ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਇਸ ਬਜ਼ੁਰਗ ਬੇਬੇ ਦਾ ਵੀਡੀਓ, ਆਪਣੇ ਡਾਂਸ ਦੇ ਨਾਲ ਮਚਾਈ ਤੜਥੱਲੀ

written by Shaminder | December 22, 2021

ਸੋਸ਼ਲ ਮੀਡੀਆ ‘ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦਾ ਰਹਿੰਦਾ ਹੈ । ਬੀਤੇ ਦਿਨ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ । ਜਿਸ ‘ਚ ਇੱਕ ਪਿਉ ਧੀ ਹਾਰਡੀ ਸੰਧੂ ਦੇ ਗੀਤ ‘ਤੇ ਡਾਂਸ ਕਰ ਰਹੇ ਸਨ । ਜਿਸ ਤੋਂ ਬਾਅਦ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਜਿਸ ‘ਚ ਇੱਕ ਬਜ਼ੁਰਗ ਮਹਿਲਾ ਰਵੀ ਬਾਲਾ ਸ਼ਰਮਾ (Ravi Bala Sharma)ਡਾਂਸ  (Dance )ਕਰਦੀ ਹੋਈ ਦਿਖਾਈ ਦੇ ਰਹੀ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਇਸ ਵੀਡੀਓ ‘ਤੇ ਆਪੋ ਆਪਣੇ ਕਮੈਂਟਸ ਦੇ ਰਹੇ ਹਨ ।

Ravi Bala Sharma image From instagram

ਹੋਰ ਪੜ੍ਹੋ : ਬਣਨ ਤੋਂ ਪਹਿਲਾਂ ਹੀ ਵਿਵਾਦਾਂ ‘ਚ ਘਿਰੀ ਫ਼ਿਲਮ ‘ਗਦਰ-2’, ਇੱਕ ਸ਼ਖਸ ਨੇ ਲਗਾਏ ਗੰਭੀਰ ਇਲਜ਼ਾਮ

ਸੋਸ਼ਲ ਮੀਡੀਆ ‘ਤੇ ਵਾਇਰਲ ਹੋਏ ਇਸ ਵੀਡੀਓ ਨੂੰ ਹੁਣ ਤੱਕ ਲੱਖਾਂ ਲਾਈਕਸ ਮਿਲ ਚੁੱਕੇ ਹਨ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਇਹ ਦਾਦੀ ਅਤਰੰਗੀ ਰੇ ਦੇ ਗੀਤ ‘ਤੇ ਡਾਂਸ ਕਰਦੀ ਦਿਖਾਈ ਦੇ ਰਹੀ ਹੈ । ਰਵੀ ਬਾਲਾ ਸ਼ਰਮਾ ਨਾਂਅ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਇਸ ਵੀਡੀਓ ਨੂੰ ਸ਼ੇਅਰ ਕੀਤਾ ਗਿਆ ਹੈ ਅਤੇ ਇਸ ਬਜ਼ੁਰਗ ਮਹਿਲਾ ਦਾ ਨਾਮ ਰਵੀ ਬਾਲਾ ਸ਼ਰਮਾ ਹੈ ।

Ravi Bala Sharma,, image From instagram

ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ ‘ਤੇ ਲੋਕਾਂ ਦੇ ਵੱਲੋਂ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਹਨ ਦੱਸ ਦਈਏ ਕਿ ਸੋਸ਼ਲ ਮੀਡੀਆ ‘ਤੇ ਆਏ ਦਿਨ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੇ ਰਹਿੰਦੇ ਹਨ । ਇਹ ਵੀਡੀਓ ਲੋਕਾਂ ਨੂੰ ਏਨੇਂ ਜ਼ਿਆਦਾ ਪਸੰਦ ਆਉਂਦੇ ਹਨ ਕਿ ਦੁਨੀਆ ਭਰ ‘ਚ ਵਾਇਰਲ ਹੋ ਜਾਂਦੇ ਹਨ ।

 

View this post on Instagram

 

A post shared by Instant Bollywood (@instantbollywood)

You may also like