ਪਿਤਾ ਦੀ ਬਰਸੀ ‘ਤੇ ਭਾਵੁਕ ਹੋਈ ਗਾਇਕਾ ਪਰਵੀਨ ਭਾਰਟਾ, ਭਾਵੁਕ ਪੋਸਟ ਕੀਤੀ ਸਾਂਝੀ

Written by  Shaminder   |  December 19th 2022 12:29 PM  |  Updated: December 19th 2022 12:29 PM

ਪਿਤਾ ਦੀ ਬਰਸੀ ‘ਤੇ ਭਾਵੁਕ ਹੋਈ ਗਾਇਕਾ ਪਰਵੀਨ ਭਾਰਟਾ, ਭਾਵੁਕ ਪੋਸਟ ਕੀਤੀ ਸਾਂਝੀ

ਗਾਇਕਾ ਪਰਵੀਨ ਭਾਰਟਾ (Parveen Bharta)ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਪਿਤਾ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਅੱਜ ਦੇ ਦਿਨ ਹੀ ਮੇਰੇ ਮੰਮੀ ਦਾ ਦਿਹਾਂਤ ਹੋ ਗਿਆ ਸੀ, ਉਨ੍ਹਾਂ ਨੂੰ ਅੱਜ 22ਸਾਲ ਹੋ ਗਏ’। ਪਰਵੀਨ ਭਾਰਟਾ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ‘ਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਵੀ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਇਸ ‘ਤੇ ਰਿਐਕਸ਼ਨ ਦਿੱਤੇ ਜਾ ਰਹੇ ਹਨ।

ਹੋਰ ਪੜ੍ਹੋ : ਜੌਰਡਨ ਸੰਧੂ ਨੇ ਪਿਤਾ ਦੇ ਨਾਲ ਵੀਡੀਓ ਕੀਤਾ ਸਾਂਝਾ, ਲਿਖਿਆ ‘ਪਿਉ ਸਿਰਾਂ ਦੇ ਤਾਜ ਮੁਹੰਮਦ’

ਪਰਵੀਨ ਭਾਰਟਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ। ਹੁਣ ਤੱਕ ਕਈ ਹਿੱਟ ਗੀਤ ਉਹ ਇੰਡਸਟਰੀ ਨੂੰ ਦੇ ਚੁੱਕੇ ਹਨ । ਉਨ੍ਹਾਂ ਦੇ ਹਿੱਟ ਗੀਤੑਾਂ ਦੀ ਲਿਸਟ ਕਾਫੀ ਲੰਮੀ ਹੈ। ਪਰਵੀਨ ਭਾਰਟਾ ਨੂੰ ਗਾਇਕੀ ਦਾ ਏਨਾਂ ਜ਼ਿਆਦਾ ਸ਼ੌਂਕ ਸੀ ਅਤੇ ਇਹੀ ਸ਼ੌਂਕ ਉਨ੍ਹਾਂ ਨੂੰ ਗਾਇਕੀ ਦੇ ਖੇਤਰ ‘ਚ ਲੈ ਆਇਆ ।

ਹੋਰ ਪੜ੍ਹੋ : ਗਾਇਕ ਨਿੰਜਾ ਨੇ ਪੁੱਤਰ ਦੇ ਨਾਲ ਕੀਤੀ ਖੂਬ ਮਸਤੀ, ਪੁੱਤਰ ਦੇ ਨਾਲ ਲਾਡ ਲਡਾਉਂਦੇ ਆਏ ਨਜ਼ਰ

ਪਰਵੀਨ ਭਾਰਟਾ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੇ ਹਨ ਅਤੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਅਕਸਰ ਸਾਂਝੀਆਂ ਕਰਦੇ ਰਹਿੰਦੇ ਹਨ । ਹਾਲ ਹੀ ‘ਚ ਉਨ੍ਹਾਂ ਨੇ ਲਵਲੀ ਨਿਰਮਾਣ ਦੇ ਨਾਲ ਗੀਤ ‘ਲਾਕੇਟ-2’ ਕੱਢਿਆ ਸੀ ।

Parveen Bharta,, image From instagram

ਇਸ ਗੀਤ ਨੂੰ ਵੀ ਪ੍ਰਸ਼ੰਸਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ । ਇਸ ਤੋਂ ਇਲਾਵਾ ਲਵਲੀ ਨਿਰਮਾਣ ਦੇ ਨਾਲ ਉਨ੍ਹਾਂ ਨੇ ਕਈ ਅਖਾੜੇ ਵੀ ਲਗਾਏ ਹਨ ।

You May Like This
DOWNLOAD APP


© 2023 PTC Punjabi. All Rights Reserved.
Powered by PTC Network