
ਡੇਢ ਸਾਲ ਤੋਂ ਬੰਦ ਪਏ ਸਿਨੇਮਾ ਘਰਾਂ ‘ਚ ਇੱਕ ਵਾਰ ਫਿਰ ਤੋਂ ਚਹਿਲ-ਪਹਿਲ ਸ਼ੁਰੂ ਹੋ ਗਈ ਹੈ। ਜਿਸ ਕਰਕੇ ਵੱਡੀ ਗਿਣਤੀ ‘ਚ ਪੰਜਾਬੀ ਫ਼ਿਲਮਾਂ ਰਿਲੀਜ਼ ਹੋ ਰਹੀਆਂ ਨੇ। ਹਰ ਹਫਤੇ ਪੰਜਾਬੀ ਫ਼ਿਲਮਾਂ ਦਰਸ਼ਕਾਂ ਦੇ ਰੁਬਰੂ ਹੋ ਰਹੀਆਂ ਨੇ। ਅਜਿਹੇ ‘ਚ ਜਲਦੇ ਨਵੀਂ ਪੰਜਾਬੀ ਫ਼ਿਲਮਾਂ ਦੀ ਰਿਲੀਜ਼ ਡੇਟਸ ਵੀ ਸਾਹਮਣੇ ਆ ਰਹੀਆਂ ਨੇ। ਗਾਇਕ ਤੇ ਐਕਟਰ ਤਰਸੇਮ ਜੱਸੜ Tarsem Jassar ਨੇ ਵੀ ਆਪਣੀ ਮੋਸਟ ਅਵੇਟਡ ਫ਼ਿਲਮ ਗਲਵੱਕੜੀ Galwakdi ਦੀ ਨਵੀਂ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ।

ਹੋਰ ਪੜ੍ਹੋ : ਅਦਾਕਾਰਾ ਮੌਨੀ ਰਾਏ ਨੇ ਸ਼ੇਅਰ ਕੀਤੀਆਂ ਆਪਣੀ ਗਲੈਮਰਸ ਲੁੱਕ ਵਾਲੀਆਂ ਨਵੀਆਂ ਤਸਵੀਰਾਂ, ਨੀਦਰਲੈਂਡ ‘ਚ ਲੈ ਰਹੀ ਹੈ ਛੁੱਟੀਆਂ ਦਾ ਅਨੰਦ
ਜੀ ਹਾਂ ਤਰਸੇਮ ਜੱਸੜ ਨੇ ਆਪਣੀ ਫ਼ਿਲਮ ਦਾ ਪਿਆਰਾ ਜਿਹਾ ਪੋਸਟਰ ਸ਼ੇਅਰ ਕੀਤਾ ਹੈ। ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ‘ਨਵਾਂ ਸਾਲ ਪਿਆਰ ਦੀ ਜੱਫੀ ਦੇ ਨਾਲ ਮਨਾਵਾਂਗੇ "ਗਲਵੱਕੜੀ" Finally 31 ਦਸੰਬਰ ਨੂੰ ਰਿਲੀਜ਼ ਹੋ ਰਹੀ ਹੈ...’ । ਇਸ ਪੋਸਟ ਉੱਤੇ ਪ੍ਰਸ਼ੰਸਕ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ। ਵੱਡੀ ਗਿਣਤੀ 'ਚ ਲਾਈਕਸ ਤੇ ਕਮੈਂਟ ਆ ਚੁੱਕੇ ਨੇ।

ਇਸ ਫ਼ਿਲਮ ‘ਚ ਤਰਸੇਮ ਜੱਸੜ ਤੇ ਵਾਮਿਕਾ ਗੱਬੀ Wamiqa Gabbi ਤੋਂ ਇਲਾਵਾ ਬੀ.ਐੱਨ ਸ਼ਰਮਾ, ਰੁਪਿੰਦਰ ਰੂਪੀ, ਰਘਬੀਰ ਬੋਲੀ ਵਰਗੇ ਕਈ ਹੋਰ ਪੰਜਾਬੀ ਚਿਹਰੇ ਅਹਿਮ ਭੂਮਿਕਾ ‘ਚ ਨਜ਼ਰ ਆਉਣਗੇ। ਗਲਵੱਕੜੀ ਫ਼ਿਲਮ ਦੀ ਕਹਾਣੀ ਰਣਦੀਪ ਚਾਹਲ ਨੇ ਲਿਖੀ ਹੈ ਤੇ ਸ਼ਰਨ ਆਰਟ ਵੱਲੋਂ ਇਸ ਫ਼ਿਲਮ ਨੂੰ ਡਾਇਰੈਕਟ ਕੀਤਾ ਗਿਆ ਹੈ। ਇਹ ਫ਼ਿਲਮ ਵਿਹਲੀ ਜਨਤਾ ਫਿਲਮਸ ਤੇ ਓਮ ਜੀ ਸਟਾਰ ਸਟੂਡੀਓਸ ਦੀ ਪੇਸ਼ਕਸ਼ ਹੈ। ਇਹ ਫ਼ਿਲਮ ਇਸ ਸਾਲ ਦੇ ਅਖੀਰਲੇ ਦਿਨ ਯਾਨੀਕਿ 31 ਦਸੰਬਰ ਨੂੰ ਰਿਲੀਜ਼ ਹੋਵੇਗੀ। ਪ੍ਰਸ਼ੰਸਕ ਇਸ ਫ਼ਿਲਮ ਨੂੰ ਲੈ ਕੇ ਕਾਫੀ ਉਤਸੁਕ ਨੇ।