
ਸਿੱਧੂ ਮੂਸੇਵਾਲਾ (Sidhu Moose Wala) ਬੇਸ਼ੱਕ ਇਸ ਦੁਨੀਆ ਤੋਂ ਹਮੇਸ਼ਾ ਦੇ ਲਈ ਰੁਖਸਤ ਹੋ ਚੁੱਕਿਆ ਹੈ । ਪਰ ਉਸ ਦੀ ਚਰਚਾ ਹਾਲੇ ਵੀ ਦੁਨੀਆ ਭਰ ‘ਚ ਹੋ ਰਹੀ ਹੈ । ਸਿੱਧੂ ਮੂਸੇਵਾਲਾ ਦੇ ਵੀਡੀਓਜ ਅਤੇ ਤਸਵੀਰਾਂ ਲਗਾਤਾਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਕਈ ਲੋਕ ਸਿੱਧੂ ਮੂਸੇਵਾਲਾ ਦਾ ਨਾਮ ਨਿੱਜੀ ਸਵਾਰਥ ਦੇ ਇਸੇਤਮਾਲ ਕਰ ਰਹੇ ਹਨ । ਉਸ ਦੀ ਮੌਤ ਤੋਂ ਵੀ ਫਾਇਦਾ ਲੈ ਰਹੇ ਹਨ ।

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਨੂੰ ਲਾਈਵ ਪ੍ਰਫਾਰਮੈਂਸ ਦੇ ਦੌਰਾਨ ਮਿਸ ਪੂਜਾ, ਜੈਸਮੀਨ ਸੈਂਡਲਾਸ ਅਤੇ ਸਤਿੰਦਰ ਸਰਤਾਜ ਨੇ ਦਿੱਤੀ ਸ਼ਰਧਾਂਜਲੀ
ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਇੱਕ ਪੋਸਟ ਇੰਸਟਾਗ੍ਰਾਮ ਸਟੋਰੀ ‘ਚ ਸਾਂਝੀ ਕੀਤੀ ਗਈ ਹੈ । ਜਿਸ ‘ਚ ਲਿਖਿਆ ਗਿਆ ਹੈ ਕਿ ‘ਕੋਈ ਵੀ ਰਾਜਨੀਤਿਕ ਪਾਰਟੀ ਜਾਂ ਕੋਈ ਹੋਰ ਵਿਅਕਤੀ ਵਿਸ਼ੇਸ਼ ਖੁਦ ਦੇ ਰਾਜਨੀਤਿਕ ਜਾਂ ਕਿਸੇ ਵੀ ਪ੍ਰਕਾਰ ਦੇ ਕੰਮ ਲਈ ਸ਼ੁਭਦੀਪ ਸਿੰਘ (ਸਿੱਧੂ ਮੂਸੇਵਾਲਾ) ਦਾ ਨਾਮ ਕਿਰਪਾ ਕਰਕੇ ਨਾ ਵਰਤਿਆ ਜਾਵੇ। ਬੇਨਤੀ ਕਰਤਾ ਪਰਿਵਾਰ’।

ਸਿੱਧੂ ਮੂਸੇਵਾਲਾ ਦੇ ਇੰਸਟਾਗ੍ਰਾਮ ਅਕਾਊਂਟ ਤੋਂ ਸਾਂਝੀ ਕੀਤੀ ਗਈ ਇਸ ਪੋਸਟ ‘ਤੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਵੀ ਪ੍ਰਤੀਕਰਮ ਦੇ ਰਹੇ ਹਨ । ਸਿੱਧੂ ਮੂਸੇਵਾਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਛੋਟੇ ਜਿਹੇ ਮਿਊਜਿਕ ਕਰੀਅਰ ਦੌਰਾਨ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਫੈਨਸ ਦੀ ਲੰਮੀ ਚੌੜੀ ਫੈਨ ਫਾਲਵਿੰਗ ਹੈ ।
ਦੁਨੀਆ ਭਰ ‘ਚ ਉਨ੍ਹਾਂ ਲਈ ਲੋਕ ਰੋ ਰਹੇ ਹਨ । ਦੱਸ ਦਈਏ ਕਿ ਬੀਤੀ 29 ਮਈ ਦੀ ਸ਼ਾਮ ਨੂੰ ਸਿੱਧੂ ਮੂਸੇਵਾਲਾ ਨੂੰ ਹਥਿਆਰਬੰਦ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ । ਜਿਸ ਤੋਂ ਬਾਅਦ ਪੂਰੀ ਪੰਜਾਬੀ ਇੰਡਸਟਰੀ ‘ਚ ਸੋਗ ਦੀ ਲਹਿਰ ਹੈ । ਸਿੱਧੂ ਮੂਸੇਵਾਲਾ ਮਾਪਿਆਂ ਦਾ ਇਕਲੌਤਾ ਪੁੱੱਤਰ ਸੀ । ਉਸ ਦੇ ਦਿਹਾਂਤ ਤੋਂ ਬਾਅਦ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ ।
View this post on Instagram