ਗਾਇਕਾ ਸ਼੍ਰੇਆ ਘੋਸ਼ਾਲ ਬਣੀ ਮਾਂ, ਘਰ ਆਇਆ ਨੰਨ੍ਹਾ ਮਹਿਮਾਨ, ਕਲਾਕਾਰ ਤੇ ਪ੍ਰਸ਼ੰਸਕ ਕਮੈਂਟ ਕਰਕੇ ਦੇ ਰਹੇ ਨੇ ਵਧਾਈਆਂ

written by Lajwinder kaur | May 23, 2021 10:29am

ਮਿਊਜ਼ਿਕ ਜਗਤ ਤੋਂ ਇੱਕ ਹੋਰ ਖੁਸ਼ਖਬਰੀ ਸਾਹਮਣੇ ਆਈ ਹੈ। ਜੀ ਹਾਂ ਗਾਇਕਾ ਹਰਸ਼ਦੀਪ ਕੌਰ ਤੋਂ ਬਾਅਦ ਗਾਇਕਾ ਸ਼੍ਰੇਆ ਘੋਸ਼ਾਲ ਵੀ ਮੰਮੀ ਬਣ ਗਈ ਹੈ। ਬਾਲੀਵੁੱਡ ਦੀ ਮਸ਼ਹੂਰ ਪਲੇਅਬੈਕ ਗਾਇਕਾ ਸ਼੍ਰੇਆ ਘੋਸ਼ਾਲ ਨੇ ਪੁੱਤਰ ਨੂੰ ਜਨਮ ਦਿੱਤਾ ਹੈ।

shreya ghoshal singer Image Source: instagram

ਹੋਰ ਪੜ੍ਹੋ : ਭੈਣ-ਭਰਾ ਦਾ ਇਹ ਵੀਡੀਓ ਹਰ ਇੱਕ ਨੂੰ ਆ ਰਿਹਾ ਹੈ ਖੂਬ ਪਸੰਦ, ਸ਼ਹਿਬਾਜ਼ ਆਪਣੀ ਭੈਣ ਸ਼ਹਿਨਾਜ਼ ਗਿੱਲ ਦੇ ਸਿਰ ‘ਤੇ ਤੇਲ ਲਗਾਉਂਦਾ ਆਇਆ ਨਜ਼ਰ, ਦੇਖੋ ਵਾਇਰਲ ਵੀਡੀਓ

bollywood singer shreya ghoshal become mummy Image Source: instagram

ਇਹ ਜਾਣਕਾਰੀ ਸ਼੍ਰੇਆ ਘੋਸ਼ਾਲ ਨੇ ਬੀਤੇ ਦਿਨੀਂ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਪੋਸਟ ਪਾ ਕੇ ਦਿੱਤੀ ਹੈ। ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- “ਪ੍ਰਮਾਤਮਾ ਨੇ ਸਾਨੂੰ ਅੱਜ ਦੁਪਹਿਰ ਪੁੱਤਰ ਦੀ ਅਣਮੁੱਲੀ ਦਾਤ ਦੇ ਨਾਲ ਨਿਵਾਜਿਆ ਹੈ ।  ਇਹ ਭਾਵਨਾ ਪਹਿਲਾਂ ਕਦੇ ਨਹੀਂ ਮਹਿਸੂਸ ਕੀਤੀ ਮੈਂ ਤੇ ਮੇਰੇ ਪਤੀ @shiladitya ਨੇ । ਸਾਡੇ ਪਰਿਵਾਰ ਬਹੁਤ ਖੁਸ਼ ਹੈ । ਤੁਹਾਡੇ ਸਾਰਿਆਂ ਦਾ ਬਹੁਤ ਧੰਨਵਾਦ ਸਾਨੂੰ ਆਸ਼ੀਰਵਾਦ ਦੇਣ ਲਈ’ । ਇਸ ਪੋਸਟ ਉੱਤੇ ਮਨੋਰੰਜਨ ਜਗਤ ਦੇ ਕਲਾਕਾਰ ਤੇ ਪ੍ਰਸ਼ੰਸਕ ਕਮੈਂਟ ਕਰਕੇ ਵਧਾਈਆਂ ਦੇ ਰਹੇ ਨੇ। ਇਸ ਪੋਸਟ ਉੱਤੇ ਚਾਰ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ।

shreya ghoshal become mummy Image Source: instagram

ਦੱਸ ਦਈਏ ਕਿ ਸ਼੍ਰੇਆ ਘੋਸ਼ਾਲ ਨੇ ਬਾਲੀਵੁੱਡ ਇੰਡਸਟਰੀ ਨੂੰ ਕਈ ਸੁਪਰ ਹਿੱਟ ਗੀਤ ਦਿੱਤੇ ਹਨ । ‘ਯੇ ਇਸ਼ਕ ਹੈ’, ‘ਪਲ’, ‘ਤੁਝ ਮੇਂ ਰੱਬ ਦਿਖਤਾ ਹੈ’, ‘ਸੁਣ ਰਹਾ ਹੈ ਨਾ ਤੂੰ’, ‘ਤੇਰੇ ਬਿਨਾਂ’, ‘ਧੜਕ’  ਵਰਗੇ ਕਈ ਬਾਕਮਾਲ ਗੀਤ ਦੇ ਨਾਲ ਉਹ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ।

 

 

View this post on Instagram

 

A post shared by shreyaghoshal (@shreyaghoshal)

You may also like