
ਸ਼ਹਿਨਾਜ਼ ਗਿੱਲ (Shehnaaz Gill) ਇਨ੍ਹੀਂ ਦਿਨੀਂ ਖੂਬ ਚਰਚਾ ‘ਚ ਹੈ । ਉਹ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਨਜ਼ਰ ਆਉਣ ਵਾਲੀ ਹੈ। ਪਰ ਹੁਣ ਲੱਗਦਾ ਹੈ ਕਿ ਜੱਸੀ ਗਿੱਲ(Jassie Gill) ਦੇ ਨਾਲ ਵੀ ਜਲਦ ਹੀ ਕਿਸੇ ਪ੍ਰੋਜੈਕਟ ‘ਚ ਦਿਖਾਈ ਦੇਵੇਗੀ । ਕਿਉਂਕਿ ਉਸ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਅਦਾਕਾਰਾ ਜੱਸੀ ਗਿੱਲ ਦੇ ਨਾਲ ਨਜ਼ਰ ਆ ਰਹੀ ਹੈ ।

ਹੋਰ ਪੜ੍ਹੋ : ਅਫਸਾਨਾ ਖ਼ਾਨ ਦੇ ਪਰਿਵਾਰ ‘ਚ ਆਇਆ ਨਵਾਂ ਮੈਂਬਰ, ਨਵਜਾਤ ਬੱਚੇ ਦੇ ਨਾਲ ਨਜ਼ਰ ਆਈ ਗਾਇਕਾ
ਜੱਸੀ ਗਿੱਲ ਨੇ ਸ਼ਹਿਨਾਜ਼ ਗਿੱਲ ਦਾ ਹੱਥ ਫੜਿਆ ਹੋਇਆ ਅਤੇ ਪ੍ਰਸ਼ੰਸਕਾਂ ਦੀ ਭੀੜ ਚੋਂ ਉਸ ਨੂੰ ਬਚਾਉਂਦੇ ਹੋਏ ਲਿਜਾ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਵਾਇਰਲ ਹੋ ਰਿਹਾ ਹੈ । ਜੱਸੀ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਵੀ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।

ਹੋਰ ਪੜ੍ਹੋ : ਗੁਰਬਾਜ਼ ਗਰੇਵਾਲ ਨੇ ਬਰਫ਼ੀਲੀ ਵਾਦੀਆਂ ‘ਚ ਮੰਮੀ ਰਵਨੀਤ ਗਰੇਵਾਲ ਨਾਲ ਕੀਤੀ ਖੂਬ ਮਸਤੀ, ਵੇਖੋ ਵੀਡੀਓ
ਉਨ੍ਹਾਂ ਦਾ ਸਬੰਧ ਪੰਜਾਬ ਦੇ ਲੁਧਿਆਣਾ ਸ਼ਹਿਰ ਦੇ ਨਾਲ ਹੈ । ਜੱਸੀ ਗਿੱਲ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ, ਪਰ ਹੌਲੀ ਹੌਲੀ ਉਹ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹੋਏ ਅਤੇ ਹੁਣ ਤੱਕ ਉਹ ਅਨੇਕਾਂ ਹੀ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹਨ । ਉਨ੍ਹਾਂ ਨੇ ਬਾਲੀਵੁੱਡ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ ।

ਉਹ ਅਦਾਕਾਰਾ ਕੰਗਨਾ ਰਣੌਤ ਦੇ ਨਾਲ ਫ਼ਿਲਮ ‘ਪੰਗਾ’ ‘ਚ ਵੀ ਦਿਖਾਈ ਦੇ ਚੁੱਕੇ ਹਨ । ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਬਿੱਗ ਬੌਸ ਤੋਂ ਬਾਅਦ ਉਹ ਕਾਫੀ ਚਰਚਾ ‘ਚ ਆਈ ਅਤੇ ਸਿਧਾਰਥ ਸ਼ੁਕਲਾ ਦੇ ਨਾਲ ਉਨ੍ਹਾਂ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।
View this post on Instagram