ਸ਼ਹਿਨਾਜ਼ ਗਿੱਲ ਦੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਹੋਈਆਂ ਵਾਇਰਲ, ਮਿੱਟੀ ‘ਚ ਲੇਟੀ ਨਜ਼ਰ ਆਈ ਸ਼ਹਿਨਾਜ਼ ਗਿੱਲ
ਸ਼ਹਿਨਾਜ਼ ਗਿੱਲ ਦੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਹੋਈਆਂ ਵਾਇਰਲ, ਮਿੱਟੀ ‘ਚ ਲੇਟੀ ਨਜ਼ਰ ਆਈ ਸ਼ਹਿਨਾਜ਼ ਗਿੱਲ
ਸ਼ਹਿਨਾਜ਼ ਗਿੱਲ (Shehnaaz Gill) ਦੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਹ ਗਿੱਲੀ ਮਿੱਟੀ ‘ਚ ਲੇਟੀ ਹੋਈ ਨਜ਼ਰ ਆ ਰਹੀ ਹੈ ਅਤੇ ਉਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸ਼ਹਿਨਾਜ਼ ਗਿੱਲ ਨੇ ਬਲੈਕ ਕਲਰ ਦੀ ਟੀ-ਸ਼ਰਟ ਅਤੇ ਨਿੱਕਰ ਪਾਈ ਹੋਈ ਹੈ ਅਤੇ ਉਸ ਨੇ ਆਪਣੇ ਲੱਤਾਂ ਬਾਹਾਂ ‘ਤੇ ਮਿੱਟੀ ਮਲੀ ਹੋਈ ਹੈ ।
image From instagram
ਹੋਰ ਪੜ੍ਹੋ : ਇਸ ਤਰ੍ਹਾਂ ਦੇ ਮੁੰਡੇ ਨਾਲ ਵਿਆਹ ਕਰਨਾ ਚਾਹੁੰਦੀ ਹੈ ਸ਼ਹਿਨਾਜ਼ ਗਿੱਲ, ਦੱਸਿਆ ਕਿਸ ਤਰ੍ਹਾਂ ਦੀਆਂ ਹੋਣੀਆਂ ਚਾਹੀਦੀਆਂ ਹਨ ਖੂਬੀਆਂ
ਉਸ ਨੇ ਵੱਖ ਵੱਖ ਪੋਜ਼ ਦਿੱਤੇ ਅਤੇ ਇਨ੍ਹਾਂ ਤਸਵੀਰਾਂ ਨੂੰ ਕੈਪਸ਼ਨ ਦਿੰਦੇ ਹੋਏ ਲਿਖਿਆ ‘ਸਪਾ ਟਾਈਮ’ । ਸ਼ਹਿਨਾਜ਼ ਗਿੱਲ ਦੀਆਂ ਇਨ੍ਹਾਂ ਤਸਵੀਰਾਂ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਕਮੈਂਟਸ ਦਿੱਤੇ ਜਾ ਰਹੇ ਹਨ ਅਤੇ ਹਰ ਕੋਈ ਇਸ ‘ਤੇ ਪ੍ਰਤੀਕਰਮ ਦੇ ਰਿਹਾ ਹੈ ।

ਹੋਰ ਪੜ੍ਹੋ : ਟੀਵੀ ਦੀ ਇਸ ਮਸ਼ਹੂਰ ਅਦਾਕਾਰਾ ਨੇ ਉਤਾਰੀ ਸ਼ਹਿਨਾਜ਼ ਗਿੱਲ ਦੀ ਨਕਲ,ਵੀਡੀਓ ਹੋ ਰਿਹਾ ਵਾਇਰਲ
ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਿੱਗ ਬੌਸ ਦੇ ਨਾਲ ਆਪਣੀ ਪਛਾਣ ਬਣਾਈ ਸੀ । ਸ਼ਹਿਨਾਜ਼ ਗਿੱਲ ਅਤੇ ਸਿਧਾਰਥ ਸ਼ੁਕਲਾ ਦੀ ਜੋੜੀ ਨੂੰ ਬਿੱਗ ਬੌਸ ‘ਚ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇਸ ਜੋੜੀ ਨੇ ਸ਼ੋਅ ਤੋਂ ਬਾਹਰ ਆਉਣ ਤੋਂ ਬਾਅਦ ਵੀ ਕਈ ਪ੍ਰੋਜੈਕਟਸ ‘ਚ ਕੰਮ ਕੀਤਾ ਸੀ ।
image from instagram
ਇਸੇ ਦੌਰਾਨ ਕਈ ਵਾਰ ਦੋਵਾਂ ਦੇ ਵਿਆਹ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਸਨ ਕਿ ਦੋਵੇਂ ਵਿਆਹ ਵੀ ਕਰ ਸਕਦੇ ਹਨ । ਪਰ ਅਜਿਹਾ ਹੋਣ ਤੋਂ ਪਹਿਲਾਂ ਹੀ ਸਿਧਾਰਥ ਸ਼ੁਕਲਾ ਨੇ ਇਸ ਦੁਨੀਆ ਨੂੰ ਅਲਵਿਦਾ ਆਖ ਦਿੱਤਾ ਸੀ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
