ਗਾਇਕ ਜਸਬੀਰ ਜੱਸੀ ਨੇ ਸਾਂਝੀ ਕੀਤੀ ਹਰਭਜਨ ਮਾਨ ਅਤੇ ਹਰਜੀਤ ਹਰਮਨ ਦੇ ਨਾਲ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ

written by Shaminder | February 16, 2022

ਗਾਇਕ ਜਸਬੀਰ ਜੱਸੀ (Jasbir jassi) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਹਰਜੀਤ ਹਰਮਨ (Harjit Harman) ਅਤੇ ਹਰਭਜਨ ਮਾਨ (Harbhajan Mann)ਦੇ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ‘ਜਦੋਂ ਮਿਲੇ ਤਿੰਨ ਯਾਰ’। ਇਸ ਦੇ ਨਾਲ ਹੀ ਉਨ੍ਹਾਂ ਨੇ ਹਰਭਜਨ ਮਾਨ ਅਤੇ ਹਰਜੀਤ ਹਰਮਨ ਨੂੰ ਵੀ ਟੈਗ ਕੀਤਾ ਹੈ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਲਗਾਤਾਰ ਕਮੈਂਟਸ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ । ਇਨ੍ਹਾਂ ਤਿੰਨਾਂ ਗਾਇਕਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਪਿਛਲੇ ਲੰਮੇ ਅਰਸੇ ਤੋਂ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਦੇ ਆ ਰਹੇ ਹਨ ।

harbhajan Mann image From instagram

ਹੋਰ ਪੜ੍ਹੋ : ਗੁਰਸ਼ਬਦ ਜਲਦ ਹੀ ਆਪਣੀ ਐਲਬਮ ‘ਦੀਵਾਨਾ’ ਨਾਲ ਹੋਣਗੇ ਹਾਜ਼ਰ

ਤਿੰਨੋਂ ਗਾਇਕ ਆਪਣੀ ਸਾਫ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਨ । ਗਾਇਕੀ ਦੇ ਨਾਲ ਨਾਲ ਇਹ ਗਾਇਕ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰ ਰਹੇ ਹਨ । ਹਰਭਜਨ ਮਾਨ ਜਲਦ ਹੀ ਆਪਣੀ ਨਵੀਂ ਫ਼ਿਲਮ ‘ਪੀਆਰ’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ । ਇਸ ਦੇ ਨਾਲ ਹੀ ਉਹ ਲਗਾਤਾਰ ਗੀਤ ਵੀ ਇੰਡਸਟਰੀ ਨੂੰ ਦੇ ਰਹੇ ਹਨ । ਇਸ ਤੋਂ ਇਲਾਵਾ ਗਾਇਕ ਜਸਬੀਰ ਜੱਸੀ ਵੀ ਆਪਣੀ ਬਿਹਤਰੀਨ ਗਾਇਕੀ ਦੇ ਲਈ ਜਾਣੇ ਜਾਂਦੇ ਹਨ ।

jasbir jassi image From instagram

ਜਦੋਂਕਿ ਹਰਜੀਤ ਹਰਮਨ ਵੀ ਗਾਇਕੀ ਦੇ ਨਾਲ ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹਨ । ਹੁਣ ਤੱਕ ਉਹ ਕਈ ਹਿੱਟ ਗੀਤਾਂ ਦੇ ਨਾਲ ਨਾਲ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੇ ਹਨ । ਜਸਬੀਰ ਜੱਸੀ ਵੀ ਹੁਣ ਤੱਕ ਕਈ ਹਿੱਟ ਗੀਤ ਗਾ ਚੁੱਕੇ ਹਨ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਹੁਣ ਇਨ੍ਹਾਂ ਤਿੰਨਾਂ ਦੀ ਵਾਇਰਲ ਹੋ ਰਹੀ ਤਸਵੀਰ ਤੋਂ ਪ੍ਰਸ਼ੰਸਕ ਅੰਦਾਜ਼ਾ ਲਗਾ ਰਹੇ ਹਨ ਕਿ ਸ਼ਾਇਦ ਇਹ ਤਿੰਨਾਂ ਗਾਇਕਾਂ ਦੀ ਤਿੱਕੜੀ ਕੁਝ ਨਵਾਂ ਲੈ ਕੇ ਆ ਰਹੀ ਹੈ ।

 

View this post on Instagram

 

A post shared by Jassi (@jassijasbir)

You may also like