
ਟੀ-20 ਵਰਲਡ ਕ੍ਰਿਕੇਟ ਕੱਪ (T-20 World Cup) ਦੇ ਦੌਰਾਨ ਸਿੱਧੂ ਮੂਸੇਵਾਲਾ (Sidhu Moose Wala) ਦੇ ਫੈਨਸ (Fans) ਨੇ ਇੱਕ ਵਾਰ ਮੁੜ ਤੋਂ ਉਸ ਨੂੰ ਯਾਦ ਕੀਤਾ । ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੇ ਉਸ ਦੇ ਗੀਤਾਂ ‘ਤੇ ਡਾਂਸ ਕੀਤਾ । ਜਿਸ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਹਨ । ਇਸ ਦਾ ਇੱਕ ਵੀਡੀਓ ਬ੍ਰਿਟ ਏਸ਼ੀਆ ਟੀਵੀ ਵੱਲੋਂ ਵੀ ਸਾਂਝਾ ਕੀਤਾ ਗਿਆ ਸੀ ।

ਸਿੱਧੂ ਮੂਸੇਵਾਲਾ ਦਾ ਦਿਹਾਂਤ 29 ਮਈ ਨੂੰ ਕੁਝ ਹਥਿਆਰਬੰਦ ਲੋਕਾਂ ਦੇ ਵੱਲੋਂ ਕਰ ਦਿੱਤਾ ਗਿਆ ਸੀ ।ਜਿਸ ਤੋਂ ਬਾਅਦ ਦੁਨੀਆ ਭਰ ‘ਚ ਸਿੱਧੂ ਮੂਸੇਵਾਲਾ ਦੇ ਫੈਨਸ ਵੱਲੋਂ ਉਨ੍ਹਾਂ ਨੂੰ ਯਾਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਉਸ ਦੀ ਮੌਤ ਦੇ ਗਮ ਚੋਂ ਹਾਲੇ ਤੱਕ ਉੱਭਰ ਨਹੀਂ ਪਾਏ ਹਨ ।

ਦੁਨੀਆ ਭਰ ‘ਚ ਉਨ੍ਹਾਂ ਨੂੰ ਯਾਦ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੂੰ ਹਾਲੇ ਤੱਕ ਇਨਸਾਫ ਨਹੀਂ ਮਿਲਿਆ ਹੈ ।ਉਸ ਨੂੰ ਇਨਸਾਫ ਦਿਵਾਉਣ ਦੇ ਲਈ ਉਸ ਦੇ ਮਾਪੇ ਲਗਾਤਾਰ ਸੰਘਰਸ਼ ਕਰ ਰਹੇ ਹਨ ।

ਸਿੱਧੂ ਮੂਸੇਵਾਲਾ ਅਜਿਹਾ ਗਾਇਕ ਸੀ, ਜਿਸ ਨੇ ਬਹੁਤ ਹੀ ਘੱਟ ਸਮੇਂ ‘ਚ ਪੂਰੀ ਦੁਨੀਆ ‘ਚ ਆਪਣੀ ਵੱਖਰੀ ਪਛਾਣ ਬਣਾਈ ਸੀ । ਆਪਣੀ ਵੱਖਰੀ ਲਿਖਣ ਅਤੇ ਗਾਉਣ ਸ਼ੈਲੀ ਦੇ ਕਾਰਨ ਉਹ ਹਮੇਸ਼ਾ ਹੀ ਚਰਚਾ ‘ਚ ਰਿਹਾ ਸੀ । ਆਪਣੇ ਵਿਰੋਧੀਆਂ ਨੂੰ ਅਕਸਰ ਆਪਣੇ ਗੀਤਾਂ ਰਾਹੀਂ ਜਵਾਬ ਦਿੱਤਾ ਸੀ ।
View this post on Instagram