ਸ਼ਿਲਪਾ ਸ਼ੈੱਟੀ ਵੈਕੇਸ਼ਨ ਦੇ ਦੌਰਾਨ ਬੇਟੇ ਦੇ ਨਾਲ ਮਸਤੀ ਕਰਦੀ ਆਈ ਨਜ਼ਰ, ਵੀਡੀਓ ਹੋ ਰਿਹਾ ਵਾਇਰਲ

written by Shaminder | July 12, 2022

ਸ਼ਿਲਪਾ ਸ਼ੈੱਟੀ (Shilpa Shetty) ਏਨੀਂ ਦਿਨੀਂ ਵੈਕੇਸ਼ਨ ਇਨਜੁਆਏ ਕਰ ਰਹੀ ਹੈ । ਜਿਸ ਦੀਆਂ ਤਸਵੀਰਾਂ ਅਤੇ ਵੀਡੀਓ ਵੀ ਉਹ ਲਗਾਤਾਰ ਸਾਂਝੇ ਕਰ ਰਹੀ ਹੈ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਬੇਟੇ (Son)  ਦੇ ਨਾਲ ਮਸਤੀ ਕਰਦਿਆਂ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੇ ਬੇਟੇ ਦੇ ਨਾਲ ਜੰਪ ਕਰਦੀ ਹੋਈ ਦਿਖਾਈ ਦੇ ਰਹੀ ਹੈ ।

 

ਹੋਰ ਪੜ੍ਹੋ : ਸ਼ਿਲਪਾ ਸ਼ੈੱਟੀ ਧੀ ਦੇ ਨਾਲ ਜ਼ੂ ਦੀ ਸੈਰ ਕਰਦੀ ਆਈ ਨਜ਼ਰ, ਵੀਡੀਓ ਹੋ ਰਿਹਾ ਵਾਇਰਲ

ਇਸ ਤੋਂ ਇਲਾਵਾ ਸ਼ਿਲਪਾ ਨੇ ਇੱਕ ਹੋਰ ਵੀਡੀਓਨ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਜਿਸ ‘ਚ ਉਹ ਅੰਗੂਰਾਂ ਦੇ ਬਾਗ ਕੋਲ ਦਿਖਾਈ ਦੇ ਰਹੀ ਹੈ ਅਤੇ ਅੰਗੂਰਾਂ ਨੂੰ ਵੇਖ ਕੇ ਖੁਸ਼ ਹੋ ਰਹੀ ਹੈ । ਸੋਸ਼ਲ ਮੀਡੀਆ ‘ਤੇ ਅਦਾਕਾਰਾ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ।

Shilpa shetty image From instagram

ਹੋਰ ਪੜ੍ਹੋ : ਕੌਮਾਂਤਰੀ ਯੋਗ ਦਿਹਾੜੇ ‘ਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਅਤੇ ਮਲਾਇਕਾ ਅਰੋੜਾ ਵੀ ਯੋਗ ਕਰਦੀਆਂ ਦਿੱਤੀਆਂ ਦਿਖਾਈ, ਵੇਖੋ ਵੀਡੀਓ

ਇਸ ਤੋਂ ਪਹਿਲਾਂ ਵੀ ਅਦਾਕਾਰਾ ਨੇ ਆਪਣੀ ਧੀ ਦੇ ਨਾਲ ਚਿੜਿਆ ਘਰ ਦੇ ਵੀਡੀਓਜ਼ ਸਾਂਝੇ ਕੀਤੇ ਸਨ । ਸ਼ਿਲਪਾ ਸ਼ੈੱਟੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ਅਤੇ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ।ਉਨ੍ਹਾਂ ਨੇ ਰਾਜ ਕੁੰਦਰਾ ਦੇ ਨਾਲ ਵਿਆਹ ਕਰਵਾਇਆ ਹੈ ।

Shilpa Shetty Plucking Carambola Fruits from Her Garden

ਜਿਸ ਤੋਂ ਬਾਅਦ ਉਨ੍ਹਾਂ ਦੇ ਦੋ ਬੱਚੇ ਹਨ । ਰਾਜ ਕੁੰਦਰਾ ਇੱਕ ਬਿਜਨੇਸਮੈਨ ਹਨ ਅਤੇ ਆਪਣੇ ਬਿਜਨੇਸ ਦੀ ਬਦੌਲਤ ਉਨ੍ਹਾਂ ਨੇ ਖ਼ਾਸ ਪਛਾਣ ਬਣਾਈ ਹੈ । ਪਰ ਹਾਲ ਹੀ ਰਾਜ ਕੁੰਦਰਾ ਉਸ ਵੇਲੇ ਚਰਚਾ ‘ਚ ਆ ਗਏ ਸਨ । ਜਦੋਂ ਉਨ੍ਹਾਂ ਦਾ ਨਾਮ ਅਸ਼ਲੀਲ ਸੀਡੀ ਬਨਾਉਣ ਅਤੇ ਉਸ ਦੇ ਪ੍ਰਸਾਰਣ ਦੇ ਮਾਮਲੇ ‘ਚ ਜੇਲ ਹੋਈ ਸੀ ।

 

You may also like