ਗਾਇਕ ਸਤਵਿੰਦਰ ਬੁੱਗਾ ਲੈ ਕੇ ਆ ਰਹੇ ਨੇ ਨਵਾਂ ਗੀਤ ‘Pagal’, ਦਰਸ਼ਕਾਂ ਦੇ ਨਾਲ ਸਾਂਝੀ ਕੀਤੀ ਪਹਿਲੀ ਝਲਕ
ਗਾਇਕ ਸਤਵਿੰਦਰ ਬੁੱਗਾ ਲੈ ਕੇ ਆ ਰਹੇ ਨੇ ਨਵਾਂ ਗੀਤ ‘Pagal’, ਦਰਸ਼ਕਾਂ ਦੇ ਨਾਲ ਸਾਂਝੀ ਕੀਤੀ ਪਹਿਲੀ ਝਲਕ
ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਸਤਵਿੰਦਰ ਬੁੱਗਾ ਜੋ ਕਿ ਕਾਫੀ ਸਮੇਂ ਤੋਂ ਬਾਅਦ ਆਪਣਾ ਨਵਾਂ ਟਰੈਕ ਲੈ ਕੇ ਆ ਰਹੇ ਨੇ। ਦੱਸ ਦਈਏ ਸਤਵਿੰਦਰ ਬੁੱਗਾ ਪੰਜਾਬ ਦੀ ਉਹ ਬੁਲੰਦ ਆਵਾਜ਼ ਹੈ ਜੋ ਕਿ ਲੰਬੇ ਸਮੇਂ ਤੋਂ ਆਪਣੀ ਗਾਇਕੀ ਦੇ ਨਾਲ ਮਾਂ ਬੋਲੀ ਪੰਜਾਬੀ ਦੀ ਸੇਵਾ ਕਰ ਰਹੇ ਨੇ। ਸਤਵਿੰਦਰ ਬੁੱਗਾ ਨੇ ਨੱਬੇ ਦੇ ਦਹਾਕੇ ‘ਚ ਕਈ ਹਿੱਟ ਗੀਤ ਦਿੱਤੇ ਸਨ ਜਿਹੜੇ ਅੱਜ ਵੀ ਲੋਕਾਂ ਦੀ ਜ਼ੁਬਾਨ ‘ਤੇ ਚੜ੍ਹੇ ਹੋਏ ਹਨ ।
image source- Facebook
image source- Facebook
ਸਤਵਿੰਦਰ ਬੁੱਗਾ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਆਉਣ ਵਾਲੇ ਨਵੇਂ ਗੀਤ ਪਾਗਲ ਦੀ ਛੋਟੀ ਜਿਹੀ ਝਲਕ ਆਪਣੇ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਹੈ। ਜਿਸ ਤੋਂ ਬਾਅਦ ਪ੍ਰਸ਼ੰਸਕ ਬਹੁਤ ਉਤਸੁਕ ਨੇ ਇਸ ਗੀਤ ਨੂੰ ਸੁਣਨ ਦੇ ਲਈ। ਫੈਨਜ਼ ਕਮੈਂਟ ਕਰਕੇ ਆਪਣੀ ਸ਼ੁਭਕਾਮਨਾਵਾਂ ਦੇ ਰਹੇ ਨੇ।
image source- Facebook
ਜੇ ਗੱਲ ਕਰੀਏ ਇਸ ਗੀਤ ਦੇ ਬੋਲਾਂ ਦੀ ਤਾਂ ਉਹ ਨਾਮੀ ਗੀਤਕਾਰ ਬੰਟੀ ਬੈਂਸ ਦੀ ਕਲਮ ‘ਚੋਂ ਨਿਕਲੇ । ਇਹ ਗੀਤ ਬਹੁਤ ਜਲਦ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਜਾਵੇਗਾ। ਦੱਸ ਦਈਏ ਸਤਵਿੰਦਰ ਬੁੱਗਾ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ। ਉਨ੍ਹਾਂ ਨੇ ਗਾਇਕੀ ਦੇ ਗੁਰ ਚਰਨਜੀਤ ਆਹੁਜਾ, ਅਤੁਲ ਸ਼ਰਮਾ, ਸੁਰਿੰਦਰ ਬੱਚਨ ਤੋਂ ਸਿੱਖੇ। 1998 ਤੋਂ ਉਨ੍ਹਾਂ ਨੇ ਆਪਣੇ ਸੰਗੀਤਕ ਸਫ਼ਰ ਦੀ ਸ਼ੁਰੂਆਤ ਕੀਤੀ ਸੀ । ਇਸ ਤੋਂ ਬਾਅਦ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ। ਸੋਸ਼ਲ ਮੀਡੀਆ ਉੱਤੇ ਉਨ੍ਹਾਂ ਦੀ ਚੰਗੀ ਫੈਨ ਫਾਲਵਿੰਗ ਹੈ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
