
ਗਿੱਪੀ ਗਰੇਵਾਲ (Gippy Grewal) ਦੇ ਜਨਮ ਦਿਨ ਅਤੇ ਗੁਰਬਾਜ਼ ਗਰੇਵਾਲ ਦੀ ਲੋਹੜੀ ਦੀਆਂ ਤਸਵੀਰਾਂ ਤੇ ਵੀਡੀਓਜ਼ (Video) ਲਗਾਤਾਰ ਵਾਇਰਲ ਹੋ ਰਹੇ ਹਨ । ਸੋਸ਼ਲ ਮੀਡੀਆ ‘ਤੇ ਸ਼ਿੰਦਾ ਗਰੇਵਾਲ (Shinda Grewal) ਦਾ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਉਹ ਆਪਣੀ ਮਾਂ ਰਵਨੀਤ ਗਰੇਵਾਲ (Ravneet Grewal)ਦੇ ਨਾਲ ਨਜ਼ਰ ਆ ਰਿਹਾ ਹੈ ਅਤੇ ਉਸ ਦੀ ਮਾਂ ਵੀ ਉਸ ਨੂੰ ਲਾਡ ਲਡਾਉਂਦੀ ਹੋਈ ਨਜ਼ਰ ਆ ਰਹੀ ਹੈ । ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ਦੀ ਬੈਕਗਰਾਊਂਡ ‘ਚ ਸਿੱਧੂ ਮੂਸੇਵਾਲਾ ਦਾ ਗੀਤ ‘ਮਾਂ ਜਮਾਂ ਮੈਂ ਤੇਰੇ ਵਰਗਾ ਆਂ’ ਚੱਲ ਰਿਹਾ ਹੈ ।

ਹੋਰ ਪੜ੍ਹੋ : ਦੀਪਿਕਾ ਪਾਦੂਕੋਣ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਦੀਪਿਕਾ ਦੀ ਜ਼ਿੰਦਗੀ ਦੇ ਨਾਲ ਜੁੜਿਆ ਦਿਲਚਸਪ ਕਿੱਸਾ
ਇਸ ਵੀਡੀਓ ‘ਚ ਸ਼ਿੰਦਾ ਆਪਣੇ ਪਿਤਾ ਗਿੱਪੀ ਗਰੇਵਾਲ ਅਤੇ ਮੰਮੀ ਰਵਨੀਤ ਗਰੇਵਾਲ ਦੇ ਨਾਲ ਨਜ਼ਰ ਆ ਰਿਹਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗਰੇਵਾਲ ਪਰਿਵਾਰ ਵੱਲੋਂ ਬੀਤੇ ਦਿਨੀਂ ਗਿੱਪੀ ਗਰੇਵਾਲ ਦੇ ਜਨਮ ਦਿਨ ‘ਤੇ ਇੱਕ ਵੱਡਾ ਸਮਾਗਮ ਕਰਵਾਇਆ ਗਿਆ ਸੀ । ਜਿਸ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਪਹੁੰਚ ਕੇ ਰੌਣਕਾਂ ਲਗਾਈਆਂ ਸਨ ।
ਇਸ ਸਮਾਰੋਹ ‘ਚ ਗੁਰਦਾਸ ਮਾਨ, ਅਫਸਾਨਾ ਖਾਨ, ਮਾਸਟਰ ਸਲੀਮ ਸਣੇ ਕਈ ਵੱਡੇ ਗਾਇਕ ਪਹੁੰਚੇ ਸਨ । ਇਸ ਤੋਂ ਇਲਾਵਾ ਪੀਟਰ ਵਿਰਦੀ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਸਣੇ ਕਈ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ ਸੀ । ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ।ਗਿੱਪੀ ਗਰੇਵਾਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰੀਆਂ ਅਤੇ ਇੱਕ ਤੋਂ ਬਾਅਦ ਇੱਕ ਫ਼ਿਲਮਾਂ ‘ਚ ਉਹ ਨਜ਼ਰ ਆ ਰਹੇ ਹਨ ।
View this post on Instagram