
ਪੰਜਾਬੀ ਸੰਗੀਤ ਜਗਤ ਦੇ ਨਾਮੀ ਗਾਇਕ ਸਰਬਜੀਤ ਚੀਮਾ ਜੋ ਕਿ ਇੱਕ ਲੰਬੇ ਸਮੇਂ ਤੋਂ ਆਪਣੇ ਗੀਤਾਂ ਦੇ ਨਾਲ ਪੰਜਾਬੀ ਮਾਂ ਬੋਲੀ ਦੀ ਸੇਵਾ ਕਰ ਰਹੇ ਨੇ। ਏਨੀਂ ਦਿਨੀਂ ਉਹ ਕੈਨੇਡਾ ਤੋਂ ਇੰਡੀਆ ਕਿਸਾਨੀ ਸੰਘਰਸ਼ ਕਰਕੇ ਆਏ ਹੋਏ ਨੇ। ਉਹ ਸੋਸ਼ਲ ਮੀਡੀਆ ਉੱਤੇ ਕਿਸਾਨੀ ਨਾਲ ਜੁੜੀਆਂ ਹੋਈਆਂ ਪੋਸਟਾਂ ਪਾਉਂਦੇ ਰਹਿੰਦੇ ਨੇ।

ਹੋਰ ਪੜ੍ਹੋ: ਮਨਿੰਦਰ ਬੁੱਟਰ ਤੇ ਤਾਨਿਆ ਦਾ ਇਹ ਪਿਆਰਾ ਜਿਹਾ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

ਉਨ੍ਹਾਂ ਨੇ ਆਪਣੀ ਇੱਕ ਨਵੀਂ ਤਸਵੀਰ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕੀਤੀ ਹੈ। ਇਸ ਫੋਟੋ ‘ਚ ਉਨ੍ਹਾਂ ਨੇ ਮੋਢੇ ਉੱਤੇ ਕਹੀ ਰੱਖੀ ਹੋਈ ਹੈ ਤੇ ਦੇਸੀ ਲੁੱਕ ‘ਚ ਨਜ਼ਰ ਆ ਰਹੇ ਨੇ। ਪ੍ਰਸ਼ੰਸਕਾਂ ਨੂੰ ਗਾਇਕ ਦਾ ਇਹ ਅੰਦਾਜ਼ ਬਹੁਤ ਪਸੰਦ ਆ ਰਿਹਾ ਹੈ।

ਜੇ ਗੱਲ ਕਰੀਏ ਸਰਬਜੀਤ ਚੀਮਾ ਦੀ ਤਾਂ ਉਹ ਏਨੀਂ ਦਿਨੀਂ ਕਿਸਾਨੀ ਗੀਤਾਂ ਦੇ ਨਾਲ ਲੋਕਾਂ ਦਾ ਮਨੋਬਲ ਵਧਾ ਰਹੇ ਨੇ। ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦਿੱਤੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ਚ ਕਾਫੀ ਐਕਟਿਵ ਨੇ । ਉਹ ਪਿੰਡ ਦੀ ਕੁੜੀ, ਆਪਣੀ ਬੋਲੀ ਆਪਣਾ ਦੇਸ਼, ਪੰਜਾਬ ਬੋਲਦਾ, ਦੁੱਲਾ ਵੈਲੀ ਵਰਗੀਆਂ ਸੁਪਰ ਹਿੱਟ ਫ਼ਿਲਮਾਂ ਚ ਅਦਾਕਾਰੀ ਕਰ ਚੁੱਕੇ ਨੇ। ਅਖੀਰਲੀ ਵਾਰ ਉਹ ਅਮਰਿੰਦਰ ਗਿੱਲ ਦੇ ਨਾਲ ਅਸ਼ਕੇ ਫ਼ਿਲਮ ‘ਚ ਨਜ਼ਰ ਆਏ ਸੀ।

View this post on Instagram