ਰਵਿੰਦਰ ਗਰੇਵਾਲ ਦੀ ਆਵਾਜ਼ ‘ਚ ਨਵਾਂ ਗੀਤ ‘ਬੁਰਜ ਖਲੀਫਾ’ ਰਿਲੀਜ਼, ਦਰਸ਼ਕਾਂ ਨੂੰ ਪਸੰਦ ਆ ਰਿਹਾ ਗਾਇਕ ਦਾ ਨਵਾਂ ਅੰਦਾਜ਼

written by Shaminder | September 22, 2022 02:40pm

ਰਵਿੰਦਰ ਗਰੇਵਾਲ (Ravinder Grewal) ਦੀ ਫ਼ਿਲਮ (Movie) ‘ਵਿੱਚ ਬੋਲੂੰਗਾ ਤੇਰੇ’ (Vich Bolunga Tere)  ਦਾ ਨਵਾਂ ਗੀਤ ਬੁਰਜ ਖਲੀਫਾ (Burj Khilfa ) ਰਿਲੀਜ਼ ਹੋ ਚੁੱਕਿਆ ਹੈ ।ਇਸ ਗੀਤ ਦੇ ਬੋਲ ਪ੍ਰੀਤ ਸੰਗਹੇੜੀ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਡੀਜੇ ਡਸਟਰ ਨੇ ਦਿੱਤਾ ਹੈ । ਇਸ ਗੀਤ ‘ਚ ਰਵਿੰਦਰ ਗਰੇਵਾਲ ਵੱਲੋਂ ਧਾਰਿਆ ਗਿਆ ਭੂਤ ਦਾ ਰੂਪ ਲੋਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ ।

Ravinder Grewal Image Source : Youtube

ਹੋਰ ਪੜ੍ਹੋ : ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਦਾ ਅੱਜ ਹੈ ਜਨਮਦਿਨ, ਗਾਇਕ ਨੇ ਲਿਖਿਆ ‘ਮੇਰੀ ਸਾਹਾਂ ਤੋਂ ਪਿਆਰੀ, ਮੇਰੀ ਪਿਆਰੀ ਹਰਮਨ ਜਨਮ ਦਿਨ ਮੁਬਾਰਕ’

ਜੋ ਕਿ ਇੱਕ ਕੁੜੀ ਨੂੰ ਪਸੰਦ ਕਰਦਾ ਹੈ ਅਤੇ ਉਹ ਕੁੜੀ ਦਾ ਵਿਆਹ ਕਿਤੇ ਵੀ ਨਹੀਂ ਹੋਣ ਦਿੰਦਾ । ਇਸ ਗੀਤ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਦੱਸ ਦਈਏ ਕਿ ਰਵਿੰਦਰ ਗਰੇਵਾਲ ਦੀ ਫ਼ਿਲਮ ‘ਵਿੱਚ ਬੋਲੂੰਗਾ ਤੇਰੇ’ ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ ।

Ravinder Grewal Image Source : Youtube

ਹੋਰ ਪੜ੍ਹੋ : ਟੀਵੀ ਅਦਾਕਾਰਾ ਤੇਜਸਵੀ ਪ੍ਰਕਾਸ਼ ਨੇ ਗੋਆ ‘ਚ ਖਰੀਦਿਆ ਨਵਾਂ ਘਰ, ਬੁਆਏ ਫ੍ਰੈਂਡ ਕਰਣ ਕੁੰਦਰਾ ਨੇ ਦਿੱਤੀ ਵਧਾਈ

ਜਿਸ ਨੂੰ ਲੈ ਕੇ ਦਰਸ਼ਕ ਵੀ ਬਹੁਤ ਜ਼ਿਆਦਾ ਉਤਸ਼ਾਹਿਤ ਹਨ । ਰਵਿੰਦਰ ਗਰੇਵਾਲ ਦੇ ਨਾਲ-ਨਾਲ ਇਸ ਫ਼ਿਲਮ ‘ਚ ਪਰਮਿੰਦਰ ਗਿੱਲ, ਮਲਕੀਤ ਰੌਣੀ ਸਣੇ ਹੋਰ ਕਈ ਕਲਾਕਾਰ ਨਜ਼ਰ ਆਉਣਗੇ ।ਇਹ ਫ਼ਿਲਮ ਡਰਾਉਣ ਦੇ ਨਾਲ-ਨਾਲ ਹਸਾਏਗੀ ਵੀ । ਫ਼ਿਲਮ ਨੂੰ ਲੈ ਕੇ ਸਟਾਰ ਕਾਸਟ ਵੀ ਕਾਫੀ ਉਤਸ਼ਾਹਿਤ ਹੈ ।

Ravinder Grewal' Image Source : Youtube

ਇਸ ਤੋਂ ਪਹਿਲਾਂ ਰਵਿੰਦਰ ਗਰੇਵਾਲ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਜਿਸ ‘ਚ ‘ਡੰਗਰ ਡਾਕਟਰ’, ‘ਖਤਰੇ ਦਾ ਘੁੱਗੂ’ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । ਉਨ੍ਹਾਂ ਦੀ ਇਸ ਫ਼ਿਲਮ ਦਾ ਦਰਸ਼ਕਾਂ ਨੂੰ ਬੜੀ ਬੇਸਬਰੀ ਦੇ ਨਾਲ ਇੰਤਜ਼ਾਰ ਹੈ ।

You may also like