ਮੌਤ ਤੋਂ ਬਾਅਦ ਸਾਹਮਣੇ ਆਇਆ ਅਦਾਕਾਰ ਬ੍ਰਹਮਾ ਮਿਸ਼ਰਾ ਦਾ ਆਖਰੀ ਵੀਡੀਓ, ਇਹ ਕੰਮ ਕਰਦਾ ਆਇਆ ਨਜ਼ਰ
ਮੌਤ ਤੋਂ ਬਾਅਦ ਸਾਹਮਣੇ ਆਇਆ ਅਦਾਕਾਰ ਬ੍ਰਹਮਾ ਮਿਸ਼ਰਾ ਦਾ ਆਖਰੀ ਵੀਡੀਓ, ਇਹ ਕੰਮ ਕਰਦਾ ਆਇਆ ਨਜ਼ਰ
ਅਦਾਕਾਰ ਬ੍ਰਹਮਾ ਮਿਸ਼ਰਾ (Bramha Mishra) ਜਿਸ ਦਾ ਬੀਤੇ ਦਿਨੀਂ ਦਿਹਾਂਤ (Death) ਹੋ ਗਿਆ ਸੀ । ਉਸ ਦਾ ਇੱਕ ਪੁਰਾਣਾ ਵੀਡੀਓ ਵਾਇਰਲ (Video Viral) ਹੋ ਰਿਹਾ ਹੈ । ਜੋ ਕਿ ਸੋਸ਼ਲ ਮੀਡੀਆ ‘ਤੁ ਬਹੁਤ ਹੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ ‘ਚ ਅਦਾਕਾਰ ਡਾਂਸ ਕਰਦਾ ਹੋਇਆ ਨਜ਼ਰ ਆ ਰਿਹਾ ਹੈ । ਜਿਸ ਨੂੰ ਅਦਾਕਾਰ ਨੇ ਮੌਤ ਤੋਂ ਪਹਿਲਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਮ੍ਰਿਤਕ ਅਦਾਕਾਰ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ ।
image From instagram
ਹੋਰ ਪੜ੍ਹੋ : ਰੇਸ਼ਮ ਸਿੰਘ ਅਨਮੋਲ ਨੇ ਆਪਣੇ ਭਰਾ ਦੇ ਜਨਮ ਦਿਨ ‘ਤੇ ਤਸਵੀਰਾਂ ਸਾਂਝੀਆ ਕਰ ਦਿੱਤੀ ਜਨਮ ਦਿਨ ਦੀ ਵਧਾਈ
ਦੱਸ ਦਈਏ ਕਿ ਬ੍ਰਹਮਾ ਮਿਸ਼ਰਾ ਦੇ ਦਿਹਾਂਤ ਦੀ ਖ਼ਬਰ ਉਸ ਸਮੇਂ ਲੋਕਾਂ ਨੂੰ ਮਿਲੀ ਸੀ ਜਦੋਂ ਅਦਾਕਾਰ ਦੇ ਘਰ ਦੇ ਨਜ਼ਦੀਕ ਰਹਿਣ ਵਾਲੇ ਉਸ ਦੇ ਗੁਆਂਢੀਆਂ ਨੇ ਫਲੈਟ ਚੋਂ ਬਦਬੂ ਆਉਣ ਦੀ ਸ਼ਿਕਾਇਤ ਕੀਤੀ ਸੀ । ਜਿਸ ਤੋਂ ਬਾਅਦ ਪੁਲਿਸ ਦੀ ਮਦਦ ਦੇ ਨਾਲ ਕਮਰੇ ਦਾ ਦਰਵਾਜ਼ਾ ਖੋਲਿਆ ਗਿਆ ਤਾਂ ਉਸਦੇ ਬਾਥਰੂਮ ਵਿਚੋਂ ਅਦਾਕਾਰ ਦੀ ਲਾਸ਼ ਮਿਲੀ ਸੀ ।
image From instagram
ਅਦਾਕਾਰ ਦੀ ਉਮਰ ਮਹਿਜ਼ 35 ਸਾਲ ਦੀ ਸੀ । ਸ਼ੁਰੂਆਤੀ ਜਾਂਚ ਤੋਂ ਬਾਅਦ ਪੁਲਿਸ ਦਾ ਕਹਿਣਾ ਸੀ ਕਿ ਅਦਾਕਾਰ ਦਾ ਦਿਹਾਂਤ ਹਾਰਟ ਅਟੈਕ ਕਾਰਨ ਹੋਇਆ ਹੈ । ਅਦਾਕਾਰ ਦੇ ਭਰਾ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਐਕਸੀਡੈਂਟਲ ਡੈਥ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਮਿਰਜ਼ਾਪੁਰ ਦੀ ਪੂਰੀ ਟੀਮ ਅਦਾਕਾਰ ਦੇ ਦਿਹਾਂਤ ਤੋਂ ਬਾਅਦ ਸਦਮੇ ਵਿੱਚ ਹੈ । ਮਨੋਰੰਜਨ ਜਗਤ ਦੀਆਂ ਕਈ ਹਸਤੀਆਂ ਨੇ ਅਦਾਕਾਰ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਬ੍ਰਹਮਾ ਮਿਸ਼ਰਾ ਨੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਸੀ । ਜਿਸ ‘ਚ ਮੁੱਖ ਤੌਰ ‘ਤੇ ‘ਹਸੀਨ ਦਿਲਰੁਬਾ’, ‘ਹੈਲੋ ਚਾਰਲੀ’, ‘ਕੇਸਰੀ’ , ‘ਦੰਗਲ’ , ‘ਬਦਰੀਨਾਥ ਕੀ ਦੁਲਹਨੀਆ’ , ‘ਹਵਾਈਜ਼ਾਦਾ’, ‘ਮਾਂਝੀ’, ‘ਆਫਿਸ ਵਰਸਿਜ਼ ਆਫਿਸ’ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
