ਲਾਈਵ ਸ਼ੋਅ ‘ਚ ਬੋਲੇ ਗਾਇਕ ਕਾਕਾ, 'ਸਿੱਧੂ ਮੂਸੇਵਾਲਾ ਵਰਗਾ ਕੋਈ ਦੂਜਾ ਹੋ ਨਹੀਂ ਸਕਦਾ, ਭਾਵੇਂ ਕੋਈ ਕਿੰਨਾ ਵੀ ਕਾਪੀ ਕਰ ਲਏ

written by Shaminder | June 28, 2022

ਸਿੱਧੂ ਮੂਸੇਵਾਲਾ (Sidhu Moose Wala) ਦਾ ਬੇਸ਼ੱਕ ਦਿਹਾਂਤ (Death) ਹੋ ਚੁੱਕਿਆ ਹੈ, ਪਰ ਉਹ ਆਪਣੇ ਗੀਤਾਂ ਦੇ ਨਾਲ ਹਰੇਕ ਦੇ ਦਿਲ ‘ਚ ਜਿੰਦਾ ਰਹਿਣਗੇ । ਗਾਇਕ ਕਾਕਾ ਵੀ ਚੱਲਦੇ ਸ਼ੋਅ ‘ਚ ਸਿੱਧੂ ਮੂਸੇਵਾਲਾ ਨੂੰ ਲੈ ਕੇ ਭਾਵੁਕ ਹੋ ਗਏ । ਉਨ੍ਹਾਂ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਵਰਗਾ ਕੋਈ ਦੂਜਾ ਨਹੀਂ ਹੋ ਸਕਦਾ ।ਉਸ ਨੇ ਕਿਹਾ ਕਿ ਸਿੱਧੂ ਵਰਗਾ ਗਾਉਣ ਦੇ ਲਈ ਉਸ ਦੇ ਜਿੰਨਾ ਕੱਦ, ਉਸ ਦੇ ਜਿੰਨੀ ਛਾਤੀ ਚਾਹੀਦੀ ਹੈ ।ਸਿੱਧੂ ਮੂਸੇਵਾਲਾ ਵਰਗਾ ਕੋਈ ਦੂਜਾ ਨਹੀਂ ਹੋ ਸਕਦਾ ਭਾਵੇਂ ਲੱਖ ਕਾਪੀ ਕਰ ਲਓ ।

image from instagram

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦਾ ਗੀਤ ਐੱਸਵਾਈਐੱਲ ਲੀਕ ਕਰਨ ਵਾਲਿਆਂ ਖਿਲਾਫ ਗਾਇਕ ਦੇ ਪਿਤਾ ਨੇ ਸ਼ਿਕਾਇਤ ਕਰਵਾਈ ਦਰਜ, ਕਾਰਵਾਈ ਦੀ ਕੀਤੀ ਮੰਗ

ਪਰ ਉਸ ਦੇ ਵਰਗਾ ਨਾ ਕੋਈ ਹੈ ਅਤੇ ਨਾ ਹੀ ਕੋਈ ਹੋ ਸਕਦਾ ਹੈ । ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਦਿਹਾਂਤ ਬੀਤੀ 29 ਮਈ ਨੂੰ ਕੁਝ ਹਥਿਆਰਬੰਦ ਲੋਕਾਂ ਵੱਲੋਂ ਕਰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਇਸ ਮਾਮਲੇ ‘ਚ ਜਿੰਮੇਵਾਰੀ ਲੈਣ ਵਾਲੇ ਲਾਰੈਂਸ ਬਿਸ਼ਨੋਈ ਸਣੇ ਹੋਰ ਕਈ ਮੁਲਜ਼ਮਾਂ ਨੂੰ ਪੁਲਿਸ ਦੇ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ ।

sidhu Moose wala-

ਹੋਰ ਪੜ੍ਹੋ : ਭਰਾ ਸਿੱਧੂ ਮੂਸੇਵਾਲਾ ਦੇ ਨਾਲ ਬਿਤਾਏ ਖੁਸ਼ਨੁਮਾ ਪਲਾਂ ਦਾ ਵੀਡੀਓ ਸਾਂਝਾ ਕਰਕੇ ਭਾਵੁਕ ਹੋਈ ਭੈਣ ਅਫਸਾਨਾ ਖ਼ਾਨ

ਇਸ ਮਾਮਲੇ ‘ਚ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ ਅਤੇ ਮੁਲਜ਼ਮਾਂ ਦੀ ਭਾਲ ‘ਚ ਪੁਲਿਸ ਲਗਾਤਾਰ ਜੁਟੀ ਹੋਈ ਹੈ । ਸਿੱਧੂ ਮੂਸੇਵਾਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਆਪਣੇ ਛੋਟੇ ਜਿਹੇ ਮਿਊਜ਼ਿਕ ਕਰੀਅਰ ਦੇ ਦੌਰਾਨ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦੀ ਦੇਸ਼ ਵਿਦੇਸ਼ ‘ਚ ਵੱਡੀ ਫੈਨ ਫਾਲਵਿੰਗ ਹੈ । ਦੇਸ਼ ਵਿਦੇਸ਼ ‘ਚ ਉਨ੍ਹਾਂ ਨੂੰ ਯਾਦ ਕੀਤਾ ਜਾ ਰਿਹਾ ਹੈ ।

sidhu Moose wala,. image From instagram

ਪ੍ਰਸ਼ੰਸਕਾਂ ਦੇ ਵੱਲੋਂ ਵੀ ਰੋ-ਰੋ ਕੇ ਬੁਰਾ ਹਾਲ ਹੈ । ਸਿੱਧੂ ਮੂਸੇਵਾਲਾ ਦੇ ਘਰ ‘ਚ ਹਾਲੇ ਵੀ ਪ੍ਰਸ਼ੰਸਕਾਂ ਦੇ ਵੱਲੋਂ ਪਹੁੰਚਣ ਦਾ ਸਿਲਸਿਲਾ ਜਾਰੀ ਹੈ । ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਸਿੱਧੂ ਮੂਸੇਵਾਲਾ ਦਾ ਗੀਤ ਐੱਸਵਾਈਐੱਲ ਰਿਲੀਜ਼ ਹੋਇਆ ਸੀ । ਇਸ ਗੀਤ ਨੇ ਨਵਾਂ ਰਿਕਾਰਡ ਬਣਾਇਆ ਸੀ । ਪਰ ਅਫਸੋਸ ਇਸ ਗੀਤ ਨੂੰ ਯੂ-ਟਿਊਬ ਤੋਂ ਡਿਲੀਟ ਕਰ ਦਿੱਤਾ ਗਿਆ ਹੈ ।

You may also like