝ ਦੇ ਨਾਲ ਆਈ ਸੀ । ਇਸ ਫ਼ਿਲਮ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।

 

View this post on Instagram

 

A post shared by Shehnaaz Gill (@shehnaazgill)

You may also like