
ਬਾਲੀਵੁੱਡ ਤੇ ਪਾਲੀਵੁੱਡ ਜਗਤ ਦੀ ਮਸ਼ਹੂਰ ਗਾਇਕਾ ਹਰਸ਼ਦੀਪ ਕੌਰ (Harshdeep Kaur) ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਇਸ ਸਾਲ ਉਹ ਪਿਹਲੀ ਵਾਰ ਮਾਂ ਬਣੀ ਹੈ । ਉਹ ਅਕਸਰ ਹੀ ਆਪਣੇ ਪੁੱਤਰ ਦੀਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਆਪਣੇ ਪੁੱਤਰ ਹੁਨਰ ਸਿੰਘ (Hunar Singh ) ਦੇ ਨਾਲ ਇੱਕ ਪਿਆਰਾ ਜਿਹਾ ਵੀਡੀਓ ਸ਼ੇਅਰ ਕੀਤਾ ਹੈ।

ਜੀ ਹਾਂ ਉਨ੍ਹਾਂ ਦਾ ਪੁੱਤਰ ਹੁਨਰ ਸਿੰਘ ਸੱਤ ਮਹੀਨਿਆਂ ਦਾ ਹੋ ਗਿਆ ਹੈ । ਇਸ ਮੌਕੇ ਉਸ ਨੇ ਆਪਣੇ ਇੰਸਟਾਗ੍ਰਾਮ ਆਕਊਂਟ ‘ਤੇ ਇੱਕ ਪਿਆਰਾ ਜਿਹਾ ਵੀਡੀਓ ਸ਼ੇਅਰ ਕੀਤਾ ਹੈ। ਵੀਡੀਓ ਚ ਉਹ ਆਪਣੇ ਪੁੱਤਰ ਹੁਨਰ ਨੂੰ ਗੋਦੀ ਚੁੱਕਿਆ ਹੋਇਆ ਹੈ ਤੇ ਸ਼ੀਸ਼ੇ ਅੱਗ ਖੜ੍ਹੇ ਹੋ ਕੇ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ। ਪ੍ਰਸ਼ੰਸਕਾਂ ਨੂੰ ਗਾਇਕਾ ਦਾ ਇਹ ਅੰਦਾਜ਼ ਕਾਫੀ ਜ਼ਿਆਦਾ ਪਸੰਦ ਆ ਰਿਹਾ ਹੈ।

ਜੇ ਗੱਲ ਕਰੀਏ ਹਰਸ਼ਦੀਪ ਕੌਰ ਦੇ ਵਰਕ ਫਰੰਟ ਦੀ ਤਾਂ ਉਹ ਆਪਣੇ ਸੂਫ਼ੀਆਨਾ ਅੰਦਾਜ਼ ਅਤੇ ਗਾਇਕੀ ਦੇ ਨਾਲ ਹਰ ਕਿਸੇ ਨੂੰ ਕੀਲਣ ਵਾਲੀ ਇਸ ਗਾਇਕਾ ਨੇ ਬਾਲੀਵੁੱਡ ਇੰਡਸਟਰੀ ਨੂੰ ਵੀ ਕਈ ਹਿੱਟ ਗਾਣੇ ਦਿੱਤੇ ਹਨ । ਉਨ੍ਹਾਂ ਨੇ ਅਨੁਸ਼ਕਾ ਸ਼ਰਮਾ, ਕੈਟਰੀਨਾ ਕੈਫ, ਆਲਿਆ ਭੱਟ ਤੋਂ ਇਲਾਵਾ ਕਈ ਹੋਰ ਹੀਰੋਇਨਾਂ ਦੇ ਲਈ ਗੀਤ ਗਾਏ ਨੇ। ਇਸ ਤੋਂ ਇਲਾਵਾ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਲ ਵੀ ਜੁੜੀ ਹੋਈ ਹੈ।
View this post on Instagram