ਗੁਰਦੁਆਰਾ ਸਾਹਿਬ ‘ਚ ਸੇਵਾ ਕਰਦੇ ਨਜ਼ਰ ਆਏ ਗਾਇਕਾ ਗੁਰਲੇਜ ਅਖਤਰ ਅਤੇ ਕੁਲਵਿੰਦਰ ਕੈਲੀ, ਵੇਖੋ ਵੀਡੀਓ

written by Shaminder | June 23, 2022

ਗੁਰਲੇਜ ਅਖਤਰ (Gurlej Akhtar) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਗੁਰਲੇਜ ਅਖਤਰ ਅਤੇ ਕੁਲਵਿੰਦਰ ਕੈਲੀ (Kulwinder Kally)  ਗੁਰਦੁਆਰਾ ਸਾਹਿਬ ‘ਚ ਲੰਗਰ ਦੀ ਸੇਵਾ (Langar Sewa) ਨਿਭਾ ਰਹੇ ਹਨ । ਇਸ ਦਾ ਇੱਕ ਵੀਡੀਓ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਜਿਸ ‘ਚ ਗਾਇਕਾ ਇੱਕ ਤਸਵੀਰ ‘ਚ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ‘ਤੇ ਚਵਰ ਝੁਲਾਉਣ ਦੀ ਸੇਵਾ ਕਰ ਰਹੇ ਹਨ

image From instagram

ਹੋਰ ਪੜ੍ਹੋ : ਗਾਇਕਾ ਗੁਰਲੇਜ ਅਖਤਰ ਨੇ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ, ਵੀਡੀਓ ਸਾਂਝਾ ਕਰ ਕਿਹਾ ‘ਕਿੰਨਾ ਔਖਾ ਇੱਕ ਮਾਂ ਪਿਓ ਵਾਸਤੇ ਜਵਾਨ ਪੁੱਤ ਨੂੰ ਹੱਥੀਂ ਤੋਰਨਾ’

ਜਦੋਂਕਿ ਦੂਜੀ ਤਸਵੀਰ ‘ਚ ਉਹ ਲੰਗਰ ਹਾਲ ਦੇ ਕਿਚਨ ‘ਚ ਲੰਗਰ ਦੀ ਸੇਵਾ ਕਰਦੇ ਹੋਏ ਨਜ਼ਰ ਆ ਰਹੇ ਹਨ । ਇੱਕ ਜਗ੍ਹਾ ‘ਤੇ ਉਹ ਚਾਹ ਬਣਾ ਰਹੇ ਹਨ, ਜਦੋਂਕਿ ਕਿਚਨ ‘ਚ ਉਹ ਪ੍ਰਸ਼ਾਦੇ ਬਨਾਉਣ ਦੀ ਸੇਵਾ ਕਰ ਰਹੇ ਹਨ । ਇਸ ਦੇ ਨਾਲ ਹੀ ਕੁਲਵਿੰਦਰ ਕੈਲੀ ਸਬਜ਼ੀ ਬਣਾ ਰਹੇ ਹਨ ।

image From instagram

ਹੋਰ ਪੜ੍ਹੋ : ਕੁਲਵਿੰਦਰ ਕੈਲੀ ਨੂੰ ਕਿਸ ਗੱਲ ਲਈ ਮਨਾਉਣ ਲੱਗੀ ਗੁਰਲੇਜ ਅਖਤਰ, ਵੇਖੋ ਵੀਡੀਓ

ਇਸ ਵੀਡੀਓ ਨੂੰ ਦੋਵਾਂ ਦੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਗੁਰਲੇਜ ਅਖਤਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਨੇ ਅਤੇ ਪੰਜਾਬ ਦਾ ਸ਼ਾਇਦ ਹੀ ਕੋਈ ਅਜਿਹਾ ਗਾਇਕ ਹੋਵੇਗਾ ਜਿਸ ਦੇ ਨਾਲ ਗਾਇਕਾ ਨੇ ਕੋਈ ਗੀਤ ਨਾ ਕੀਤਾ ਹੋਵੇ ।

kulwinder kally and daanveer singh and gurlej akhtar at golden temple

ਉਸ ਨੇ ਬਹੁਤ ਹੀ ਛੋਟੀ ਉਮਰ ‘ਚ ਗਾਉਣਾ ਸ਼ੁਰੂ ਕਰ ਦਿੱਤਾ ਸੀ । ਕਿਉਂਕਿ ਗੁਰਲੇਜ ਅਖਤਰ ਦੇ ਪਿਤਾ ਜੀ ਦਾ ਦਿਹਾਂਤ ਉਦੋਂ ਹੋ ਗਿਆ ਸੀ ਜਦੋਂ ਉਹ ਬਹੁਤ ਹੀ ਛੋਟੀ ਹੁੰਦੀ ਸੀ । ਜਿਸ ਤੋਂ ਬਾਅਦ ਘਰ ‘ਚ ਸਭ ਤੋਂ ਵੱਡੀ ਹੋਣ ਕਾਰਨ ਪਰਿਵਾਰਿਕ ਜ਼ਿੰਮੇਵਾਰੀਆਂ ਨੂੰ ਨਿਭਾਉਂਦੇ ਹੋਏ ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਕਦਮ ਰੱਖਿਆ ।

 

View this post on Instagram

 

A post shared by Gurlej Akhtar (@gurlejakhtarmusic)

You may also like