ਸਿੰਮੀ ਚਾਹਲ ਨੂੰ ਯਾਦ ਆਈ ਆਪਣੀ ਸਹੇਲੀਆਂ ਦੀ, ਪੋਸਟ ਪਾ ਕੇ ਸਾਂਝੀਆਂ ਕੀਤੀਆਂ ਅਣਦੇਖੀਆਂ ਤਸਵੀਰਾਂ

written by Lajwinder kaur | July 01, 2021

ਪੰਜਾਬੀ ਅਦਾਕਾਰਾ ਸਿੰਮੀ ਚਾਹਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਨਵਾਂ ਪੋਸਟ ਕਰਦੀ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਆਪਣੀ ਖ਼ਾਸ ਸਹੇਲੀਆਂ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਨੇ। ਹਰ ਇਨਸਾਨ ਦੀ ਜ਼ਿੰਦਗੀ ਚ ਦੋਸਤੀ ਅਹਿਮ ਥਾਂ ਰੱਖਦੀ ਹੈ। ਜਿਸ ਕਰਕੇ ਅਕਸਰ ਹੀ ਇਨਸਾਨ ਆਪਣੇ ਦੋਸਤਾਂ ਨੂੰ ਯਾਦ ਕਰਦਾ ਹੈ, ਖ਼ਾਸ ਕਰਕੇ ਉਦੋਂ ਜਦੋਂ ਉਹ ਉਨ੍ਹਾਂ ਤੋਂ ਦੂਰ ਹੁੰਦੇ ਨੇ। ਅਜਿਹੀ ਭਾਵਨਾਵਾਂ ‘ਚੋਂ ਲੰਘ ਰਹੀ ਹੈ ਅਦਾਕਾਰਾ ਸਿੰਮੀ ਚਾਹਲ ।

punjabi Singer simi chahal image credit: instagram

ਹੋਰ ਪੜ੍ਹੋ : ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ਸਾਵਨ ਰੂਪੋਵਾਲੀ ਤੇ ਗਾਇਕ ਗੁਰਨਾਮ ਭੁੱਲਰ ਦਾ ਇਹ ਰੋਮਾਂਟਿਕ ਵੀਡੀਓ

ਹੋਰ ਪੜ੍ਹੋ : ਅੱਜ ਹੈ ਗਾਇਕ ਹਰਭਜਨ ਮਾਨ ਤੇ ਹਰਮਨ ਮਾਨ ਦੇ ਵਿਆਹ ਦੀ ਵਰ੍ਹੇਗੰਢ, ਪ੍ਰਸ਼ੰਸਕ ਵੀ ਕਮੈਂਟ ਕਰਕੇ ਇਸ ਜੋੜੀ ਨੂੰ ਦੇ ਰਹੇ ਨੇ ਮੁਬਾਰਕਾਂ

inside image of simi chahal image credit: instagram

ਸਿੰਮੀ ਚਾਹਲ ਨੇ ਆਪਣੀ ਕੈਨੇਡਾ ਵਾਲੀਆਂ ਸਹੇਲੀਆਂ ਨੂੰ ਯਾਦ ਕਰਦੇ ਹੋਏ ਕੁਝ ਅਣਦੇਖੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਨੇ। ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ‘ਮੈਂ ਤੁਹਾਨੂੰ ਬਹੁਤ ਯਾਦ ਕਰ ਰਹੀ ਹਾਂ,,, ਬਹੁਤ ਬੇਸਬਰੀ ਦੇ ਨਾਲ ਉਡੀਕ ਕਰ ਰਹੀ ਹਾਂ ਜਦੋਂ ਮੈਂ ਤੁਹਾਨੂੰ ਫਿਰ ਤੋਂ ਜੱਫੀ ਪਾਵਾਂਗੀ.. #TripSept2020💚’ । ਇਹ ਤਸਵੀਰਾਂ ਉਨ੍ਹਾਂ ਦੀ ਨਾਗਰਾ ਫਾਲ ਦੇ ਟ੍ਰਿੱਪ ਦੀਆਂ ਨੇ। ਤਸਵੀਰਾਂ ‘ਚ ਦੇਖ ਸਕਦੇ ਹੋ ਜਿੱਥੇ ਸਿੰਮੀ ਆਪਣੀ ਸਹੇਲੀਆਂ ਦੇ ਨਾਲ ਬੈਠੀ ਹੋਈ ਹੈ ਉਸਦੇ ਪਿੱਛੇ ਨਾਗਰਾ ਫਾਲ ਸਾਫ ਦਿਖਾਈ ਦੇ ਰਿਹਾ ਹੈ। ਪ੍ਰਸ਼ੰਸਕਾਂ ਵੱਲੋਂ ਇਨ੍ਹਾਂ ਤਸਵੀਰਾਂ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।

actress simi chahal remember her friends image credit: instagram

ਜੇ ਗੱਲ ਕਰੀਏ ਸਿੰਮੀ ਚਾਹਲ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਬੰਬੂਕਾਟ ਫ਼ਿਲਮ ਦੇ ਨਾਲ ਆਪਣੀ ਅਦਾਕਾਰੀ ਦਾ ਆਗਾਜ਼ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕਈ ਸੁਪਰ ਹਿੱਟ ਫ਼ਿਲਮਾਂ ਜਿਵੇਂ ਸਰਵਣ, ਰੱਬ ਦਾ ਰੇਡੀਓ, ‘ਗੋਲਕ, ਬੁਗਨੀ ਬੈਂਕ ‘ਤੇ ਬਟੂਆ’, ‘ਦਾਣਾ-ਪਾਣੀ’, ‘ਭੱਜੋ ਵੀਰੋ ਵੇ’, ‘ਮੰਜੇ ਬਿਸਤਰੇ 2’, ‘ਚੱਲ ਮੇਰਾ ਪੁੱਤ’, ‘ਚੱਲ ਮੇਰਾ ਪੁੱਤ-2’ ਵਰਗੀ ਸੁਪਰ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੀ ਹੈ । ਇਸ ਤੋਂ ਇਲਾਵਾ ਉਹ ਪੰਜਾਬੀ ਗੀਤਾਂ ‘ਚ ਵੀ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ।

 

You may also like