
ਗਾਇਕਾ ਸਤਵਿੰਦਰ ਬਿੱਟੀ (Satwinder Bitti) ਜੋ ਕਿ ਨੱਬੇ ਦੇ ਦਹਾਕੇ ‘ਚ ਪ੍ਰਸਿੱਧ ਗਾਇਕਾ ਰਹੀ ਹੈ । ਉਹ ਸੋਸ਼ਲ ਮੀਡੀਆ ‘ਤੇ ਅਕਸਰ ਆਪਣੀਆਂ ਨਵੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ । ਹੁਣ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਬੇਟੇ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ‘ਚ ਉਨ੍ਹਾਂ ਦਾ ਬੇਟਾ ਗੱਡੀ ‘ਤੇ ਬੈਠਾ ਨਜ਼ਰ ਆ ਰਿਹਾ ਹੈ ।

ਹੋਰ ਪੜ੍ਹੋ : ਅਦਾਕਾਰਾ ਸਾਰਾ ਅਲੀ ਖ਼ਾਨ ਨੂੰ ਛੋਟਾ ਭਰਾ ਤੈਮੂਰ ਅਲੀ ਖ਼ਾਨ ਇਸ ਨਾਂਅ ਨਾਲ ਬੁਲਾਉਂਦਾ ਹੈ
ਇਸ ਤੋਂ ਇਲਾਵਾ ਸਤਵਿੰਦਰ ਬਿੱਟੀ ਨੇ ਆਪਣੀਆਂ ਵੀ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।ਜਿਨ੍ਹਾਂ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਚਾਹੁਣ ਵਾਲਿਆਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਉਨ੍ਹਾਂ ਨੇ ਆਪਣੇ ਸਮੇਂ ‘ਚ ਕਈ ਹਿੱਟ ਗੀਤ ਦਿੱਤੇ ਹਨ ।

ਉਹਨਾਂ ਦੇ ਅਖਾੜਿਆਂ ‘ਚ ਵੱਡੀ ਗਿਣਤੀ ‘ਚ ਲੋਕ ਪਹੁੰਚਦੇ ਅਤੇ ਆਪਣੀ ਬੁਲੰਦ ਆਵਾਜ਼ ਦੇ ਨਾਲ ਉਹ ਹਰ ਕਿਸੇ ਦੇ ਦਿਲ ‘ਚ ਖ਼ਾਸ ਜਗ੍ਹਾ ਬਣਾ ਲੈਂਦੀ ਹੈ । ਸਰੋਤੇ ਅੱਜ ਵੀ ਉਨ੍ਹਾਂ ਦੇ ਗੀਤਾਂ ਨੂੰ ਓਨੀ ਹੀ ਸ਼ਿੱਦਤ ਦੇ ਨਾਲ ਸੁਣਦੇ ਹਨ । ਜਿੰਨਾ ਕਿ ਨੱਬੇ ਦੇ ਦਹਾਕੇ ‘ਚ ਸੁਣਦੇ ਹੁੰਦੇ ਸਨ ।
View this post on Instagram
ਸਤਵਿੰਦਰ ਬਿੱਟੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ । ‘ਦੱਸ ਭਾਬੀਏ’, ‘ਗੱਭਰੂ’, ‘ਬਾਬਾ ਧੰਨ ਤੇਰੀ ਸਿੱਖੀ’ ਸਣੇ ਕਈ ਹਿੱਟ ਗੀਤ ਉਨ੍ਹਾਂ ਨੇ ਗਾਏ ਹਨ । ਗਾਇਕੀ ਦੇ ਖੇਤਰ ‘ਚ ਆਉਣ ਤੋਂ ਪਹਿਲਾਂ ਉਹ ਇੱਕ ਬਿਹਤਰੀਨ ਹਾਕੀ ਖਿਡਾਰੀ ਵੀ ਰਹਿ ਚੁੱਕੀ ਹੈ ।