
ਗਾਇਕ ਪੰਮੀ ਬਾਈ (Pammi Bai) ਜਿਨ੍ਹਾਂ ਨੇ ਆਪਣੀ ਗਾਇਕੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ । ਉਹ ਇਨ੍ਹੀਂ ਦਿਨੀਂ ਗਾਇਕੀ ‘ਚ ਘੱਟ ਹੀ ਸਰਗਰਮ ਹਨ । ਪਰ ਉਹ ਸੋਸ਼ਲ ਮੀਡੀਆ ‘ਤੇ ਆਪਣੇ ਫੈਨਸ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।

ਹੋਰ ਪੜ੍ਹੋ : ਕਮਲਜੀਤ ਨੀਰੂ ਨੇ ਪੁੱਤਰ ਦੇ ਵਿਆਹ ‘ਚ ਰਿਸ਼ਤੇਦਾਰਾਂ ਨਾਲ ਪਾਇਆ ਗਿੱਧਾ, ਵੇਖੋ ਵੀਡੀਓ
ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ਕਿ ‘ਛੋਟੇ ਸਾਹਿਬਜ਼ਾਦਿਆਂ ਦੀ ਧਰਤੀ ਫਤਿਹਗੜ੍ਹ ਸਾਹਿਬ ਵਿਖੇ ਜੱਗੀ ਯੂ.ਕੇ ਅਤੇ ਜਸਵਿੰਦਰ ਸੁਨਾਮੀ ਦੇ ਨਾਲ ਮੱਥਾ ਟੇਕਣ ਤੋਂ ਬਾਅਦ’। ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਪ੍ਰਤੀਕਰਮ ਦੇ ਰਹੇ ਹਨ ।

ਹੋਰ ਪੜ੍ਹੋ : ਸੋਸ਼ਲ ਮੀਡੀਆ ਸਟਾਰ ਕਿਲੀ ਪੌਲ ਨੇ ਗਾਇਆ ਪੰਜਾਬੀ ਗੀਤ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਕਿਲੀ ਪੌਲ ਦਾ ਅੰਦਾਜ਼
ਗਾਇਕ ਪੰਮੀ ਬਾਈ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਹ ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਨ ਅਤੇ ਇਸੇ ਦੀ ਬਦੌਲਤ ਉਨ੍ਹਾਂ ਨੇ ਇੰਡਸਟਰੀ ‘ਚ ਆਪਣੀ ਖ਼ਾਸ ਜਗ੍ਹਾ ਬਣਾਈ ਹੈ ।

ਪੰਮੀ ਬਾਈ ਨੇ ਬਤੌਰ ਗਾਇਕ 1987 ‘ਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ । ਉਹ ਇਨ੍ਹੀਂ ਦਿਨੀਂ ਜ਼ਿਆਦਾਤਰ ਲਾਈਵ ਸ਼ੋਅਜ਼ ਕਰਦੇ ਹੋਏ ਨਜ਼ਰ ਆਉਂਦੇ ਹਨ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ ।
View this post on Instagram