ਭਰਾ ਸਿੱਧੂ ਮੂਸੇਵਾਲਾ ਦੇ ਨਾਲ ਬਿਤਾਏ ਖੁਸ਼ਨੁਮਾ ਪਲਾਂ ਦਾ ਵੀਡੀਓ ਸਾਂਝਾ ਕਰਕੇ ਭਾਵੁਕ ਹੋਈ ਭੈਣ ਅਫਸਾਨਾ ਖ਼ਾਨ
ਭਰਾ ਸਿੱਧੂ ਮੂਸੇਵਾਲਾ ਦੇ ਨਾਲ ਬਿਤਾਏ ਖੁਸ਼ਨੁਮਾ ਪਲਾਂ ਦਾ ਵੀਡੀਓ ਸਾਂਝਾ ਕਰਕੇ ਭਾਵੁਕ ਹੋਈ ਭੈਣ ਅਫਸਾਨਾ ਖ਼ਾਨ
ਸਿੱਧੂ ਮੂਸੇਵਾਲਾ (Sidhu Moose Wala) ਦਾ ਦਿਹਾਂਤ ਬੀਤੀ 29 ਮਈ ਨੂੰ ਹੋ ਗਿਆ ਸੀ । ਪਰ ਲੋਕਾਂ ਦੇ ਜ਼ਹਿਨ ‘ਚ ਹਾਲੇ ਤੱਕ ਸਿੱਧੂ ਮੂਸੇਵਾਲਾ ਵੱਸਿਆ ਹੋਇਆ ਹੈ ਅਤੇ ਉਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਲਗਾਤਾਰ ਵਾਇਰਲ ਹੋ ਰਹੀਆਂ ਹਨ । ਉਸ ਦੀ ਭੈਣ ਅਫਸਾਨਾ ਖ਼ਾਨ (Afsana Khan) ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੇ ਭਰਾ ਸਿੱਧੂ ਮੂਸੇਵਾਲਾ ਦੇ ਨਾਲ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ ।

ਹੋਰ ਪੜ੍ਹੋ : ਤਸਵੀਰ ‘ਚ ਨਜ਼ਰ ਆ ਰਹੇ ਇਹ ਦੋਵੇਂ ਬੱਚੇ ਹਨ ਬਾਲੀਵੁੱਡ ਦੇ ਮਸ਼ਹੂਰ ਸਿਤਾਰੇ, ਹੁਣ ਖੁਦ ਬਣਨ ਜਾ ਰਹੇ ਹਨ ਮਾਪੇ, ਕੀ ਤੁਸੀਂ ਪਛਾਣਿਆ?
ਦੋਵੇਂ ਜਣੇ ਇਸ ਵੀਡੀਓ ‘ਚ ਬਹੁਤ ਖੁਸ਼ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ । ਦੱਸ ਦਈਏ ਕਿ ਅਫਸਾਨਾ ਖ਼ਾਨ ਸਿੱਧੂ ਮੂਸੇਵਾਲਾ ਦੀ ਭੈਣ ਬਣੀ ਹੋਈ ਸੀ ਅਤੇ ਹਰ ਸਾਲ ਰੱਖੜੀ ਦੇ ਮੌਕੇ ‘ਤੇ ਸਿੱਧੂ ਮੂਸੇਵਾਲਾ ਨੂੰ ਰੱਖੜੀ ਬੰਨਣ ਦੇ ਲਈ ਜਾਂਦੀ ਸੀ ।

ਹੋਰ ਪੜ੍ਹੋ : ਕੁਲਵਿੰਦਰ ਬਿੱਲਾ ਨੇ ਸਿੱਧੂ ਮੂਸੇਵਾਲਾ ਦਾ ‘ਅਪਮਾਨ’ ਕਰਨ ‘ਤੇ ਦਿੱਤੀ ਸਫ਼ਾਈ, ਕਿਹਾ ‘ਮੈਂ ਉਸ ਦਾ ਅਪਮਾਨ ਕਿਵੇਂ ਕਰ ਸਕਦਾ ਹਾਂ’
ਪਰ ਸਿੱਧੂ ਮੂਸੇਵਾਲਾ ਦੇ ਦਿਹਾਂਤ ਤੋਂ ਬਾਅਦ ਉਹ ਪੂਰੀ ਤਰ੍ਹਾਂ ਟੱੁੱਟ ਚੁੱਕੀ ਹੈ ਅਤੇ ਭਰਾ ਦੇ ਵੀਡੀਓਜ਼ ਅਤੇ ਤਸਵੀਰਾਂ ਲਗਾਤਾਰ ਸ਼ੇਅਰ ਕਰ ਕੇ ਭਾਵੁਕ ਜੋ ਜਾਂਦੀ ਹੈ । ਅਫਸਾਨਾ ਖ਼ਾਨ ਨੇ ਸਿੱਧੂ ਮੂਸੇਵਾਲਾ ਦੇ ਨਾਲ ਕਈ ਗੀਤ ਵੀ ਕੀਤੇ ਸਨ । ਜਿਸ ‘ਚ ਉਸ ਦਾ ਧੱਕਾ ਗੀਤ ਪ੍ਰਸ਼ੰਸਕਾਂ ਨੂੰ ਬਹੁਤ ਜ਼ਿਆਦਾ ਪਸੰਦ ਆਇਆ ਸੀ ।
image From instagram
ਸਿੱਧੂ ਮੂਸੇਵਾਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਆਪਣੇ ਛੋਟੇ ਜਿਹੇ ਮਿਊਜ਼ਿਕ ਕਰੀਅਰ ਦੇ ਦੌਰਾਨ ਕਈ ਹਿੱਟ ਗੀਤ ਦਿੱਤੇ ਅਤੇ ਮੌਤ ਤੋਂ ਬਾਅਦ ਰਿਲੀਜ਼ ਹੋਏ ਉਸ ਦੇ ਗੀਤ ਐੱਸਵਾਈਐੱਲ ਨੇ ਤਾਂ ਤਹਿਲਕਾ ਮਚਾ ਦਿੱਤਾ ਹੈ । ਜਿਸ ਤੋਂ ਬਾਅਦ ਉਸ ਦਾ ਗੀਤ ਯੂਟਿਊਬ ਤੋਂ ਡਿਲੀਟ ਕਰਵਾ ਦਿੱਤਾ ਗਿਆ ਹੈ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
