ਤਰਸੇਮ ਜੱਸੜ ਦਾ ਨਵਾਂ ਗੀਤ ‘Bulls Eye’ ਹੋਇਆ ਰਿਲੀਜ਼, ਪਿੰਡਾਂ ਦੀਆਂ ਬਾਤਾਂ ਪਾਉਂਦਾ ਇਹ ਗੀਤ ਜਿੱਤ ਰਿਹਾ ਹੈ ਹਰ ਇੱਕ ਦਾ ਦਿਲ, ਦੇਖੋ ਵੀਡੀਓ

written by Lajwinder kaur | March 16, 2022

ਪੰਜਾਬੀ ਗਾਇਕ ਤੇ ਐਕਟਰ ਤਰਸੇਮ ਜੱਸੜ  Tarsem Jassar ਜਿਨ੍ਹਾਂ ਨੇ ਆਪਣਾ ਇੱਕ ਹੋਰ ਨਵਾਂ ਗੀਤ ਦਰਸ਼ਕਾਂ ਦੀ ਨਜ਼ਰ ਕਰ ਦਿੱਤਾ ਹੈ। ‘Bulls Eye’ ਟਾਈਟਲ ਹੇਠ ਇਹ ਗੀਤ ਰਿਲੀਜ਼ ਹੋਇਆ ਹੈ। ਜਿਸ ਨੂੰ ਤਰਸੇਮ ਜੱਸੜ ਨੇ ਹੀ ਲਿਖਿਆ ਹੈ ਅਤੇ ਗਾਇਆ ਹੈ।  Wazir Patar ਵੱਲੋਂ ਗੀਤ ਨੂੰ ਮਿਊਜ਼ਿਕ ਦਿੱਤਾ ਗਿਆ ਹੈ।

ਹੋਰ ਪੜ੍ਹੋ : ਹਰਭਜਨ ਮਾਨ ਨੇ ਆਪਣੀ ਬਜ਼ੁਰਗ ਫੈਨ ਬੀਬੀਆਂ ਦੇ ਨਾਲ ਸਾਂਝਾ ਕੀਤਾ ਇਹ ਖ਼ਾਸ ਵੀਡੀਓ, ਸਤਿਕਾਰ ਦੇ ਨਾਲ ਦੁਆਵਾਂ ਲੈਂਦੇ ਨਜ਼ਰ ਆਏ ਗਾਇਕ, ਦੇਖੋ ਵੀਡੀਓ

inside image of tarsem jassar

ਪਿੰਡਾਂ ਤੇ ਖੇਤਾਂ ਦੀ ਮਿੱਟੀ ਦੀਆਂ ਬਾਤਾਂ ਪਾਉਂਦਾ ਇਹ ਗੀਤ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਗਾਣੇ ਦੇ ਵੀਡੀਓ ‘ਚ ਤਰਸੇਮ ਜੱਸੜ ਦੀ ਘੈਂਟ ਸਰਦਾਰੀ ਲੁੱਕ  ਦੇਖਣ ਨੂੰ ਮਿਲ ਰਹੀ ਹੈ। ਵੀਡੀਓ ਚ ਪਿੰਡਾਂ ਦੀਆਂ ਗਲੀਆਂ ਅਤੇ ਖੇਤਾਂ ਤੋਂ ਇਲਾਵਾ ਮਹਿੰਗੀਆਂ ਮੋਟਰ ਬਾਈਕਾਂ ਤੇ ਲਗਜ਼ਰੀ ਗੱਡੀਆਂ ਵੀ ਦੇਖਣ ਨੂੰ ਮਿਲ ਰਹੀਆਂ ਹਨ। ਜੋ ਕਿ ਪੰਜਾਬੀਆਂ ਦੇ ਮਹਿੰਗੇ ਸ਼ੌਕਾਂ ਨੂੰ ਬਿਆਨ ਕਰ ਰਹੀਆਂ ਨੇ ਅਤੇ ਨਾਲ ਹੀ ਇਹ ਗੀਤ ਸੁਨੇਹਾ ਦੇ ਰਿਹਾ ਹੈ ਹਰ ਪੰਜਾਬੀ ਆਪਣੀ ਮਿੱਟੀ ਦੇ ਨਾਲ ਪਿਆਰ ਕਰਦਾ ਹੈ। ਇਸ ਗੀਤ ਨੂੰ ਵੇਹਲੀ ਜਨਤਾ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗਾਣੇ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ, ਜਿਸ ਕਰਕੇ ਗੀਤ ਦੇ ਵਿਊਜ਼ ਲਗਾਤਾਰ ਵੱਧ ਰਹੇ ਹਨ।

tarsem jassar new song bull eye

ਹੋਰ ਪੜ੍ਹੋ : ਲਓ ਜੀ ਰਾਜ ਰਣਜੋਧ ਅਤੇ ਦਿਲਜੀਤ ਦੋਸਾਂਝ ਦੇ ਗੀਤ ‘VIP’ ਦਾ ਟੀਜ਼ਰ ਹੋਇਆ ਰਿਲੀਜ਼, ਦੋਵਾਂ ਗਾਇਕਾਂ ਦਾ ਕੂਲ ਅੰਦਾਜ਼ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

ਜੇ ਗੱਲ ਕਰੀਏ ਤਰਸੇਮਸ ਜੱਸੜ ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਜਲਦ ਵੱਡੇ ਪਰਦੇ ਉੱਤੇ ਨਜ਼ਰ ਆਉਣ ਵਾਲੇ ਨੇ। ਉਨ੍ਹਾਂ ਦੀ ਫ਼ਿਲਮ ਗਲਵੱਕੜੀ 8 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਚ ਉਹ ਅਦਾਕਾਰਾ ਵਾਮਿਕਾ ਗੱਬੀ ਦੇ ਨਾਲ ਸਿਲਵਰ ਸਕਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ। ਇਸ ਤੋਂ ਇਲਾਵਾ ਉਨ੍ਹਾਂ ਦੀਆਂ ਦੋ ਹੋਰ ਫ਼ਿਲਮ ਖਾਓ ਪੀਓ ਐਸ਼ ਕਰੋ ਅਤੇ ਮੇਰਾ ਲੌਂਗ ਗਵਾਚਾ ਵੀ ਇਸੇ ਸਾਲ ਰਿਲੀਜ਼ ਹੋਣਗੀਆਂ। ਉਨ੍ਹਾਂ ਦੇ ਪ੍ਰਸ਼ੰਸਕ ਗਲਵੱਕੜੀ ਫ਼ਿਲਮ ਦੀ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ।

You may also like