
ਸ਼ਿਲਪਾ ਸ਼ੈੱਟੀ (Shilpa Shetty) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ । ਉਹ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੀ ਹੈ । ਉਸ ਦੀਆਂ ਤਸਵੀਰਾਂ ਅਤੇ ਵੀਡੀਓ ਖੂਬ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਸ਼ਿਲਪਾ ਸ਼ੈੱਟੀ ਦਾ ਵਿਵਾਦਾਂ ਦੇ ਨਾਲ ਹਮੇਸ਼ਾ ਹੀ ਨਾਤਾ ਰਿਹਾ ਹੈ । ਕਰੀਬ ਪੰਦਰਾਂ ਸਾਲ ਪਹਿਲਾਂ ਉਸ ਵੇਲੇ ਉਹ ਵਿਵਾਦਾਂ ‘ਚ ਆ ਗਈ ਸੀ ਜਦੋਂ ਸ਼ਰੇਆਮ ਇੱਕ ਸ਼ਖਸ ਨੇ ਉਸ ਨੂੰ ਕਿੱਸ ਕਰ ਦਿੱਤਾ ਸੀ । ਕਰੀਬ 15 ਸਾਲ ਚੱਲੀ ਕਾਨੂੰਨੀ ਕਾਰਵਾਈ ਤੋਂ ਬਾਅਦ ਮੁੰਬਈ ਦੀ ਇਕ ਅਦਾਲਤ ਨੇ ਫਿਲਮ ਅਦਾਕਾਰਾ ਸ਼ਿਲਪਾ ਸ਼ੈੱਟੀ ਨੂੰ ਅਸ਼ਲੀਲਤਾ ਦੇ ਇਕ ਮਾਮਲੇ ਤੋਂ ਬਰੀ ਕਰ ਦਿੱਤਾ।

ਹੋਰ ਪੜ੍ਹੋ : ਪੰਜਾਬੀ ਇੰਡਸਟਰੀ ਦਾ ਇੱਕ ਹੋਰ ਗਾਇਕ ਵਿਆਹ ਦੇ ਬੰਧਨ ਵਿੱਚ ਬੱਝਿਆ, ਕੋਰਾਲਾ ਮਾਨ ਦੇ ਵਿਆਹ ਦੀਆਂ ਤਸਵੀਰਾਂ ਵਾਇਰਲ
2007 ’ਚ ਰਾਜਸਥਾਨ ’ਚ ਇਕ ਜਨਤਕ ਪ੍ਰੋਗਰਾਮ ਦੌਰਾਨ ਹਾਲੀਵੁੱਡ ਅਦਾਕਾਰ ਰਿਚਰਡ ਗ੍ਰੇਅ ਨੇ ਸ਼ਿਲਪਾ ਦਾ ਚੁੰਮਣ ਲੈ ਲਿਆ ਸੀ।ਇਸ ਤੋਂ ਬਾਅਦ ਇਹ ਮਾਮਲਾ ਦਰਜ ਕਰਾਇਆ ਗਿਆ ਸੀ। ਮੈਟਰੋਪੋਲਿਟਨ ਮੈਜਿਸਟ੍ਰੇਟ ਕੇਤਨੀ ਚਵ੍ਹਾਨ ਦੀ ਅਦਾਲਤ ਨੇ ਸ਼ਿਲਪਾ ਨੂੰ ਇਸ ਮਾਮਲੇ ’ਚ ਗ੍ਰੇਅ ਦੀ ਹਰਕਤ ਦਾ ਸ਼ਿਕਾਰ ਦੱਸਦੇ ਹੋਏ ਉਨ੍ਹਾਂ ਨੂੰ ਬਰੀ ਕਰ ਦਿੱਤਾ।

ਸ਼ਿਲਪਾ ਸ਼ੈੱਟੀ ਨੂੰ ਇਸ ਮਾਮਲੇ ‘ਚ ਵੱਡੀ ਰਾਹਤ ਮਿਲੀ ਹੈ । ਪਿਛਲੇ ਕਈ ਮਹੀਨਿਆਂ ਤੋਂ ਆਪਣੇ ਪਤੀ ਰਾਜ ਕੁੰਦਰਾ ਨੂੰ ਲੈ ਕੇ ਅਦਾਕਾਰਾ ਪ੍ਰੇਸ਼ਾਨ ਚੱਲ ਰਹੀ ਸੀ । ਆਪਣੇ ਪਤੀ ਦੀ ਰਿਹਾਈ ਦੇ ਲਈ ਉਹ ਲਗਾਤਾਰ ਧਾਰਮਿਕ ਸਥਾਨਾਂ ਦੀ ਯਾਤਰਾ ਕਰ ਰਹੀ ਸੀ । ਜਿਸ ਤੋਂ ਬਾਅਦ ਕੁਝ ਸਮਾਂ ਪਹਿਲਾਂ ਉਸਦੇ ਪਤੀ ਨੂੰ ਰਿਹਾਅ ਕਰ ਦਿੱਤਾ ਗਿਆ ਸੀ ।ਸ਼ਿਲਪਾ ਸ਼ੈਟੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।
View this post on Instagram