ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਗਰੇਵਾਲ ਦੇ ਨਾਲ ਇਹ ਤਸਵੀਰ ਹੋ ਰਹੀ ਵਾਇਰਲ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ

Written by  Shaminder   |  January 13th 2022 11:56 AM  |  Updated: January 13th 2022 11:56 AM

ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਗਰੇਵਾਲ ਦੇ ਨਾਲ ਇਹ ਤਸਵੀਰ ਹੋ ਰਹੀ ਵਾਇਰਲ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ

ਗਿੱਪੀ ਗਰੇਵਾਲ (Gippy Grewal) ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ । ਉਨ੍ਹਾਂ ਦੀ ਪਤਨੀ ਰਵਨੀਤ ਗਰੇਵਾਲ (Ravneet Grewal)  ਦੇ ਨਾਲ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ । ਇਸ ਤਸਵੀਰ ‘ਚ ਗਿੱਪੀ ਗਰੇਵਾਲ ਆਪਣੀ ਪਤਨੀ ਦੇ ਨਾਲ ਨਜ਼ਰ ਆ ਰਹੇ ਹਨ । ਗਿੱਪੀ ਗਰੇਵਾਲ ਪਿਛਲੇ ਕਈ ਦਿਨਾਂ ਤੋਂ ਘਰ ‘ਚ ਜਸ਼ਨ ਮਨਾ ਰਹੇ ਹਨ । ਜੋ ਕਿ ਉਨ੍ਹਾਂ ਦੇ ਬਰਥਡੇ ਤੋਂ ਸ਼ੁਰੂ ਹੋਇਆ ਸੀ ਅਤੇ ਉਨ੍ਹਾਂ ਦੀ ਭਤੀਜੀ ਦੇ ਵਿਆਹ ਤੱਕ ਚੱਲਿਆ ।

Image Source: Instagram

ਹੋਰ ਪੜ੍ਹੋ : 74 ਸਾਲ ਬਾਅਦ ਸ੍ਰੀ ਕਰਤਾਰਪੁਰ ਸਾਹਿਬ ਮਿਲੇ ਦੋ ਭਰਾ, ਫੁੱਟ ਫੁੱਟ ਕੇ ਰੋਏ ਦੋਵੇਂ ਭਰਾ, ਵੀਡੀਓ ਵਾਇਰਲ

ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸਨ । ਗਿੱਪੀ ਗਰੇਵਾਲ ਅਤੇ ਰਵਨੀਤ ਗਰੇਵਾਲ ਦੇ ਤਿੰਨ ਬੇਟੇ ਹਨ । ਜਿਨ੍ਹਾਂ ਦੀਆਂ ਤਸਵੀਰਾਂ ਵੀ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।

gippy grewal image From instagram

ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਪੰਜਾਬੀ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ । ਗਿੱਪੀ ਗਰੇਵਾਲ ਨੇ ਅਰਦਾਸ ਵਰਗੀਆਂ ਫ਼ਿਲਮਾਂ ਬਣਾਈਆਂ ਹਨ । ਜਿਨ੍ਹਾਂ ਨੂੰ ਕਿ ਦਰਸ਼ਕਾਂ ਦੇ ਵੱਲੋਂ ਕਾਫੀ ਪਸੰਦ ਕੀਤਾ ਗਿਆ ਹੈ। ਉਹ ਜਲਦ ਹੀ ਫ਼ਿਲਮ ‘ਹਨੀਮੂਨ’ ‘ਚ ਨਜ਼ਰ ਆਉਣਗੇ । ਜਿਸ ‘ਚ ਉਨ੍ਹਾਂ ਦੇ ਨਾਲ ਜੈਸਮੀਨ ਭਸੀਨ ਨਜ਼ਰ ਆਏਗੀ । ਇਸ ਫ਼ਿਲਮ ਦਾ ਦਰਸ਼ਕਾਂ ਨੂੰ ਵੀ ਬੇਸਬਰੀ ਦੇ ਨਾਲ ਇੰਤਜ਼ਾਰ ਹੈ । ਗਿੱਪੀ ਗਰੇਵਾਲ ਇਸ ਤੋਂ ਪਹਿਲਾਂ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ‘ਚ ਨਜ਼ਰ ਆਏ ਸਨ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network