ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਐਫਬੀਆਈ ਦੇ ਰਾਡਾਰ 'ਤੇ
ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਐਫਬੀਆਈ ਦੇ ਰਾਡਾਰ 'ਤੇ
ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦੇ ਕਤਲ ਮਾਮਲੇ ‘ਚ ਵੱਡੀ ਕਾਮਯਾਬੀ ਮਿਲੀ ਹੈ । ਇਸ ਮਾਮਲੇ ਦੇ ਮਾਸਟਰ ਮਾਈਂਡ ਗੋਲਡੀ ਬਰਾੜ (Goldy Brar) ਨੂੰ ਕੈਲੀਫੋਰਨੀਆ ‘ਚ ਟ੍ਰੈਕ ਕੀਤਾ ਗਿਆ ਹੈ ।ਹਾਲਾਂਕਿ ਇਸ ਮਾਮਲੇ ‘ਚ ਕੈਲਫੋਰਨੀਆ ਸਰਕਾਰ ਵੱਲੋਂ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ ।
Image Source : Instagram
ਹੋਰ ਪੜ੍ਹੋ : ਮਨਿੰਦਰ ਬੁੱਟਰ ਦੀ ਮਾਂ ਦੇ ਨਾਲ ਪਿਆਰੀ ਜਿਹੀ ਤਸਵੀਰ ਹੋ ਰਹੀ ਵਾਇਰਲ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਮਾਂ ਪੁੱਤ ਦਾ ਅੰਦਾਜ਼
ਦੱਸ ਦਈਏ ਕਿ ਇਸ ਮਾਮਲੇ ‘ਚ ਸਿੱਧੂ ਮੂਸੇਵਾਲਾ ਦੇ ਮਾਪੇ ਲਗਾਤਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਕਰੜੀ ਸਜ਼ਾ ਦੇਣ ਦੀ ਮੰਗ ਕਰ ਰਹੇ ਹਨ । ਬੀਤੇ ਦਿਨ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਸੀ ਕਿ ਪੁਲਿਸ ਇਸ ਮਾਮਲੇ ‘ਚ ਮੁਲਜ਼ਮਾਂ ‘ਤੇ ਇਨਾਮ ਰੱਖੇ ਅਤੇ ਇਨਾਮ ਦੀ ਰਾਸ਼ੀ ਉਹ ਖੁਦ ਦੇਣਗੇ ।
Image Source: Instagram
ਹੋਰ ਪੜ੍ਹੋ : ਬਾਈ ਅਮਰਜੀਤ ਦੇ ਨਾਲ ਡਾਂਸ ਸਟੈਪਸ ਕਰਦੇ ਨਜ਼ਰ ਆਏ ਅਦਾਕਾਰ ਜਗਜੀਤ ਸੰਧੂ, ਵੇਖੋ ਵੀਡੀਓ
ਦੱਸ ਦਈਏ ਕਿ ਗਾਇਕ ਦਾ ਕਤਲ ਇਸੇ ਸਾਲ 29 ਮਈ ਨੂੰ ਕੁਝ ਹਥਿਆਰਬੰਦਰ ਲੋਕਾਂ ਦੇ ਵੱਲੋਂ ਕਰ ਦਿੱਤਾ ਗਿਆ ਸੀ ।ਉਸ ਵੇਲੇ ਗਾਇਕ ਆਪਣੀ ਬੀਮਾਰ ਮਾਸੀ ਦਾ ਹਾਲ ਚਾਲ ਜਾਨਣ ਦੇ ਲਈ ਜਾ ਰਿਹਾ ਸੀ, ਪਰ ਰਸਤੇ ‘ਚ ਹੀ ਪਿੰਡ ਜਵਾਹਰਕੇ ਦੇ ਨਜ਼ਦੀਕ ਉਸ ਦਾ ਕੁਝ ਹਥਿਆਰਬੰਦ ਲੋਕਾਂ ਨੇ ਘੇਰਾ ਪਾ ਕੇ ਕਤਲ ਕਰ ਦਿੱਤਾ ਸੀ ।

ਜਿਸ ਤੋਂ ਬਾਅਦ ਪੂਰੀ ਦੁਨੀਆ ‘ਚ ਸਿੱਧੂ ਦੇ ਪ੍ਰਸ਼ੰਸਕਾਂ ਨੇ ਇਸ ‘ਤੇ ਦੁੱਖ ਜਤਾਇਆ ਸੀ ।ਜ਼ਿਕਰਯੋਗ ਹੈ ਕਿ ਗੋਲਡੀ ਬਰਾੜ ਖਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਹੋਇਆ ਹੈ ਤੇ ਬੀਤੇ ਵੀਰਵਾਰ ਨੂੰ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਵਲੋਂ ਇਹ ਬਿਆਨ ਜਾਰੀ ਕੀਤਾ ਗਿਆ ਸੀ ਕਿ ਸਰਕਾਰ ਗੋਲਡੀ ਬਰਾੜ 'ਤੇ ੨ ਕਰੋੜ ਦੇ ਇਨਾਮ ਦਾ ਐਲਾਨ ਕਰੇ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
