
ਸਿੱਧੂ ਮੂਸੇਵਾਲਾ (Sidhu Moose wala ) ਦਾ ਅੱਜ ਅੰਤਿਮ ਸਸਕਾਰ ਕੀਤਾ ਜਾਵੇਗਾ । ਅੱਜ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਦੇ ਲਈ ਵੱਡੀ ਗਿਣਤੀ ‘ਚ ਲੋਕ ਅਤੇ ਪ੍ਰਸ਼ੰਸਕ ਪਿੰਡ ਮੂਸੇਵਾਲ ‘ਚ ਪਹੁੰਚੇ ਹੋਏ ਹਨ । ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ ।ਉੱਥੇ ਹੀ ਉਨ੍ਹਾਂ ਦੇ ਪ੍ਰਸ਼ੰਸਕ ਵੀ ਉਨ੍ਹਾਂ ਨੂੰ ਯਾਦ ਕਰਕੇ ਭਾਵੁਕ ਹੋ ਰਹੇ ਹਨ । ਉਨ੍ਹਾਂ ਦੇ ਪ੍ਰਸ਼ੰਸਕ ਸੋਸ਼ਲ ਮੀਡੀਆ ‘ਤੇ ਲਗਾਤਾਰ ਪੋਸਟਾਂ ਸ਼ੇਅਰ ਕਰ ਰਹੇ ਹਨ ।
ਹੋਰ ਪੜ੍ਹੋ : ਅਗਲੇ ਮਹੀਨੇ ਹੋਣਾ ਸੀ ਸਿੱਧੂ ਮੂਸੇਵਾਲਾ ਦਾ ਵਿਆਹ, ਕੈਨੇਡਾ ਦੀ ਰਹਿਣ ਵਾਲੀ ਕੁੜੀ ਨਾਲ ਹੋਈ ਸੀ ਮੰਗਣੀ
ਇਸ ਤੋਂ ਇਲਾਵਾ ਸਿੱਧੂ ਮੂਸੇਵਾਲਾ ਦੇ ਇੱਕ ਪ੍ਰਸ਼ੰਸਕ ਦਾ ਵੀਡੀਓ ਵੀ ਵਾਇਰਲ ਹੋ ਰਿਹਾ ਹੈ । ਜਿਸ ‘ਚ ਸਿੱਧੂ ਮੂਸੇਵਾਲਾ ਦਾ ਪ੍ਰਸ਼ੰਸਕ ਆਪਣੀ ਬਾਂਹ ‘ਤੇ ਸਿੱਧੂ ਦੇ ਫੇਸ ਵਾਲਾ ਟੈਟੂ ਬਣਵਾ ਕੇ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ । ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਹਰ ਕੋਈ ਗਾਇਕ ਨੂੰ ਯਾਦ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਿਹਾ ਹੈ ।

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਦੇਹਰਾਦੂਨ ਤੋਂ 6 ਲੋਕ ਹਿਰਾਸਤ ‘ਚ ਲਏ ਗਏ
ਸਿੱਧੂ ਮੂਸੇਵਾਲਾ ਨੂੰ ਯਾਦ ਕਰਕੇ ਅੱਜ ਹਰ ਅੱਖ ਰੋ ਰਹੀ ਹੈ ਅਤੇ ਉਨ੍ਹਾਂ ਦਰਿੰਦਿਆਂ ਨੂੰ ਵੀ ਲਾਹਨਤਾਂ ਪਾ ਰਹੀ ਹੈ,ਜਿਨ੍ਹਾਂ ਨੇ ਮਾਪਿਆਂ ਦਾ ਜਵਾਨ ਪੁੱਤ ਉਨ੍ਹਾਂ ਤੋਂ ਖੋਹ ਲਿਆ ਹੈ । ਸਿੱਧੂ ਮੂਸੇਵਾਲਾ ਇੱਕ ਅਜਿਹੇ ਗਾਇਕ ਸਨ ਜਿਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਸਨ ।
ਉਨ੍ਹਾਂ ਨੇ ਬਹੁਤ ਹੀ ਘੱਟ ਸਮੇਂ ‘ਚ ਲੋਕਾਂ ਦੇ ਦਿਲਾਂ ‘ਚ ਖ਼ਾਸ ਜਗ੍ਹਾ ਬਣਾ ਲਈ ਸੀ । ਦੇਸ਼ ਵਿਦੇਸ਼ ‘ਚ ਉਨ੍ਹਾਂ ਦੇ ਪ੍ਰਸ਼ੰਸਕ ਅੱਜ ਆਪਣੇ ਮਹਿਬੂਬ ਕਲਾਕਾਰ ਨੂੰ ਯਾਦ ਕਰਕੇ ਭਾਵੁਕ ਹੋ ਰਹੇ ਹਨ । ਦੱਸ ਦਈਏ ਕਿ ਅਗਲੇ ਮਹੀਨੇ ਹੀ ਉਨ੍ਹਾਂ ਦਾ ਵਿਆਹ ਰੱਖਿਆ ਗਿਆ ਸੀ ।ਪਰ ਕਿਸਮਤ ਨੂੰ ਸ਼ਾਇਦ ਇਹ ਮਨਜ਼ੂਰ ਨਹੀਂ ਸੀ ।ਵਿਆਹ ਅਤੇ ਜਨਮਦਿਨ ਤੋਂ ਪਹਿਲਾਂ ਹੀ ਉਹ ਇਸ ਦੁਨੀਆ ਤੋਂ ਰੁਖਸਤ ਹੋ ਗਏ ।
View this post on Instagram