
ਪੰਜਾਬੀ ਗਾਇਕ ਤੇ ਗੀਤਕਾਰ ਸ਼ਿਵਜੋਤ ਜੋ ਕਿ ਇੱਕ ਵਾਰ ਫਿਰ ਤੋਂ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ। ਜੀ ਹਾਂ ਉਹ ਆਪਣਾ ਨਵਾਂ ਰੋਮਾਂਟਿਕ ਗੀਤ ਗੁੱਟ ‘ਤੇ ਨਾਂਅ (‘Gutt Te Naa’) ਟਾਈਟਲ ਹੇਠ ਲੈ ਕੇ ਆਏ ਨੇ।

ਹੋਰ ਪੜ੍ਹੋ : ਤਸਵੀਰ ‘ਚ ਨਜ਼ਰ ਆ ਰਿਹਾ ਇਹ ਨਿੱਕਾ ਬੱਚਾ, ਅੱਜ ਹੈ ਪੰਜਾਬੀ ਫ਼ਿਲਮੀ ਜਗਤ ਦਾ ਨਾਮੀ ਐਕਟਰ, ਕੀ ਤੁਸੀਂ ਪਹਿਚਾਣਿਆ?

ਇਸ ਗੀਤ ਚ ਮੁੰਡੇ ਕੁੜੀ ਦੇ ਪਿਆਰ ਨੂੰ ਪੇਸ਼ ਕੀਤਾ ਗਿਆ ਹੈ। ਮੁੰਡੇ ਜੋ ਕਿ ਆਪਣੀ ਮਹਿਬੂਬਾ ਨੂੰ ਆਪਣੇ ਪਿਆਰ ਤੇ ਯਕੀਨ ਦਿਵਾਉਣ ਦੀ ਪੂਰੀ ਕੋਸ਼ਿਸ ਕਰ ਰਿਹਾ ਹੈ। ਹੁਣ ਕੁੜੀ ਹਾਂ ਕਰਦੀ ਹੈ ਜਾਂ ਨਾ ਇਹ ਤਾਂ ਤੁਸੀਂ ਹੇਠ ਦਿੱਤੇ ਵੀਡੀਓ ਲਿੰਕ ਤੇ ਜਾ ਕੇ ਦੇਖ ਸਕਦੇ ਹੋ।

ਜੇ ਗੱਲ ਕਰੀਏ ਇਸ ਪਿਆਰ ਦੇ ਰੰਗਾਂ ਨਾਲ ਭਰੇ ਗਾਣੇ ਦੇ ਬੋਲਾਂ ਦੀ ਤਾਂ ਉਹ ਖੁਦ ਸ਼ਿਵਜੋਤ ਨੇ ਹੀ ਲਿਖੇ ਨੇ ਤੇ ਮਿਊਜ਼ਿਕ ਦਾ ਬੌਸ ਨੇ ਦਿੱਤਾ ਹੈ। ਗਾਣੇ ਦਾ ਸ਼ਾਨਦਾਰ ਵੀਡੀਓ Yaadu Brar ਨੇ ਤਿਆਰ ਕੀਤਾ ਹੈ। ਵੀਡੀਓ ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਸ਼ਿਵਜੋਤ ਤੇ ਮਾਡਲ ਕਿਰਨ ਬਰਾੜ । ਇਸ ਗੀਤ ਨੂੰ ਵ੍ਹਾਈਟ ਹਿੱਲ ਮਿਊਜ਼ਿਕ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਜੇ ਗੱਲ ਕਰੀਏ ਸ਼ਿਵਜੋਤ ਦੇ ਵਰਕ ਫਰੰਟ ਦੀ ਤਾਂ ਉਹ ਪਲਾਜ਼ੋ, ਪਲਾਜ਼ੋ 2, ਸ਼ਰਾਰਾ, ਆਈ ਕੈਂਡੀ, ਦਿਲਬਰੀਆਂ, ਰਿਸਕ, ਮੋਟੀ ਮੋਟੀ ਅੱਖ, ਵਾਲੀਆਂ ਵਰਗੇ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਚੁੱਕੇ ਨੇ । ਉਨ੍ਹਾਂ ਦੇ ਲਿਖੇ ਗੀਤ ਕਈ ਨਾਮੀ ਗਾਇਕ ਗਾ ਚੁੱਕੇ ਹਨ ।