ਗਾਇਕ ਪ੍ਰੇਮ ਢਿੱਲੋਂ ਦੇ ਭਰਾ ਦਾ ਹੋਇਆ ਵਿਆਹ, ਪੰਜਾਬੀ ਕਲਾਕਾਰਾਂ ਨੇ ਵਿਆਹ 'ਚ ਪਹੁੰਚ ਕੇ ਲਗਾਈਆਂ ਰੌਣਕਾਂ, ਦੇਖੋ ਵੀਡੀਓ

written by Lajwinder kaur | January 30, 2022

ਵੈਡਿੰਗ ਸੀਜ਼ਨ wedding season ਚੱਲ ਰਿਹਾ ਹੈ ਜਿਸ ਕਰਕੇ ਪਾਲੀਵੁੱਡ ਵਿੱਚ ਵੀ ਖੂਬ ਸ਼ਹਿਨਾਈਆਂ ਵੱਜ ਰਹੀਆਂ ਹਨ। ਹਾਲ ਹੀ ‘ਚ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਜੌਰਡਨ ਸੰਧੂ ਦਾ ਵੀ ਵਿਆਹ ਹੋਇਆ ਹੈ। ਹੁਣ ਪੰਜਾਬੀ ਮਿਊਜ਼ਿਕ ਜਗਤ ਦੇ ਚਰਚਿਤ ਗਾਇਕ ਪ੍ਰੇਮ ਢਿੱਲੋਂ ਦੇ ਜੁੜਵਾ ਭਰਾ ਪਰਮ ਢਿੱਲੋਂ ਦਾ ਵਿਆਹ ਹੋ ਗਿਆ ਹੈ। ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦਾ ਮੰਗਣਾ ਹੋਇਆ ਹੈ। ਜਿਸ ਦੀਆਂ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ਉਤੇ ਖੂਬ ਵਾਇਰਲ ਹੋਈਆਂ ਸਨ। ਜੁੜਵਾ ਭਰਾ ਹੋਣ ਕਰਕੇ ਬਹੁਤ ਸਾਰੇ ਲੋਕਾਂ ਨੇ ਪ੍ਰੇਮ ਢਿੱਲੋਂ ਦੀ ਹੀ ਮੰਗਣੀ ਸਮਝ ਲਿਆ ਸੀ।

ਹੋਰ ਪੜ੍ਹੋ : ਨੀਰੂ ਬਾਜਵਾ ਨੇ ਸਾਊਥ ਇੰਡੀਅਨ ਗੀਤ ‘Naakka Mukka’ ‘ਤੇ ਬਣਾਇਆ ਦਿਲਚਸਪ ਡਾਂਸ ਵੀਡੀਓ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

pram dhillon wedding

ਹੁਣ ਪ੍ਰੇਮ ਢਿੱਲੋਂ ਦੇ ਜੁੜਵਾ ਭਰਾ ਦੇ ਵਿਆਹ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ (Punjabi Singer Prem Dhillon’s Brother Parm Dhillon Gets Married)। ਦੱਸ ਦਈਏ ਇਸ ਵਿਆਹ ਚ ਕਈ ਪੰਜਾਬੀ ਕਲਾਕਾਰ ਪਹੁੰਚੇ ਤੇ ਨਵੇਂ ਵਿਆਹੇ ਜੋੜੇ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਗਾਇਕ ਰਣਜੀਤ ਬਾਵਾ ਨੇ ਵੀ ਆਪਣੇ ਗੀਤਾਂ ਦੇ ਨਾਲ ਖੂਬ ਰੰਗ ਬੰਨੇ। ਇਸ ਤੋਂ ਇਲਾਵਾ ਪੰਜਾਬੀ ਫ਼ਿਲਮੀ ਜਗਤ ਦੇ ਦਿੱਗਜ ਐਕਟਰ ਗੁਰਪ੍ਰੀਤ ਘੁੱਗੀ ਵੀ ਇਸ ਵਿਆਹ ਚ ਸ਼ਾਮਿਲ ਹੋਏ। ਸੋਸ਼ਲ ਮੀਡੀਆ ਉੱਤੇ ਪਰਮ ਢਿੱਲੋਂ ਦੇ ਵਿਆਹ ਦੀਆਂ ਤਸਵੀਰਾਂ ਤੇ ਵੀਡੀਓਜ਼ ਖੂਬ ਸ਼ੇਅਰ ਹੋ ਰਹੀਆਂ ਹਨ।

ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਸ਼ੇਅਰ ਕੀਤੀਆਂ ਆਪਣੇ ਪਰਿਵਾਰ ਦੇ ਨਾਲ ਨਵੀਆਂ ਤਸਵੀਰਾਂ, ਗੁਰਬਾਜ਼ ਦੀ ਕਿਊਟਨੈੱਸ ਨੇ ਲੁੱਟਿਆ ਮੇਲਾ

ranjit bawa with pram dillon

ਜੇ ਗੱਲ ਕਰੀਏ ਪ੍ਰੇਮ ਢਿੱਲੋਂ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਕੁਝ ਹੀ ਸਮੇਂ ‘ਚ ਪੰਜਾਬੀ ਮਿਊਜ਼ਿਕ ਜਗਤ ਚ ਖ਼ਾਸ ਜਗ੍ਹਾ ਬਣਾ ਲਈ ਹੈ। ਦੱਸ ਦਈਏ ਪ੍ਰੇਮ ਢਿੱਲੋਂ ਦਾ ਪੂਰਾ ਨਾਂਅ ਪ੍ਰੇਮਜੀਤ ਸਿੰਘ ਢਿੱਲੋਂ ਹੈ। ਉਸਨੇ ਆਪਣੇ ਗਾਇਕੀ ਦੇ ਕਰੀਅਰ ਦੀ ਸ਼ੁਰੂਆਤ ਸਾਲ 2018 ਵਿੱਚ ਸਿੰਗਲ “ਚੰਨ ਮਿਲਾਉਂਦੀ” ਨਾਲ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਨੇ ਪ੍ਰੇਮ ਢਿੱਲੋਂ ਸਿੰਗਲ ਗਾਣਿਆਂ “ਬੂਟ ਕੱਟ” ਅਤੇ “ਓਲਡ ਸਕੂਲ” ਲਈ ਵੱਧ ਜਾਣਿਆ ਜਾਂਦਾ ਹੈ। ਇਸ ਤੋਂ ਇਲਾਵਾ ਉਹ ਜੱਟ ਹੁੰਦੇ ਆ, ਜਸਟ ਏ ਡਰੀਮ, ਮਾਝਾ ਬਲੌਕ ਤੇ ਕਈ ਹੋਰ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ।

 

View this post on Instagram

 

A post shared by Deepak Chopra (@deepakchopra45)

 

View this post on Instagram

 

A post shared by Deepak Chopra (@deepakchopra45)

You may also like