
ਸਿੱਧੂ ਮੂਸੇਵਾਲਾ (Sidhu Moose Wala) ਦੇ ਮਾਪੇ ਇਨ੍ਹੀਂ ਦਿਨੀਂ ਵਿਦੇਸ਼ ‘ਚ ਹਨ ।ਜਿੱਥੇ ਉਹ ਸਿੱਧੂ ਨੂੰ ਇਨਸਾਫ ਦਿਵਾਉਣ ਦੇ ਲਈ ਕੱਢੀ ਗਈ ਸਾਈਕਲ ਰੈਲੀ ‘ਚ ਭਾਗ ਲੈਣ ਲਈ ਗਏ ਹਨ । ਉੱਥੇ ਉਹ ਸਿੱਧੂ ਦੇ ਚਾਹੁਣ ਵਾਲਿਆਂ ਨੂੰ ਮਿਲ ਰਹੇ ਹਨ । ਕਈ ਲੋਕ ਉਨ੍ਹਾਂ ਦੇ ਨਾਲ ਮੁਲਾਕਾਤ ਦੇ ਲਈ ਪਹੁੰਚ ਰਹੇ ਹਨ । ਜਿੱਥੇ ਨਾਈਜੀਰੀਅਨ ਗਾਇਕ ਬਰੂਨਾ ਬੁਆਏਜ਼ ਉਨ੍ਹਾਂ ਦੇ ਨਾਲ ਮੁਲਾਕਾਤ ਕਰਨ ਦੇ ਲਈ ਪਹੁੰਚੇ ।

ਉੱਥੇ ਹੀ ਸਿੱਧੂ ਦੇ ਮਾਪੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨੂੰ ਵੀ ਮਿਲਣ ਦੇ ਲਈ ਪਹੁੰਚੇ । ਸੰਦੀਪ ਨੰਗਲ ਅੰਬੀਆਂ ਦਾ ਕਤਲ 14 ਮਾਰਚ ਨੂੰ ਕਬੱਡੀ ਟੂਰਨਾਮੈਂਟ ਦੇ ਦੌਰਾਨ ਕਰ ਦਿੱਤਾ ਗਿਆ ਸੀ । ਇਸ ਕਤਲ ਦੀ ਜ਼ਿੰਮੇਵਾਰੀ ਵੀ ਕੁਝ ਗੈਂਗਸਟਰਾਂ ਦੇ ਵੱਲੋਂ ਲਈ ਗਈ ਸੀ ।

ਹੋਰ ਪੜ੍ਹੋ : ਨੀਰੂ ਬਾਜਵਾ ਨੇ ਭੈਣ ਰੁਬੀਨਾ ਦੇ ਵਿਆਹ ‘ਤੇ ਕੀਤਾ ਸੀ ਖੂਬ ਡਾਂਸ, ਅਦਾਕਾਰਾ ਨੇ ਵੀਡੀਓ ਕੀਤਾ ਸਾਂਝਾ
ਇਸ ਮਾਮਲੇ ‘ਚ ਕਈ ਲੋਕ ਸ਼ਾਮਿਲ ਸਨ ਅਤੇ ਹਾਲੇ ਤੱਕ ਇਸ ਮਾਮਲੇ ‘ਚ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਇਨਸਾਫ਼ ਨਹੀਂ ਮਿਲਿਆ । ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਮਾਪੇ ਸੰਦੀਪ ਨੰਗਲ ਅੰਬੀਆਂ ਦੇ ਘਰ ਪਹੁੰਚੇ ਜਿੱਥੇ ਉਨ੍ਹਾਂ ਨੇ ਸੰਦੀਪ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਮੁਲਾਕਾਤ ਕੀਤੀ ।

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਮਾਪੇ ਇਨ੍ਹੀਂ ਦਿਨੀਂ ਵਿਦੇਸ਼ ਪਹੁੰਚੇ ਹੋਏ ਹਨ ਅਤੇ ਸਿੱਧੂ ਦੇ ਕਾਤਲਾਂ ਦੇ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਹਨ । ਸੋਸ਼ਲ ਮੀਡੀਆ ‘ਤੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਵੱਲੋਂ ਸੰਦੀਪ ਦੇ ਪਰਿਵਾਰ ਦੇ ਨਾਲ ਕੀਤੀ ਮੁਲਾਕਾਤ ਦੀਆਂ ਕੁਝ ਤਸਵੀਰਾਂ ਵਾਇਰਲ ਹੋ ਰਹੀਆਂ ਹਨ ।
View this post on Instagram