ਮੂਸੇਵਾਲ ਪਿੰਡ ‘ਚ ਸਥਾਪਿਤ ਕੀਤਾ ਗਿਆ ਸਿੱਧੂ ਮੂਸੇਵਾਲਾ ਦਾ ਬੁੱਤ, ਬੁੱਤ ਦੇ ਗਲ ਲੱਗ ਰੋਏ ਮਾਪੇ, ਵੀਡੀਓ ਵੇਖ ਹਰ ਕੋਈ ਹੋ ਰਿਹਾ ਭਾਵੁਕ

written by Shaminder | July 18, 2022

ਸਿੱਧੂ ਮੂਸੇਵਾਲਾ (Sidhu Moose wala ) ਦਾ ਬੁੱਤ ਉਨ੍ਹਾਂ ਦੇ ਪਿੰਡ ‘ਚ ਲਗਾਇਆ ਗਿਆ ਹੈ । ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਖੂਬ ਵਾਇਰਲ ਹੋ ਰਹੇ ਹਨ । ਇੱਕ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸਿੱਧੂ ਦਾ ਬੁੱਤ ਸਥਾਪਿਤ ਕਰਨ ਦੇ ਮੌਕੇ ਉਸ ਦੇ ਮਾਪੇ ਬੁੱਤ ਦੇ ਗਲ ਲੱਗ ਕੇ ਰੋਣ ਲੱਗ ਪਏ । ਉਸ ਦੀ ਮਾਂ ਦੀ ਵੀਡੀਓ ਵੇਖ ਕੇ ਹਰ ਕੋਈ ਭਾਵੁਕ ਹੋ ਰਿਹਾ ਹੈ । ਇਸ ਬੁੱਤ ਦੇ ਗਲ ਲੱਗ ਮਾਂ ਬਹੁਤ ਰੋਈ ।

sidhu Moose wala image From instagram

ਹੋਰ ਪੜ੍ਹੋ : ਸਾਈਕਲ ‘ਤੇ 315 ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਮੇਰਠ ਤੋਂ ਇਹ ਸ਼ਖਸ ਪਹੁੰਚਿਆ ਸਿੱਧੂ ਮੂਸੇਵਾਲਾ ਦੇ ਪਿੰਡ, ਕਿਹਾ ਸਿੱਧੂ ਮੂਸੇਵਾਲਾ ਦੇ ਸੱਚੇ ਵਿਚਾਰ ਮੈਨੂੰ ਇੱਥੇ ਖਿੱਚ ਲਿਆਏ’

ਸੋਸ਼ਲ ਮੀਡੀਆ ‘ਤੇ ਮੂਸੇਵਾਲਾ ਦੇ ਪ੍ਰਸ਼ੰਸਕ ਵੀ ਬਹੁਤ ਜ਼ਿਆਦਾ ਭਾਵੁਕ ਹੋ ਰਹੇ ਹਨ । ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਬੀਤੀ 29 ਮਈ ਨੂੰ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਉਸ ਦੇ ਦਿਹਾਂਤ ਨੂੰ ਦੋ ਮਹੀਨੇ ਬੀਤ ਚੁੱਕੇ ਹਨ । ਪਰ ਇਸ ਦੇ ਬਾਵਜੂਦ ਉਸ ਦੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਮੂਸੇ ਪਿੰਡ ਪਹੁੰਚ ਕੇ ਗਾਇਕ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ ।

sidhu Moose wala mother,-mi

ਹੋਰ ਪੜ੍ਹੋ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਬੇਇੱਜ਼ਤੀ, ਜੇ ਹਿੰਦ ਨੇ ਆਡੀਓ ਕਲਿੱਪ ਕੀਤਾ ਸਾਂਝਾ

ਆਪਣੇ ਛੋਟੇ ਜਿਹੇ ਮਿਊਜ਼ਿਕ ਕਰੀਅਰ ਦੇ ਦੌਰਾਨ ਉਸ ਨੇ ਏਨੀਂ ਕੁ ਤਰੱਕੀ ਹਾਸਲ ਕਰ ਲਈ ਸੀ ਕਿ ਜਿਸ ਨੂੰ ਹਾਸਲ ਕਰਨ ਦੇ ਲਈ ਉਮਰਾਂ ਬੀਤ ਜਾਂਦੀਆਂ ਹਨ । ਸੋਸ਼ਲ ਮੀਡੀਆ ‘ਤੇ ਲਗਾਤਾਰ ਸਿੱਧੂ ਮੂਸੇਵਾਲਾ ਨੂੰ ਯਾਦ ਕਰਦਿਆਂ ਪੰਜਾਬੀ ਅਤੇ ਬਾਲੀਵੁੱਡ ਸਿਤਾਰਿਆਂ ਦੇ ਵੱਲੋਂ ਉਨ੍ਹਾਂ ਨੂੰ ਯਾਦ ਕੀਤਾ ਜਾ ਰਿਹਾ ਹੈ ।

Sidhu Moose Wala murder case: Five arrested for making fake passport for Lawrence Bishnoi's nephew

ਸਿੱਧੂ ਮੂਸੇਵਾਲਾ ਦਾ ਜੂਨ ਮਹੀਨੇ ‘ਚ ਉਸ ਦੇ ਮਾਪਿਆਂ ਦੇ ਵੱਲੋਂ ਵਿਆਹ ਵੀ ਰੱਖਿਆ ਗਿਆ ਸੀ । ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਸਿੱਧੂ ਮੂਸੇਵਾਲਾ ਨੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ । ਫ਼ਿਲਮਾਂ ‘ਚ ਉਸ ਦੀ ਅਦਾਕਾਰੀ ਨੂੰ ਵੀ ਕਾਫੀ ਪਸੰਦ ਕੀਤਾ ਗਿਆ ਹੈ । ਸਵੀਤਾਜ ਬਰਾੜ ਦੇ ਨਾਲ ਵੀ ਉਹ ਫ਼ਿਲਮ ‘ਚ ਕੰਮ ਕਰ ਚੁੱਕੇ ਸਨ ।

 

View this post on Instagram

 

A post shared by Instant Pollywood (@instantpollywood)

You may also like